28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਲਈ ਕਿਸਾਨ ਤੇ ਜਨਤਕ ਜਥੇਬੰਦੀਆਂ ਵਲੋਂ ਸੰਘਰਸ਼ ਦੀ ਹਮਾਇਤ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 01-06-2026
ਰੂਪਨਗਰ, 31 ਮਈ (ਸਤਨਾਮ ਸਿੰਘ ਸੱਤੀ)- ਕੱਚੇ ਤੇ ਆਊਟ ਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਕ ਵਿਚ ਕਿਸਾਨ ਤੇ ਜਨਤਕ ਜਥੇਬੰਦੀਆਂ ਵਲੋਂ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ | ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਕੀਤੇ ਜਾ ਰਹੇ ਦਾਅਵੇ ਹਕੀਕਤ ਤੋਂ ਕੋਹਾਂ ਦੂਰ ਹਨ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੇ ਵਾਅਦਿਆਂ ਪ੍ਰਤੀ ਗੰਭੀਰ ਹੁੰਦੀ ਤਾਂ ਅੱਜ ਪੰਜਾਬ ਭਰ ਦੇ ਕਰੀਬ 7000 ਸੇਵਾ ਕੇਂਦਰ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਨਾ ਬੈਠੇ ਹੁੰਦੇ | ਰਾਣਾ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੇ 23 ਸੇਵਾ ਕੇਂਦਰਾਂ 'ਚ 100 ਤੋਂ ਵੱਧ ਮੁਲਾਜ਼ਮ ਪਿਛਲੇ ਕਰੀਬ ਦਸ ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਹਨ | ਉਨ੍ਹਾਂ ਤੋਂ 12-12 ਘੰਟੇ ਡਿਊਟੀ ਲਈ ਜਾਂਦੀ ਹੈ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਕਰੀਬ 10 ਹਜ਼ਾਰ ਰੁਪਏ ਮਹੀਨਾਵਾਰ ਤਨਖ਼ਾਹ ਦਿੱਤੀ ਜਾ ਰਹੀ ਹੈ | ਨਾ ਤਾਂ ਉਨ੍ਹਾਂ ਨੂੰ ਪੱਕੀ ਨੌਕਰੀ ਦਿੱਤੀ ਗਈ ਹੈ ਤੇ ਨਾ ਹੀ 'ਬਰਾਬਰ ਕੰਮ, ਬਰਾਬਰ ਤਨਖ਼ਾਹ' ਦਾ ਸਿਧਾਂਤ ਲਾਗੂ ਕੀਤਾ ਗਿਆ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਇੱਕ ਪਾਸੇ ਸਰਕਾਰ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਦਾਅਵੇ ਕਰ ਰਹੀ ਹੈ ਜਦਕਿ ਦੂਜੇ ਪਾਸੇ ਸਾਲਾਂ ਤੋਂ ਕੰਮ ਕਰ ਰਹੇ ਤਜਰਬੇਕਾਰ ਮੁਲਾਜ਼ਮਾਂ ਦਾ ਭਵਿੱਖ ਅਣਿਸ਼ਚਿਤ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਕੈਬਨਿਟ ਮੀਟਿੰਗਾਂ ਵਿਚ ਕੀਤੇ ਜਾ ਰਹੇ ਐਲਾਨ ਤੇ ਜ਼ਮੀਨੀ ਹਕੀਕਤ ਵਿਚ ਕੋਈ ਮੇਲ ਨਹੀਂ ਦਿਖਾਈ ਦਿੰਦਾ | ਗੌਰਵ ਰਾਣਾ ਨੇ ਐਲਾਨ ਕੀਤਾ ਕਿ 3 ਜੂਨ ਨੂੰ ਰੂਪਨਗਰ ਵਿਖੇ ਲੱਗਣ ਵਾਲੇ ਜੌਬ ਮੇਲੇ ਦਾ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਦੋਂ ਪਹਿਲਾਂ ਤੋਂ ਕੰਮ ਕਰ ਰਹੇ ਹਜ਼ਾਰਾਂ ਨੌਜਵਾਨ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹੋਣ ਤਾਂ ਨਵੇਂ ਰੁਜ਼ਗਾਰ ਮੇਲਿਆਂ ਦੇ ਦਾਅਵੇ ਕਰਨਾ ਲੋਕਾਂ ਨੂੰ ਗੁਮਰਾਹ ਕਰਨ ਦੇ ਬਰਾਬਰ ਹੈ | ਇਸ ਦੌਰਾਨ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਆਗੂਆਂ ਪ੍ਰਧਾਨ ਰਾਮ ਦਿਆਲ, ਵਾਈਸ ਪ੍ਰਧਾਨ ਨਵਦੀਪ ਕੌਰ, ਵਾਈਸ ਪ੍ਰਧਾਨ ਪਰਮਿੰਦਰ ਸਿੰਘ, ਸਰਪ੍ਰਸਤ ਜਗਦੇਵ ਕੌਸ਼ਲ, ਕੈਸ਼ੀਅਰ ਮਨਮੋਹਨ ਸਿੰਘ ਤੇ ਮੀਡੀਆ ਸਲਾਹਕਾਰ ਸਤੀਸ਼ ਕੁਮਾਰ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਆਪਣੇ ਰੁਜ਼ਗਾਰ ਤੇ ਹੱਕਾਂ ਦੀ ਰੱਖਿਆ ਲਈ ਹੈ | ਯੂਨੀਅਨ ਆਗੂਆਂ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ, ਸ਼ੇਰੇ ਪੰਜਾਬ ਕਿਸਾਨ ਯੂਨੀਅਨ ਰੂਪਨਗਰ, ਕਿਰਤੀ ਕਿਸਾਨ ਮੋਰਚਾ, ਜਨ ਅਧਿਕਾਰ ਕਲਿਆਣ ਸਮਿਤੀ ਤੇ ਜਨ ਚੇਤਨਾ ਮੰਚ ਰੂਪਨਗਰ ਵਲੋਂ ਸੇਵਾ ਕੇਂਦਰ ਮੁਲਾਜ਼ਮਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਜਥੇਬੰਦੀਆਂ ਦੇ ਸਹਿਯੋਗ ਨਾਲ ਮੁਲਾਜ਼ਮਾਂ ਦਾ ਮਨੋਬਲ ਹੋਰ ਉੱਚਾ ਹੋਇਆ ਹੈ ਤੇ ਸੰਘਰਸ਼ ਨੂੰ ਮਜ਼ਬੂਤੀ ਮਿਲੀ ਹੈ |

Ad Position 22
No active advertisement
ਪਿਛਲੀ ਖ਼ਬਰ ਬਰਸਾਤੀ ਪਾਣੀ ਦੀ ਕੋਈ ਨਿਕਾਸੀ ਨਾ ਹੋਣ ਕਾਰਨ ਸਿਆਸਤਪੁਰ-ਭੱਦਲ ਸੜਕ ਨੇ ਧਾਰਿਆ ਨਦੀ ਦਾ ਰੂਪ <br/> ਅਗਲੀ ਖ਼ਬਰ ਔਸਤੀ ਕਾਲੋਨੀ ਦੇ ਅੱਧੀ ਦਰਜਨ ਪਿੰਡਾਂ ਦੇ ਲੋਕਾਂ ਨੇ ਦਿੱਤਾ ਆਮ ਆਦਮੀ ਪਾਰਟੀ ਦੇ ਹੱਕ 'ਚ ਫ਼ਤਵਾ
Ad Position 24