27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਟੀ.ਬੀ. ਮੁਕਤ ਮੁਹਿੰਮ ਤਹਿਤ ਸੈਕਟਰ-26 'ਚ ਮੁਫ਼ਤ ਜਾਂਚ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 01-06-2026
ਚੰਡੀਗੜ੍ਹ, 31 ਮਈ (ਮਾਰਕੰਡਾ)-ਸਿਹਤ ਵਿਭਾਗ ਚੰਡੀਗੜ੍ਹ ਵਲੋਂ ਸਰਕਾਰੀ ਡਿਸਪੈਂਸਰੀ ਅਨਾਜ ਮੰਡੀ ਸੈਕਟਰ 26 ਵਿਖੇ ਇੱਕ ਮੁਫ਼ਤ ਜਾਂਚ ਅਤੇ ਸਕ੍ਰੀਨਿੰਗ ਕੈਂਪ ਲਗਾਇਆ ਗਿਆ | ਜਿਸ ਦੀ ਅਗਵਾਈ ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ. ਸੁਮਨ ਸਿੰਘ ਦੁਆਰਾ ਕੀਤੀ ਗਈ | ਕੈਂਪ ਵਿਚ ਮੁੱਖ ਮਹਿਮਾਨ ਦੀ ਤੌਰ ਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਪਹੰੁਚੇ | ਕੈਂਪ ਵਿਚ ਲੋਕਾਂ ਨੂੰ ਟੀ.ਬੀ ਪ੍ਰਤੀ ਜਾਗਰੂਕ ਕਰਕੇ ਟੈਸਟ ਅਤੇ ਇਲਾਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਗਿਆ | ਰਿਹਾਇਸ਼ੀ ਭਲਾਈ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ ਸੈਕਟਰ-16 ਦੀ ਗਵਰਨਿੰਗ ਬਾਡੀ ਦੇ ਮੈਂਬਰ ਕਿ੍ਸ਼ਨ ਲਾਲ ਨੇ ਇਲਾਕੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਆਪਣੇ ਮੁਫ਼ਤ ਟੈੱਸਟ ਅਤੇ ਜਾਂਚ ਕਰਵਾਉਣ ਤਾਂ ਜੋ ਟੀ.ਬੀ ਮੁਕਤ ਸਮਾਜ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਜਨਤਾ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨਿਰੰਤਰ ਕੰਮ ਕਰ ਰਿਹਾ ਹੈ | ਇਸ ਮੁਹਿੰਮ ਦਾ ਉਦੇਸ਼ ਹਰੇਕ ਵਿਅਕਤੀ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ | ਇਸ ਮੁਹਿੰਮ ਤਹਿਤ ਅਗਲਾ ਕੈਂਪ 27 ਮਈ ਨੂੰ ਨਿਰੰਕਾਰੀ ਭਵਨ ਫ਼ੇਜ਼ 1 ਬਾਪੂ ਧਾਮ ਕਾਲੋਨੀ ਸੈਕਟਰ 26 ਅਤੇ 29 ਮਈ ਨੂੰ ਕਿੰਨਰ ਮੰਦਿਰ ਬਾਪੂ ਧਾਮ ਕਾਲੋਨੀ ਸੈਕਟਰ 26 ਵਿਖੇ ਮੁਫ਼ਤ ਸਕ੍ਰੀਨਿੰਗ ਕੈਂਪ ਲਗਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਵਕੀਲ ਦੀ ਪਤਨੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਪਤੀ ਦੇ ਖ਼ਿਲਾਫ਼ ਮਾਮਲਾ ਦਰਜ <br/> ਅਗਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨ ਦੀ ਮਜ਼ਬੂਤੀ ਅਤੇ ਆਉਣ ਵਾਲੇ ਸਮੇਂ ਦੀਆਂ ਯੋਜਨਾਵਾਂ ਸੰਬੰਧੀ ਮੀ...
Ad Position 24