30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਦੀਪੁਰ ਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤਾਰਾਪੁਰ ਵਿਖੇ ਹੋਈ ਮਾਪੇ-ਅਧਿਆਪਕ ਮਿਲਣੀ <br/>

Ad Position 21
No active advertisement
ਅਜੀਤ ਡੈਸਕ 31-05-2026
ਸ੍ਰੀ ਅਨੰਦਪੁਰ ਸਾਹਿਬ, 30 ਮਈ (ਕਰਨੈਲ ਸਿੰਘ)- ਅੱਜ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਦੀਪੁਰ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤਾਰਾਪੁਰ ਵਿਖੇ 'ਪੰਜਾਬ ਦਾ ਮਾਣ ਤੇ ਸਿੱਖਿਆ ਦਾ ਮਹਾ ਜਸ਼ਨ' ਮੁਹਿੰਮ ਤਹਿਤ ਪੀ.ਟੀ.ਐਮ. ਤੇ ਮਾਪਿਆਂ ਦੀ ਵਰਕਸ਼ਾਪ ਸਫਲ ਪੂਰਵਕ ਕਰਵਾਈ ਗਈ | ਸਕੂਲ ਪਿ੍ੰਸੀਪਲ ਨੀਰਜ ਕੁਮਾਰ ਵਰਮਾ, ਸਕੂਲ ਮੁਖੀ ਚਰਨਜੀਤ ਸਿੰਘ ਥਾਣਾ ਤੇ ਮੁੱਖ ਅਧਿਆਪਕ ਬਲਵਿੰਦਰ ਸਿੰਘ ਲੋਦੀਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਧਿਆਪਕ ਮਾਪੇ ਮਿਲਣੀ 'ਚ ਬੱਚਿਆਂ ਦੇ ਮਾਪਿਆਂ ਵਲੋਂ ਭਰਵੀਂ ਸ਼ਮੂਲੀਅਤ ਕਰਕੇ ਅਧਿਆਪਕਾਂ ਨਾਲ ਖੁੱਲ ਕੇ ਵਿਚਾਰ-ਵਟਾਂਦਰਾ ਕੀਤਾ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਬਾਰੇ ਮਾਪਿਆਂ ਨੂੰ ਬਹੁਤ ਵਧੀਆ ਢੰਗ ਨਾਲ ਜਾਣੂ ਕਰਾਇਆ ਗਿਆ | ਇਸ ਮੌਕੇ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਨੂੰ ਮੋਨੀਟਰ ਕਰਨ ਲਈ ਵੀ ਕਿਹਾ ਗਿਆ | ਮੁੱਖ ਅਧਿਆਪਕ ਬਲਵਿੰਦਰ ਸਿੰਘ ਲੋਦੀਪੁਰ ਨੇ ਦੱਸਿਆ ਕਿ ਇਸ ਮੈਗਾ ਪੀ.ਟੀ.ਐਮ. ਦਾ ਮੁੱਖ ਉਦੇਸ਼ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪ੍ਰਗਤੀ, ਹਾਜ਼ਰੀ ਤੇ ਵਿਹਾਰ ਬਾਰੇ ਜਾਣੂ ਕਰਵਾਉਣਾ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ <br/> ਅਗਲੀ ਖ਼ਬਰ ਕਾਂਗੜ ਵਿਖੇ ਮੈਗਾ ਅਧਿਆਪਕ-ਮਾਪੇ ਮਿਲਣੀ <br/>
Ad Position 24