30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਮਾਜ ਸੇਵਕ ਗੁਰਨਾਮ ਸਿੰਘ ਨੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 31-05-2026
ਮੋਰਿੰਡਾ, 30 ਮਈ (ਪਿ੍ਤਪਾਲ ਸਿੰਘ)- ਸਰਕਾਰੀ ਹਾਈ ਸਕੂਲ ਚਤਾਮਲੀ ਵਿਖ਼ੇ ਸਕੂਲ ਦੀ ਸਾਬਕਾ ਹਿੰਦੀ ਅਧਿਆਪਕਾ ਮਰਹੂਮ ਬੀਬੀ ਮਨਜੀਤ ਕੌਰ ਦੀ ਯਾਦ ਵਿਚ ਉਹਨਾਂ ਦੇ ਪਤੀ ਗੁਰਨਾਮ ਸਿੰਘ ਵਲੋਂ ਸਕੂਲ ਦੇ ਸਾਲਾਨਾ ਪ੍ਰੀਖਿਆ ਵਿੱਚੋਂ ਅਵੱਲ ਆਉਣ ਵਾਲ਼ੇ ਸਕੂਲ ਦੇ ਹੋਣਹਾਰ ਤੇ ਜ਼ਰੂਰਤਮੰਦ ਬੱਚਿਆਂ ਨੂੰ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਮੁਖੀ ਹਰਮੀਤ ਕੌਰ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਜਸਬੀਰ ਸਿੰਘ ਸ਼ਾਂਤਪੁਰੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਸਮਾਗਮ ਦੀ ਪ੍ਰਧਾਨਗੀ ਪਿੰਡ ਦੇ ਸਰਪੰਚ ਬਲਜੀਤ ਸਿੰਘ ਨੇ ਕੀਤੀ | ਅਧਿਆਪਕ ਦਲ ਦੇ ਸਾਬਕਾ ਆਗੂ ਗੁਰਨਾਮ ਸਿੰਘ ਚਨਾਲੋਂ ਵਲੋਂ ਸਕੂਲ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲ਼ੇ ਬੱਚਿਆਂ ਨੂੰ 9 ਹਜ਼ਾਰ, ਦੂਜਾ ਸਥਾਨ ਪ੍ਰਾਪਤ ਕਰਨ ਵਾਲ਼ੇ ਬੱਚਿਆਂ ਨੂੰ 8 ਹਜ਼ਾਰ ਰੁਪਏ, ਤੀਜੇ ਸਥਾਨ 'ਤੇ ਰਹਿਣ ਵਾਲ਼ੇ ਬੱਚਿਆਂ ਨੂੰ 7 ਹਜ਼ਾਰ ਰੁਪਏ ਦਿੱਤੇ ਗਏ | 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲ਼ੇ ਬੱਚਿਆਂ ਨੂੰ 6 ਹਜ਼ਾਰ, 5 ਹਜ਼ਾਰ, 3500, 3 ਹਜ਼ਾਰ ਅਤੇ 2500 ਰੁਪਏ ਦੇਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਸਬੀਰ ਸਿੰਘ ਸ਼ਾਂਤਪੁਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰਨਾਮ ਸਿੰਘ ਚਨਾਲੋਂ ਵਲੋਂ ਆਪਣੀ ਪਤਨੀ ਬੀਬੀ ਮਨਜੀਤ ਕੌਰ ਦੀ ਯਾਦ ਵਿਚ ਇਸ ਤਰ੍ਹਾਂ ਦੇ ਉਪਰਾਲੇ ਨਾਲ ਮਨਾਉਣ ਦੀ ਸ਼ਾਲਾਘਾ ਕੀਤੀ | ਇਸ ਮੌਕੇ ਪਿੰਡ ਦੇ ਸਰਪੰਚ ਬਲਜੀਤ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਮੈਨ ਖੁਸ਼ਪ੍ਰੀਤ ਕੌਰ, ਰਾਜਿੰਦਰ ਸਿੰਘ, ਪੰਚ ਵਿਨੋਦ ਰਾਣੀ, ਪ੍ਰੇਰਨਾ, ਮਨਦੀਪ ਕੌਰ, ਹਰਪ੍ਰੀਤ ਕੌਰ, ਸਤਿੰਦਰ ਕੌਰ, ਬਲਜਿੰਦਰਪਾਲ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ 2 ਜੂਨ ਨੂੰ ਡਿਪਟੀ ਕਮਿਸ਼ਨਰਾਂ ਨੂੰ ਦੇਵੇਗਾ ਮੰਗ ਪੱਤਰ-ਸੁਰਜੀਤ ਸਿੰਘ ਢੇਰ <br/> ਅਗਲੀ ਖ਼ਬਰ ਯੁਵਕ ਸੇਵਾਵਾਂ ਯੂਥ ਕਲੱਬ ਵਲੋਂ ਨਵੇਂ ਬਣੇ ਕੌਂਸਲਰ ਹਰਜਿੰਦਰ ਸਿੰਘ ਛਿੱਬਰ ਦਾ ਸਨਮਾਨ <br/>
Ad Position 24