ਮੋਰਿੰਡਾ, 28 ਮਈ (ਪਿ੍ਤਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਰਣਧੀਰ ਸਿੰਘ ਚੱਕਲ, ਦਲਜੀਤ ਸਿੰਘ ਚਲਾਕੀ, ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੁੱਮਣਾ ਅਤੇ ਗੁਰਚਰਨ ਸਿੰਘ ਢੋਲਣ ਨੇ ਕੇਂਦਰ ਸਰਕਾਰ ਵਲੋਂ ਡੀਜ਼ਲ ਪੈਟਰੋਲ ਅਤੇ ਰਸੋਈ ਗੈਸ ਵਿਚ ਕੀਤੇ ਵਾਧੇ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਵਲੋਂ ਡੀਜ਼ਲ, ਪੈਟਰੋਲ, ਰਸੋਈ ਗੈਸ ਵਿਚ ਕੀਤੇ ਵਾਧੇ ਅਤੇ ਬੀ.ਬੀ.ਐਮ.ਬੀ ਵਿਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ, ਕਿਸਾਨ ਮਜ਼ਦੂਰਾਂ ਦਾ ਕਰਜ਼ਾ ਮੁਕਤੀ ਅਤੇ ਵਿਸ਼ਵ ਵਪਾਰ ਸਮਝੌਤੇ ਵਿਰੁੱਧ 2 ਜੂਨ ਨੂੰ ਸਾਰੇ ਜ਼ਿਲਿਆਂ ਵਿਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇਣ ਦਾ ਦੋ ਫ਼ੈਸਲਾ ਕੀਤਾ ਹੈ ਉਸ ਫ਼ੈਸਲੇ ਤਹਿਤ 2 ਜੂਨ ਨੂੰ ਜ਼ਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਨੂੰ ਸੰਯੋਗਤ ਕਿਸਾਨ ਮੋਰਚੇ ਵਲੋਂ ਮੰਗ ਪੱਤਰ ਦਿੱਤਾ ਜਾਵੇਗਾ | ਉਕਤ ਆਗੂਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਉਪਰੋਕਤ ਮੰਗਾਂ ਸਬੰਧੀ ਆਪਣੀ ਆਵਾਜ਼ ਬੁਲੰਦ ਕਰਨ ਲਈ 2 ਜੂਨ ਨੂੰ ਸਵੇਰੇ 10 ਵਜੇ ਮਹਾਰਾਜਾ ਰਣਜੀਤ ਸਿੰਘ ਬਾਗ਼ ਰੂਪਨਗਰ ਵਿਖੇ ਪਹੁੰਚਣ |