31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਜਬਰ-ਜਨਾਹ ਦੇ ਮਾਮਲੇ 'ਚ ਇਕ ਮੁਲਜ਼ਮ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 31-05-2026
ਖਰੜ, 30 ਮਈ (ਜੰਡਪੁਰੀ)- ਥਾਣਾ ਸਿਟੀ ਖਰੜ ਦੀ ਪੁਲਿਸ ਨੇ ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਸਤਪਾਲ ਸਿੰਘ ਨਾਮਕ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਦਲਜੀਤ ਸਿੰਘ ਨੇ ਦੱਸਿਆ ਪੀੜਤ ਲੜਕੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਸੀ ਕਿ ਉਹ ਇਕ ਕੰਪਨੀ 'ਚ ਕੰਮ ਕਰਦੀ ਸੀ ਤੇ ਕਿਰਾਏ 'ਤੇ ਇਕ ਫਲੈਟ 'ਚ ਰਹਿੰਦੀ ਸੀ ਜਿਥੇ ਕਿ ਉਕਤ ਵਿਅਕਤੀ ਵੀ ਰਹਿੰਦਾ ਸੀ | ਇਸ ਤੋਂ ਬਾਅਦ ਉਨ੍ਹਾਂ ਵਿਚਕਾਰ ਦੋਸਤੀ ਹੋ ਗਈ ਤੇ ਮੁਲਜ਼ਮ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜਨਾਹ ਕਰਦਾ ਰਿਹਾ | ਇਸੇ ਦੌਰਾਨ ਜਦੋਂ ਲੜਕੀ ਦੇ ਪਿਤਾ ਦੀ ਮੌਤ ਹੋ ਗਈ ਤਾਂ ਉਕਤ ਵਿਅਕਤੀ ਉਸ ਨਾਲ ਵਿਆਹ ਕਰਵਾਉਣ ਤੋਂ ਮੁਕਰ ਗਿਆ |


Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 1 ਜੂਨ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲਗਾਇਆ ਜਾਵੇਗਾ ਵਿਦਿਆਰਥੀਆਂ... ਅਗਲੀ ਖ਼ਬਰ ਮੁੱਲਾਂਪੁਰ ਵਿਖੇ ਪੁਆਧੀ ਗਾਇਕੀ ਦਾ ਖੱੁਲ੍ਹਾ ਅਖਾੜਾ ਅੱਜ
Ad Position 24