08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਨਵਾਂਸ਼ਹਿਰ, ਰਾਹੋਂ ਤੇ ਬੰਗਾਂ ਦੀਆਂ ਵੋਟਾਂ ਦੀ ਗਿਣਤੀ ਦੇ ਸਾਰੇ ਪ੍ਰਬੰਧ ਮੁਕੰਮਲ-ਡੀ. ਸੀ.

Ad Position 21
No active advertisement
ਅਜੀਤ ਡੈਸਕ 29-05-2026
ਨਵਾਂਸ਼ਹਿਰ, 28 ਮਈ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਤਿੰਨ ਨਗਰ ਕੌਂਸਲਾਂ ਨਵਾਂਸ਼ਹਿਰ, ਰਾਹੋਂ ਤੇ ਬੰਗਾਂ ਦੀਆਂ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ | ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦਿੰਦਿਆਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੋਣਾਂ ਤਿੰਨ ਨਗਰ ਕੌਂਸਲਾਂ ਦੇ 45 ਵਾਰਡਾਂ ਲਈ ਹੋਈਆਂ, ਜਿਨ੍ਹਾਂ ਵਿਚ ਬੰਗਾ ਦੇ 15 ਵਾਰਡ, ਨਵਾਂਸ਼ਹਿਰ ਦੇ 19 ਵਾਰਡ ਤੇ ਰਾਹੋਂ ਨਗਰ ਕੌਂਸਲ ਦੇ 11 ਵਾਰਡ ਸ਼ਾਮਿਲ ਹਨ | ਚੋਣਾਂ ਲਈ ਕੁੱਲ 148 ਉਮੀਦਵਾਰ ਮੈਦਾਨ 'ਚ ਸਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਨਗਰ ਕੌਂਸਲ ਚੋਣ ਲਈ 60.70 ਫੀਸਦੀ ਮਤਦਾਨ ਹੋਇਆ ਸੀ, ਜਿਸ ਦੀ ਗਿਣਤੀ 29 ਮਈ ਨੂੰ ਹੋਵੇਗੀ | ਉਨ੍ਹਾਂ ਦੱਸਿਆ ਨਗਰ ਕੌਂਸਲ ਨਵਾਂਸ਼ਹਿਰ ਦੀ ਗਿਣਤੀ ਲਈ ਗਿਣਤੀ ਕੇਂਦਰ ਆਰ. ਕੇ. ਆਰਿਆ ਕਾਲਜ ਨਵਾਂਸ਼ਹਿਰ ਵਿਖੇ ਬਣਾਇਆ ਗਿਆ ਹੈ | ਇਸ ਤਰ੍ਹਾਂ ਨਗਰ ਕੌਂਸਲ ਰਾਹੋਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗਰਲਜ਼) ਰਾਹੋਂ ਵਿਖੇ ਗਿਣਤੀ ਕੇਂਦਰ ਬਣਾਇਆ ਗਿਆ ਹੈ ਤੇ ਬੰਗਾ ਨਗਰ ਕੌਂਸਲ ਲਈ ਜੀ. ਐਨ. ਕਾਲਜ ਫਾਰ ਵੋਮੈਨ ਬੰਗਾ ਵਿਖੇ ਗਿਣਤੀ ਕੇਂਦਰ ਬਣਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਗਿਣਤੀ 29 ਮਈ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ | ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ 'ਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਅਮਲੇ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਗਿਣਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਚੋਰਾਂ, ਲੁਟੇਰਿਆਂ ਤੇ ਨਸ਼ਾ ਤਸਕਰਾਂ ਦਾ ਕਾਰੋਬਾਰ ਕੌੜੀ ਵੇਲ ਵਾਂਗ ਵਧਣ ਲੱਗਾ ਲੁ... ਅਗਲੀ ਖ਼ਬਰ ਵਾਤਾਵਰਨ ਬਾਬਤ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਜ਼ੀਰਕਪੁਰ ਦੇ ਬਿਲਡਰਾਂ ਨਾਲ ਮੀਟਿੰਗ
Ad Position 24