30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨੋਟੀਫਿਕੇਸ਼ਨਾਂ ਦੇ ਨਾਂਅ 'ਤੇ ਸਬਜ਼ਬਾਗ ਦਿਖਾ ਰਹੀ ਪੰਜਾਬ ਸਰਕਾਰ-ਜਗਮੋਹਨ ਸਿੰਘ ਚੌਤਾਂ <br/>

Ad Position 21
No active advertisement
ਅਜੀਤ ਡੈਸਕ 31-05-2026
ਨੂਰਪੁਰ ਬੇਦੀ, 30 ਮਈ (ਵਿੰਦਰਪਾਲ ਝਾਂਡੀਆਂ)- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਸਿੰਘ ਚੌਂਤਾ, ਕਨਵੀਨਰ ਮਨਦੀਪ ਕੁਮਾਰ ਸਰਥਲੀ, ਸਕੱਤਰ ਹਰਦੀਪ ਸਿੰਘ ਔਲਖ ਨੇ ਸਾਂਝੇ ਬਿਆਨ ਰਾਹੀ ਕਿਹਾ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿਚ ਇੱਕ ਫੈਸਲਾ ਕੀਤਾ ਹੈ ਕਿ ਜੋ ਮੁਲਾਜ਼ਮ ਠੇਕੇਦਾਰੀ ਸਿਸਟਮ ਜਾਂ ਆਊਟਸੋਰਸਿੰਗ ਦੇ ਕੰਮ ਕਰਦੇ ਹਨ | ਉਨ੍ਹਾਂ ਨੂੰ ਹੁਣ ਪੱਕੇ ਕਰ ਦਿੱਤਾ ਜਾਵੇਗਾ ਪਰ ਇਹ ਸਾਰੇ ਨੋਟੀਫਿਕੇਸ਼ਨ ਅਧੂਰੇ ਤੇ ਚੋਣ ਸਟੰਟ ਜਾਪਦੇ ਹਨ ਕਿਉਂਕਿ ਪਿਛਲੇ ਸਮੇਂ 'ਚ 18 ਨਵੰਬਰ 2022 ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਕਿ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਹੈ ਤੇ ਨਵੀਂ ਪੈਨਸ਼ਨ ਸਕੀਮ ਬੰਦ ਕਰ ਦਿੱਤੀ ਹੈ ਪਰ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਨੂੰ ਇੰਪਲੀਮੈਂਟ ਨਹੀਂ ਕੀਤਾ ਗਿਆ | ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਮੁੱਖ ਮੰਗ ਪੁਰਾਣੀ ਪੈਨਸ਼ਨ ਬਹਾਲੀ ਹੈ ਪਰ ਅਜੇ ਤੱਕ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ | ਉਨ੍ਹਾਂ ਨੇ ਕਿਹਾ ਕਿ ਜਿਹੜੀ ਸਰਕਾਰ ਮੁਲਾਜ਼ਮਾਂ ਦਾ ਡੀ.ਏ. ਜਾਂ ਮਹਿੰਗਾਈ ਭੱਤੇ ਰੋਕਣ ਲਈ ਸੁਪਰੀਮ ਕੋਰਟ 'ਚ ਵਿੱਤੀ ਹਾਲਾਤ ਠੀਕ ਨਾ ਹੋਣ ਕਾਰਨ ਦਾ ਢੰਡੋਰਾ ਪਿੱਟ ਰਹੀ ਹੈ, ਉਸ ਸਰਕਾਰ ਕੋਲੋਂ ਹੋਰ ਕੀ ਆਸ ਕੀਤੀ ਜਾ ਸਕਦੀ ਹੈ | ਇਹ ਸਰਕਾਰ ਸਿਰਫ ਮੁਲਾਜ਼ਮਾਂ ਨੂੰ ਲੌਲੀਪੋਪ ਜਾਂ ਸਬਜ਼ਬਾਗ ਦਿਖਾ ਕੇ ਵੋਟਾਂ ਬਟੋਰਨ ਦਾ ਹੀ ਕੰਮ ਕਰ ਰਹੀ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲਾਂ 'ਚ ਮੈਗਾ ਪੀ.ਟੀ.ਐਮ ਮੌਕੇ ਮਾਪਿਆਂ ਤੇ ਅਧਿਆਪਕਾਂ 'ਚ ਪਾਇਆ ਗਿਆ ਜੋਸ਼ <br/> ਅਗਲੀ ਖ਼ਬਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਈ ਮੈਗਾ ਪੀ.ਟੀ.ਐੱਮ <br/>
Ad Position 24