28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸਰਕਾਰੀ ਸਕੂਲ ਮੁਕਾਰੀ ਵਿਚ ਮੈਗਾ ਪੀ.ਟੀ.ਐਮ ਮੌਕੇ ਮੈਰਿਟ ਵਿਚ ਆਏ ਬੱਚਿਆਂ ਦਾ ਕੀਤਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 01-06-2026
ਨੂਰਪੁਰ ਬੇਦੀ, 31 ਮਈ (ਹਰਦੀਪ ਸਿੰਘ ਢੀਂਡਸਾ)-ਸਰਕਾਰੀ ਸਕੂਲ ਮੁਕਾਰੀ ਸਕੂਲ ਵਿਚ ਮੈਗਾ ਪੀ.ਟੀ.ਐਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਰਪੰਚ ਗੁਰਦੀਪ ਕੌਰ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਮਾਪਿਆਂ ਨੇ ਹਿੱਸਾ ਲਿਆ ਅਤੇ ਸਕੂਲ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਇਸ ਮੈਗਾ ਪੀ.ਟੀ.ਐਮ ਦੌਰਾਨ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਵਿਦਿਆਰਥੀਆਂ ਦੀ ਪੜ੍ਹਾਈ, ਵਿਹਾਰ ਅਤੇ ਸਮੁੱਚੇ ਵਿਕਾਸ ਸੰਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ | ਅਧਿਆਪਕਾਂ ਨੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਪ੍ਰਗਤੀ ਰਿਪੋਰਟਾਂ ਨਾਲ ਜਾਣੂ ਕਰਵਾਇਆ | ਬੱਚਿਆਂ ਦੀ ਮਨੋਵਿਗਿਆਨਕ ਭਲਾਈ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਰੁਚੀ ਅਨੁਸਾਰ ਮਦਦ ਕਰਨ ਅਤੇ ਉਨ੍ਹਾਂ ਨੂੰ ਨੈਤਿਕ ਮੁੱਲਾਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਗਿਆ | ਸਰਪੰਚ ਗੁਰਦੀਪ ਕੌਰ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨਾਲ ਸਕੂਲ ਅਤੇ ਮਾਪਿਆਂ ਵਿਚਕਾਰ ਸਾਂਝ ਮਜ਼ਬੂਤ ਹੁੰਦੀ ਹੈ, ਜਿਸ ਨਾਲ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਉਜਲਾ ਬਣਾਇਆ ਜਾ ਸਕਦਾ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਦੀ ਸਰਾਹਨਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਇਹ ਮੁਹਿੰਮ ਮਹੱਤਵਪੂਰਨ ਸਾਬਤ ਹੋ ਰਹੀ ਹੈ | ਇਸ ਦੌਰਾਨ ਸਰਪੰਚ ਗੁਰਦੀਪ ਕੌਰ ਅਤੇ ਸਤਨਾਮ ਸਿੰਘ ਬੈਂਸ ਵਲੋਂ ਅੱਠਵੀਂ ਅਤੇ ਦਸਵੀਂ ਵਿਚ ਮੈਰਿਟ ਵਿਚ ਆਏ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ, ਇਸ ਮੌਕੇ ਸਤਨਾਮ ਸਿੰਘ ਬੈਂਸ, ਨਰਿੰਦਰ ਕੁਮਾਰ ਪੰਚ, ਤੀਰਥ ਰਾਮ ਪੰਚ, ਜਸਵਿੰਦਰ ਪਾਲ, ਰਤਨ ਚੰਦ, ਭਗਤ ਚੰਦ, ਹਰਵਿੰਦਰ ਸਿੰਘ ਐਸ.ਐਮ.ਸੀ. ਮੈਂਬਰ ਅਤੇ ਮਾਪੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਾਤਾ ਹਰਦੇਵ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ <br/> ਅਗਲੀ ਖ਼ਬਰ ਰਾਣਾ ਕੇ.ਪੀ.ਸਿੰਘ ਨੇ ਨੰਗਲ ਸ਼ਹਿਰ ਦੇ ਵੋਟਰਾਂ ਅਤੇ ਕਾਂਗਰਸੀ ਵਰਕਰਾਂ ਤੇ ਆਗੂਆਂ ਦਾ ਕੀਤਾ ਧੰਨਵਾਦ <br/>
Ad Position 24