28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਜੀ.ਟੀ.ਯੂ. ਪੰਜਾਬ ਵਲੋਂ 2 ਜੂਨ ਨੂੰ ਮੁਹਾਲੀ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਸਰਕਾਰ ਦੀਆਂ ਅੱਖਾਂ ਖੋਲ੍ਹੇਗੀ-ਸਸਕੌਰ/ਭੰਗੂ

Ad Position 21
No active advertisement
ਅਜੀਤ ਡੈਸਕ 01-06-2026
ਸ੍ਰੀ ਚਮਕੌਰ ਸਾਹਿਬ, 31 ਮਈ (ਜਗਮੋਹਣ ਸਿੰਘ ਨਾਰੰਗ)- ਅਧਿਆਪਕ ਮੰਗਾਂ ਅਤੇ ਮੰਗਾਂ ਦੀ ਪੂਰਤੀ ਲਈ ਸਮੁੱਚੇ ਪੰਜਾਬ 'ਚੋਂ ਹਜ਼ਾਰਾਂ ਅਧਿਆਪਕ ਭਲਕੇ ਦੋ ਜੂਨ ਨੂੰ ਸਿੱਖਿਆ ਭਵਨ ਮੋਹਾਲੀ ਸਾਹਮਣੇ ਵਿਸ਼ਾਲ ਰੋਸ ਰੈਲੀ ਤੇ ਮੁਜ਼ਾਹਰਾ ਕਰਨਗੇ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਸਕੌਰ ਤੇ ਜਨਰਲ ਸਕੱਤਰ ਧਰਮਿੰਦਰ ਸਿੰਘ ਭੰਗੂ ਨੇ ਜਥੇਬੰਦੀ ਨੇ ਦਿੰਦਿਆਂ ਕਿਹਾ ਕਿ ਸਰਕਾਰ ਅਧਿਆਪਕ ਮਸਲਿਆਂ ਨੂੰ ਹੱਲ ਕਰਨ ਤੇ ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮਾਂ ਤੋਂ ਰਾਹਤ ਨਾ ਦੇਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ, ਪੁਰਾਣੇ ਸਕੇਲ ਤੇ ਭੱਤਿਆਂ ਦੀ ਬਹਾਲੀ, ਅਧਿਆਪਕਾ ਨੂੰ ਗੈਰ ਵਿੱਦਿਅਕ ਕੰਮਾਂ 'ਚ ਉਲਝਾਉਣਾ, ਵੱਖ-ਵੱਖ ਕੈਟਾਗਿਰੀ ਦੇ ਅਧਿਆਪਕਾਂ ਦੀਆਂ ਤਰੱਕੀਆਂ, ਐਸ.ਟੀ.ਆਰ. ਅਧਿਆਪਕਾ ਤੇ ਐਨ.ਐਸ.ਕਿਉ.ਐਫ. ਵੋਕੇਸ਼ਨਲ ਟ੍ਰੇਨਰਾਂ ਨੂੰ ਸਿੱਖਿਆ ਵਿਭਾਗ 'ਚ ਲਿਆ ਕੇ ਰੈਗੂਲਰ ਕਰਨ ਆਦਿ ਮੰਗਾਂ ਨੂੰ ਲੈ ਕੇ ਦੋ ਜੂਨ ਸਮੁੱਚੇ ਪੰਜਾਬ ਦੇ ਅਧਿਆਪਕ ਵੱਡੀ ਗਿਣਤੀ 'ਚ ਸਿੱਖਿਆ ਭਵਨ ਮੋਹਾਲੀ ਵਿਖੇ ਆਪਣੇ ਰੋਹ ਦਾ ਪ੍ਰਗਟਾਵਾ ਕਰਨਗੇ | ਉਨ੍ਹਾਂ ਸਮੂਹ ਅਧਿਆਪਕਾਂ ਨੂੰ ਇਸ ਮੁਜ਼ਾਹਰੇ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਬੇਲਾ ਕਾਲਜ ਵਿਖੇ ਸੈਸ਼ਨ 2026-27 ਤੋਂ ਐਮ.ਐਸ.ਸੀ. (ਕੈਮਿਸਟਰੀ) ਕੋਰਸ ਸ਼ੁਰੂ <br/> ਅਗਲੀ ਖ਼ਬਰ ਸਥਾਨਕ ਸਰਕਾਰਾਂ ਚੋਣਾਂ 'ਚ 'ਆਪ' ਨੇ ਧੱਕੇਸ਼ਾਹੀ ਕਰਕੇ ਲੋਕਤੰਤਰ ਦਾ ਘਾਣ ਕੀਤਾ-ਕੰਗ <br/>
Ad Position 24