ਪੁਰਖਾਲੀ, 28 ਮਈ (ਅੰਮਿ੍ਤਪਾਲ ਸਿੰਘ ਬੰਟੀ)- ਸਿਵਲ ਸਰਜਨ ਰੂਪਨਗਰ ਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਭੱਦਲ ਵੱਲੋਂ ਭੱਠਿਆਂ ਵਿਖੇ ਡੇਂਗੂ/ਮਲੇਰੀਆ ਦੀ ਰੋਕਥਾਮ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਵਿਚ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਦੇ ਲੱਛਣਾਂ ਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਹਰਗੋਪਾਲ ਸੈਣੀ ਸਿਹਤ ਕਰਮਚਾਰੀ ਨੇ ਦੱਸਿਆ ਕਿ ਮਲੇਰੀਆ ਮਾਦਾ ਐਨਾਫਲੀਜ਼ ਮੱਛਰ ਅਤੇ ਡੇਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ | ਸ੍ਰੀ ਸੈਣੀ ਨੇ ਕਿਹਾ ਕਿ ਮਲੇਰੀਆ ਤੇ ਡੇਂਗੂ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ਼ ਅਤੇ ਗੰਦਾ ਪਾਣੀ ਖੜਾ ਨਹੀਂ ਰਹਿਣ ਦੇਣਾ ਚਾਹੀਦਾ | ਸੀ.ਐਚ.ਓ. ਨੇਹਾ ਸੈਣੀ ਨੇ ਲੋਕਾਂ ਨੂੰ ਸੰਤੁਲਿਤ ਖ਼ੁਰਾਕ ਤੇ ਟੀਕਾਕਰਨ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਜਸਵੀਰ ਸਿੰਘ ਮੁਨਸ਼ੀ, ਏ.ਐਨ.ਐਮ. ਆਰਤੀ, ਪਰਮਜੀਤ ਕੌਰ ਆਸ਼ਾ ਵਰਕਰ ਅਤੇ ਲੇਬਰ ਹਾਜ਼ਰ ਸੀ |