28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸੈਣੀ ਸਮਾਜ ਦੀ ਵਿਸ਼ੇਸ਼ ਮੀਟਿੰਗ ਹੋਈ, ਸੈਣੀ ਸਭਾਵਾਂ ਨੂੰ ਇੱਕ ਕੇਂਦਰੀ ਪਲੇਟਫ਼ਾਰਮ 'ਤੇ ਲਿਆਉਣ ਦਾ ਸੱਦਾ

Ad Position 21
No active advertisement
ਮੀਟਿੰਗ ਵਿਚ ਸ਼ਾਮਿਲ ਵੱਖ-ਵੱਖ ਸੈਣੀ ਭਾਈਚਾਰੇ ਨਾਲ ਸੰਬੰਧਿਤ ਸ਼ਖ਼ਸੀਅਤਾਂ | <br/> 01-06-2026
ਰੂਪਨਗਰ, 31 ਮਈ (ਸਤਨਾਮ ਸਿੰਘ ਸੱਤੀ)- ਸੈਣੀ ਸਮਾਜ ਦੀ ਇੱਕ ਵਿਸ਼ੇਸ਼ ਮੀਟਿੰਗ ਚੰਨੀ ਰਿਜ਼ਾਰਟ, ਰਾਹੋਂ (ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ) ਵਿਖੇ ਆਲ ਇੰਡੀਆ ਰਾਈਸ ਮਿਲਰ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਭਰ ਤੋਂ ਸੈਣੀ ਸਮਾਜ ਦੇ ਪ੍ਰਮੁੱਖ ਆਗੂਆਂ ਨੇ ਭਾਗ ਲਿਆ ਜਦਕਿ ਮੀਟਿੰਗ ਦੀ ਕਾਰਵਾਈ ਰਾਜਿੰਦਰ ਸਿੰਘ ਨੰਨੂਆਂ, ਪ੍ਰਧਾਨ ਸੈਣੀ ਭਵਨ ਰੋਪੜ ਵਲੋਂ ਨਿਭਾਈ ਗਈ | ਮੀਟਿੰਗ ਦੌਰਾਨ ਪੰਜਾਬ ਦੀਆਂ ਵੱਖ-ਵੱਖ ਸੈਣੀ ਸਭਾਵਾਂ ਨੂੰ ਇੱਕ ਕੇਂਦਰੀ ਪਲੇਟਫ਼ਾਰਮ 'ਤੇ ਇਕੱਠਾ ਕਰਕੇ ਸਮਾਜ ਦੀ ਭਲਾਈ ਲਈ ਸਾਂਝੇ ਤੌਰ 'ਤੇ ਕੰਮ ਕਰਨ 'ਤੇ ਜ਼ੋਰ ਦਿੱਤਾ ਗਿਆ | ਇਸ ਸੰਬੰੰਧੀ ਪੰਜ ਨੁਕਾਤੀ ਏਜੰਡਾ ਪੇਸ਼ ਕੀਤਾ ਗਿਆ ਜਿਸ ਵਿਚ ਓ.ਬੀ.ਸੀ. ਲਈ 25 ਫੀਸਦੀ ਰਾਖਵਾਂਕਰਨ, ਸੈਣੀ ਸਿੱਖਾਂ ਨੂੰ ਓ.ਬੀ.ਸੀ. ਸੂਚੀ ਵਿਚ ਸ਼ਾਮਲ ਕਰਵਾਉਣ, ਜਨਗਣਨਾ 'ਚ ਓ.ਬੀ.ਸੀ. ਦਾ ਵੱਖਰਾ ਕਾਲਮ, ਸੈਣੀ ਮਹਾਂਪੁਰਖਾਂ ਤੇ ਸ਼ਹੀਦਾਂ ਦੀਆਂ ਯਾਦਗਾਰਾਂ ਬਣਾਉਣ ਤੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮਨਾਉਣ ਵਰਗੀਆਂ ਮੰਗਾਂ ਸ਼ਾਮਲ ਸਨ | ਇਸ ਏਜੰਡੇ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ | ਮੀਟਿੰਗ ਵਿਚ 11 ਜਾਂ 21 ਮੈਂਬਰੀ ਕੇਂਦਰੀ ਕਮੇਟੀ ਬਣਾਉਣ ਦਾ ਸੁਝਾਅ ਵੀ ਦਿੱਤਾ ਗਿਆ, ਜੋ ਸਮਾਜ ਨਾਲ ਜੁੜੇ ਮਸਲਿਆਂ ਨੂੰ ਸਰਕਾਰ ਅੱਗੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਏਗੀ | ਤਰਸੇਮ ਸੈਣੀ ਨੇ ਆਪਣੇ ਸੰਬੋਧਨ ਵਿਚ ਸਮਾਜ ਨੂੰ ਇੱਕਜੁੱਟ ਹੋ ਕੇ ਆਪਣੇ ਹੱਕਾਂ ਲਈ ਸੰਘਰਸ਼ ਕਰਨ ਦਾ ਸੱਦਾ ਦਿੱਤਾ ਤੇ ਭਵਿੱਖ ਵਿਚ ਇੱਕ ਵਿਸ਼ਾਲ ਸੈਣੀ ਸੰਮੇਲਨ ਕਰਵਾਉਣ ਦਾ ਐਲਾਨ ਵੀ ਕੀਤਾ | ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪਠਲਾਵਾ, ਬਹਾਦਰ ਸਿੰਘ ਭਾਰਟਾ, ਡਾ. ਅਜਮੇਰ ਸਿੰਘ, ਰਾਮ ਸਿੰਘ ਸੈਣੀ, ਕੁਲਵਿੰਦਰ ਸਿੰਘ ਪੱਲੀਝੱਕੀ, ਰਾਮ ਕੁਮਾਰ ਮੁਕਾਰੀ, ਬਲਵਿੰਦਰ ਸਿੰਘ ਮੁਲਤਾਨੀ, ਹਰਜੀਤ ਸਿੰਘ ਲੋਂਗੀਆ ਸਮੇਤ ਕਈ ਆਗੂਆਂ ਨੇ ਵਿਚਾਰ ਪ੍ਰਗਟ ਕੀਤੇ | ਸਮਾਗਮ ਦੌਰਾਨ ਅਮਰੀਕਾ ਵਾਸੀ ਸੁਰਜੀਤ ਸਿੰਘ ਨੰਨੂਆਂ ਵਲੋਂ ਤਿਆਰ ਕਰਵਾਈ ਸ਼ਹੀਦ ਭਾਈ ਜਮਾਲਾ ਸਿੰਘ ਨੰਨੂਆਂ ਦੀ ਜੀਵਨੀ ਨਾਲ ਸਬੰਧਿਤ ਇੱਕ ਵਿਸ਼ੇਸ਼ ਤਸਵੀਰ ਵੀ ਲੋਕ ਅਰਪਣ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਡੀਜ਼ਲ, ਪੈਟਰੋਲ, ਗੈਸ ਅਤੇ ਖਾਦਾਂ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ <br/>
Ad Position 24