ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਵਿਖੇ 1,025 ਹੋਣਹਾਰ ਵਿਦਿਆਰਥੀਆਂ ਦਾ ਸਨਮਾਨ <br/>
ਅਜੀਤ ਡੈਸਕ
01-06-2026
ਚਾਂਸਲਰ ਨਿਰਮਲ ਸਿੰਘ ਰਿਆਤ ਨੇ ਕਿਹਾ ਕਿ ਐਲ.ਟੀ.ਐੱਸ.ਯੂ. ਉਦਯੋਗ ਨਾਲ ਸਾਂਝੀਦਾਰੀ ਰਾਹੀਂ ਵਿਦਿਆਰਥੀਆਂ ਨੂੰ ਵਿਹਾਰਕ ਸਿਖਲਾਈ, ਇੰਟਰਨਸ਼ਿਪ ਤੇ ਰੁਜ਼ਗਾਰ-ਕੇਂਦਰਿਤ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ | ਸਮਾਰੋਹ ਦੌਰਾਨ 150 ਤੋਂ ਵੱਧ ਸਕੂਲਾਂ ਦੇ 1,025 ਹੋਣਹਾਰ ਵਿਦਿਆਰਥੀਆਂ ਨੂੰ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਿੱਖਿਆ ਖੇਤਰ 'ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਸਕੂਲ ਪਿ੍ੰਸੀਪਲਾਂ ਤੇ ਅਧਿਆਪਕਾਂ ਦਾ ਵੀ ਸਨਮਾਨ ਕੀਤਾ ਗਿਆ |