31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਮਨ-ਪੂਰਵਕ ਚੋਣਾਂ ਲਈ ਵੋਟਰਾਂ ਦਾ ਧੰਨਵਾਦ <br/>

Ad Position 21
No active advertisement
ਅਜੀਤ ਡੈਸਕ 31-05-2026
ਨੰਗਲ, 30 ਮਈ (ਪ੍ਰੀਤਮ ਸਿੰਘ ਬਰਾਰੀ)- ਸਥਾਨਕ ਨਗਰ ਕੌਂਸਲ ਚੋਣਾਂ ਅਮਨ-ਪੂਰਵਕ ਹੋਣ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ, ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਦੇ ਇਲਾਕਾ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਵੱਡੀ ਗਿਣਤੀ ਵਿਚ ਵੋਟਿੰਗ ਕਰਕੇ ਲੋਕਤੰਤਰ ਨੂੰ ਮਜ਼ਬੂਤ ਬਣਾਇਆ ਹੈ | ਕੈਬਨਿਟ ਮੰਤਰੀ ਨੇ ਸਾਰੇ ਵੋਟਰਾਂ ਨੂੰ ਸਤਿ ਸ਼੍ਰੀ ਅਕਾਲ ਕਹਿੰਦੇ ਹੋਏ ਉਨ੍ਹਾਂ ਦੇ ਪਿਆਰ ਅਤੇ ਸਹਿਯੋਗ ਲਈ ਆਭਾਰ ਪ੍ਰਗਟਾਇਆ | ਉਨ੍ਹਾਂ ਨੇ ਕਿਹਾ ਕਿ ਨੰਗਲ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਨੂੰ 7 ਐਮ.ਸੀ. ਦੇ ਕੇ ਜੋ ਭਰੋਸਾ ਦਿੱਤਾ ਗਿਆ ਹੈ, ਉਹ ਉਨ੍ਹਾਂ ਲਈ ਬਹੁਤ ਵੱਡੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜਲਦ ਹੀ ਕੌਂਸਲ ਬਣਾਉਣ ਵੱਲ ਵਧੇਗੀ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ | ਸ. ਬੈਂਸ ਨੇ ਕਿਹਾ ਕਿ ਜਦੋਂ ਉਹ ਧੰਨਵਾਦ ਯਾਤਰਾ ਦੌਰਾਨ ਲੋਕਾਂ ਵਿਚ ਗਏ ਤਾਂ ਮਾਵਾਂ, ਭੈਣਾਂ ਤੇ ਨੌਜਵਾਨਾਂ ਦੀਆਂ ਅੱਖਾਂ ਵਿਚ ਉਮੀਦਾਂ ਅਤੇ ਵਿਸ਼ਵਾਸ ਦੇਖ ਕੇ ਉਹ ਭਾਵੁਕ ਹੋ ਗਏ | ਉਨ੍ਹਾਂ ਕਿਹਾ ਕਿ ਇਹ ਪਿਆਰ ਤੇ ਸਨੇਹ ਹੀ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਾ ਹੈ |
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਈ ਵਾਰਡਾਂ ਵਿਚ ਵਿਰੋਧੀਆਂ ਨੇ ਇਕੱਠੇ ਹੋ ਕੇ ਵੋਟਾਂ ਟਰਾਂਸਫ਼ਰ ਕਰਨ ਦੀ ਕੋਸ਼ਿਸ਼ ਕੀਤੀ, ਫਿਰ ਵੀ ਲੋਕਾਂ ਨੇ ਆਪ ਦੇ ਹੱਕ ਵਿਚ ਫ਼ੈਸਲਾ ਦਿੱਤਾ | ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਚ ਪਿਛਲੇ ਸਮੇਂ ਦੌਰਾਨ ਕੀਤੇ ਵਿਕਾਸ ਕਾਰਜਾਂ ਦੇ ਨਤੀਜੇ ਵਜੋਂ ਪਾਰਟੀ ਨੂੰ ਵੱਡੀ ਸਫਲਤਾ ਮਿਲੀ ਹੈ | ਉਨ੍ਹਾਂ ਕਿਹਾ ਕਿ ਕੀਰਤਪੁਰ ਸਾਹਿਬ ਵਿਚ ਵੀ ਆਜ਼ਾਦ ਉਮੀਦਵਾਰਾਂ ਦੇ ਬਾਵਜੂਦ ਆਮ ਆਦਮੀ ਪਾਰਟੀ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ | ਬੈਂਸ ਨੇ ਕਿਹਾ ਕਿ ਤਿੰਨਾਂ ਸ਼ਹਿਰਾਂ 'ਚ ਪਾਰਟੀ ਦੀ ਕੌਂਸਲ ਬਣ ਰਹੀ ਹੈ ਜੋ ਲੋਕਾਂ ਦੇ ਭਰੋਸੇ ਦੀ ਜਿੱਤ ਹੈ |

Ad Position 22
No active advertisement
ਪਿਛਲੀ ਖ਼ਬਰ ਭੈਣੀ ਫੀਡਰ 'ਚ ਬਿਜਲੀ ਕੱਟ ਲੱਗਣ ਕਾਰਨ ਬਿਜਲੀ ਉਪਭੋਗਤਾਵਾਂ ਨੂੰ ਜਾਗ ਕੇ ਕੱਟਣੀਆਂ ਪੈ ਰਹੀਆਂ ਰਾਤਾਂ <br/> ਅਗਲੀ ਖ਼ਬਰ ਬਾਬਾ ਚੁੱਪ ਸ਼ਾਹ ਦਾ ਸਾਲਾਨਾ ਜੋੜ ਮੇਲਾ ਅਮਿੱਟ ਪੈੜਾ ਛੱਡਦਾ ਸਮਾਪਤ <br/>
Ad Position 24