ਨੂਰਪੁਰ ਬੇਦੀ, 1 ਜੂਨ (ਹਰਦੀਪ ਸਿੰਘ ਢੀਂਡਸਾ)- ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਮਹੀਨਾ ਵਾਰ ਮੀਟਿੰਗ ਇਕਾਈ ਦੇ ਪ੍ਰਧਾਨ ਰਾਮ ਜੀ ਦਾਸ ਜੱਟਪੁਰ ਵਾਲਿਆਂ ਦੀ ਪ੍ਰਧਾਨਗੀ ਵਿਚ ਕੀਤੀ ਗਈ ਜਿਸ ਨੂੰ ਸੰਬੋਧਨ ਕਰਦੇ ਹੋਏ ਜਨਰਲ ਸਕੱਤਰ ਰਜਨੀਸ਼ ਸ਼ਰਮਾ ਨੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਚਾਨਣਾ ਪਾਇਆ ਅਤੇ ਮੌਜੂਦਾ ਸਰਕਾਰ ਨੂੰ ਡੀ.ਏ. ਦੇ ਬਕਾਇਆਂ ਦੀ ਅਦਾਇਗੀ ਸਮੇਤ ਹੋਰ ਮੰਗਾਂ ਤੇ ਵਿਸਤਾਰ ਪੂਰਵਕ ਚਰਚਾ ਕੀਤੀ ਅਤੇ ਸਰਕਾਰ ਨੂੰ ਇਹਨਾਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਅਪੀਲ ਕੀਤੀ | ਇਸ ਮੌਕੇ ਮੋਹਨ ਸਿੰਘ ਭੈਣੀ ਵਲੋਂ 9 ਮਈ ਨੂੰ ਆਯੋਜਿਤ ਕੀਤੇ ਗਏ ਅੱਖਾਂ ਦੇ ਆਪਰੇਸ਼ਨ ਕੈਂਪ ਦੇ ਖਰਚੇ ਪ੍ਰਤੀ ਵਿਸਥਾਰ ਪੂਰਵਕ ਵਿਆਖਿਆ ਕੀਤੀ ਗਈ ਅਤੇ ਕੈਂਪ ਦੀ ਸਫਲਤਾ ਲਈ ਸਮੁੱਚੇ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਬਲਦੇਵ ਸਿੰਘ ਭਾਉਵਾਲ ਅਤੇ ਗਿਆਨੀ ਰਾਮ ਸਿੰਘ ਵਲੋਂ ਡੀ.ਏ. ਦੀ ਅਦਾਇਗੀ ਬਾਰੇ ਅਦਾਲਤੀ ਫੈਸਲੇ ਅਤੇ ਸਰਕਾਰ ਵਲੋਂ ਡੀ.ਏ. ਦੀ ਅਦਾਇਗੀ ਰੋਕਣ ਦੀਆਂ ਕੋਸ਼ਿਸ਼ਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਇਸ ਮੌਕੇ ਮਾਨਯੋਗ ਅਦਾਲਤ ਦਾ ਵੀ ਧੰਨਵਾਦ ਕੀਤਾ ਗਿਆ ਕਿ ਉਹਨਾਂ ਵਲੋਂ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲਾ ਦਿੱਤਾ ਗਿਆ ਹੈ | ਇਸ ਮੌਕੇ ਡਾਕਟਰ ਅਵਿਨਾਸ਼ ਸ਼ਰਮਾ ਵਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ ਤੇ ਸਮੁੱਚੇ ਪੈਨਸ਼ਨਰ ਸਾਥੀਆਂ ਅਤੇ ਸੀਨੀਅਰ ਸਿਟੀਜ਼ਨ ਸਾਥੀਆਂ ਦਾ ਕੈਂਪ ਦੀ ਸਫਲਤਾ ਲਈ ਧੰਨਵਾਦ ਕੀਤਾ ਗਿਆ | ਇਕਾਈ ਦੇ ਸਰਪ੍ਰਸਤ ਸੰਤੋਖ ਸਿੰਘ ਸਰਾਂ ਵਲੋਂ ਵੀ ਪੈਨਸ਼ਨਰਾਂ ਦੀਆ ਸਮੱਸਿਆਵਾ ਤੇ ਸਮਾਜਿਕ ਹਿੱਤਾਂ ਲਈ ਵਿਚਾਰ ਸਾਂਝੇ ਕੀਤੇ ਗਏ | ਇਸ ਮੌਕੇ ਅਜੈਬ ਸਿੰਘ ਬਸੀ ਵਲੋਂ ਪਹਿਲਾਂ ਦੀ ਤਰ੍ਹਾਂ ਸਾਥੀਆਂ ਦਾ ਮਨੋਰੰਜਨ ਕੀਤਾ ਗਿਆ | ਬਾਬੂ ਭਜਨ ਲਾਲ ਵਲੋਂ ਅੱਖਾਂ ਦੇ ਆਪਰੇਸ਼ਨ ਕਰਵਾਉਣ ਵਾਲੇ ਵਿਅਕਤੀਆਂ ਨੂੰ ਮੁਫਤ ਦਵਾਈਆਂ ਸਮੇਂ ਸਿਰ ਪੁਜਾਉਣ ਲਈ ਤੇ ਮਰੀਜ਼ਾਂ ਦਾ ਫਾਲੋ ਅਪ ਕਰਨ ਲਈ ਵਿਸਤਾਰਪੂਰਵਕ ਵੇਰਵੇ ਸਾਂਝੇ ਕੀਤੇ ਗਏ | ਅਤੇ ਅੱਗੋਂ ਲਈ ਵੀ ਅਜਿਹੇ ਉਪਰਾਲੇ ਕਰਨ ਦੀ ਪੁਸ਼ਟੀ ਕੀਤੀ ਗਈ | ਇਸ ਮੌਕੇ ਵਿੱਤੀ ਸਹਾਇਤਾ ਦੇਣ ਵਾਲੇ ਸਾਥੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਸਾਂਝੇ ਤੌਰ 'ਤੇ ਮੌਜੂਦਾ ਸਰਕਾਰ ਨੂੰ ਪੈਨਸ਼ਨਰਾ ਦੇ ਹਿਤਾਂ ਦੀ ਰਾਖੀ ਲਈ ਅਪੀਲ ਜਾਰੀ ਕੀਤੀ ਗਈ | ਇਸ ਮੌਕੇ ਖਜ਼ਾਨਚੀ ਤਰਲੋਕ ਚੰਦ ਵਲੋਂ ਸਾਰੇ ਸਾਥੀਆਂ ਲਈ ਰਿਫਰੈਸ਼ਮੈਂਟ ਦਾ ਸ਼ਾਨਦਾਰ ਪ੍ਰਬੰਧ ਕੀਤਾ ਗਿਆ | ਡਾ: ਚਰਨਜੀਤ ਸਿੰਘ ਅਤੇ ਉਹਨਾਂ ਦੀ ਟੀਮ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਰੂਪ ਵਿਚ ਗੁਰਦਿਆਲ ਸਿੰਘ, ਸ਼ਿੰਗਾਰਾ ਸਿੰਘ ਬੈਂਸ, ਗੁਰਮੀਤ ਸਿੰਘ, ਵੇਦ ਪ੍ਰਕਾਸ਼, ਦੇਵਰਾਜ ਨਾਨਕ ਚੰਦ ਗੋਪਾਲ ਚੰਦ ਸੈਣੀ ਬਲਦੇਵ ਸਿੰਘ ਸਮੀਰੋਵਾਲ ਜੀਤ ਸਿੰਘ, ਭੁਪਿੰਦਰ ਸਿੰਘ, ਕੁਲਦੀਪ ਚੱਢਾ, ਗੁਰਨੈਬ ਸਿੰਘ ਗਿੱਲ, ਅਜੈਬ ਸਿੰਘ, ਸੰਤੋਖ ਸਿੰਘ ਸਰਾਂ, ਅਵਿਨਾਸ਼ ਸ਼ਰਮਾ, ਰਾਮ ਜੀ ਦਾਸ, ਜਗਦੀਸ਼ ਸਿੰਘ ਭੈਣੀ, ਖਜ਼ਾਨਚੀ ਤ੍ਰਲੋਕ ਚੰਦ ਸ਼ਰਮਾ, ਦਰਸ਼ਨ ਕੁਮਾਰ, ਮੋਹਨ ਸਿੰਘ ਨੋਧੇ ਮਾਜਰਾ ਰਾਮ ਸਿੰਘ, ਅਤੇ ਹੋਰ ਵੀ ਸਾਥੀ ਹਾਜ਼ਰ ਸਨ |