01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਆਯੁਸ਼ਮਾਨ ਅਰੋਗਿਆ ਕੇਂਦਰ ਟਿੱਬਾ ਟੱਪਰੀਆਂ ਵਿਖੇ ਸਰਵਾਈਕਲ ਕੈਂਸਰ ਤੇ ਐਚ.ਪੀ.ਬੀ. ਵੈਕਸੀਨ ਬਾਰੇ ਜਾਗਰੂਕਤਾ ਸੈਮੀਨਾਰ

Ad Position 21
No active advertisement
ਆਯੁਸ਼ਮਾਨ ਅਰੋਗਿਆ ਕੇਂਦਰ ਟਿੱਬਾ ਟੱਪਰੀਆਂ ਵਿਖੇ ਮਹਿਲਾਵਾਂ ਅਤੇ ਲੜਕੀਆਂ ਨੂੰ ਸਰਵਾਈਕਲ ਕੈਂਸਰ, ਐਚ.ਪੀ.ਬੀ. ਵੈਕਸੀਨ ਬਾਰੇ ਜਾਣਕਾਰੀ ਦਿੰਦੀ ਹੋਈ ਸਿਹਤ ਵਿਭਾਗ ਦੀ ਟੀਮ | ਤਸਵੀਰ: ਹਰਦੀਪ ਸਿੰਘ ਢੀਂਡਸਾ <br/> 31-05-2026
ਨੂਰਪੁਰ ਬੇਦੀ, 29 ਮਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵਲੋਂ ਅÏਰਤਾਂ ਅਤੇ ਲੜਕੀਆਂ ਦੀ ਸਿਹਤ ਸੁਰੱਖਿਆ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਆਯੁਸ਼ਮਾਨ ਅਰੋਗਿਆ ਕੇਂਦਰ ਟਿੱਬਾ ਟੱਪਰੀਆਂ ਵਿਖੇ ਸਰਵਾਈਕਲ ਕੈਂਸਰ ਅਤੇ ਐਚ.ਪੀ.ਬੀ. ਵੈਕਸੀਨ ਸੰਬੰਧੀ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਸਿਹਤ ਵਿਭਾਗ ਦੀ ਟੀਮ ਵਲੋਂ ਮਹਿਲਾਵਾਂ ਅਤੇ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐਚ.ਪੀ.ਬੀ. ਵੈਕਸੀਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਭਵਿੱਖ 'ਚ ਹੋ ਸਕਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ ਤੇ ਸਰਕਾਰ ਵਲੋਂ ਯੋਗ ਉਮਰ ਦੀਆਂ ਬੱਚੀਆਂ ਲਈ ਇਹ ਟੀਕਾ ਮੁਫ਼ਤ ਉਪਲਬਧ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਮਹਿਲਾਵਾਂ ਤੇ ਲੜਕੀਆਂ ਨੂੰ ਮਾਹਵਾਰੀ ਦੌਰਾਨ ਸਫ਼ਾਈ, ਨਿੱਜੀ ਸਿਹਤ ਸੰਭਾਲ ਤੇ ਸੈਨੇਟਰੀ ਪੈਡ ਦੀ ਸਹੀ ਵਰਤੋਂ ਬਾਰੇ ਵੀ ਜਾਗਰੂਕ ਕੀਤਾ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹਰਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾਕਟਰ ਜੋਤ ਵੰਸ਼ ਸਿੰਘ ਐਮ.ਓ. ਦੀ ਅਗਵਾਈ ਹੇਠ ਸੀ.ਐਚ.ਓ. ਪਰਮਜੀਤ ਕੌਰ, ਰਾਜਵੀਰ ਸੈਣੀ ਏ.ਐਨ.ਐਮ., ਸਰਪੰਚ ਸਤੀਸ਼ ਕੁਮਾਰ, ਆਸ਼ਾ ਵਰਕਰ ਕਮਲਜੀਤ ਕੌਰ ਅਤੇ ਹੋਰ ਪਤਵੰਤੇ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਇਹ ਆਮ ਲੋਕਾਂ ਦੀਆਂ ਉਮੀਦਾਂ, ਵਿਸ਼ਵਾਸ ਤੇ ਬਦਲਾਅ ਦੀ ਸੋਚ ਦੀ ਜਿੱਤ-ਮਹਿੰਦਰ ਭਗਤ ਅਗਲੀ ਖ਼ਬਰ ਭਾਓਵਾਲ ਵਿਖੇ ਲਾਵਾਰਸ ਕੁੱਤਿਆਂ ਨੇ ਵੱਛੀ ਨੂੰ ਨੋਚ ਕੇ ਮਾਰ ਮੁਕਾਇਆ <br/>
Ad Position 24