20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਚਤਾਮਲਾ ਦੇ ਪ੍ਰਧਾਨ ਬਣੇ ਗੁਰਿੰਦਰ ਸਿੰਘ ਧਨੋਆ <br/>

Ad Position 21
No active advertisement
ਅਜੀਤ ਡੈਸਕ 02-06-2026
ਮੋਰਿੰਡਾ, 1 ਜੂਨ (ਪਿ੍ਤਪਾਲ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਢੰਗਰਾਲੀ ਦੀ ਪ੍ਰਧਾਨਗੀ ਹੇਠ ਪਿੰਡ ਚਤਾਮਲੀ ਵਿਖੇ ਹੋਈ | ਸਕੱਤਰ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਸਰਬਸੰਮਤੀ ਦੇ ਨਾਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਪਿੰਡ ਚਤਾਮਲੀ ਦੀ ਚੋਣ ਕੀਤੀ ਗਈ ਜਿਸ ਵਿਚ ਗੁਰਿੰਦਰ ਸਿੰਘ ਧਨੋਆ ਨੂੰ ਪ੍ਰਧਾਨ, ਬੂਟਾ ਸਿੰਘ ਚਤਾਮਲਾ ਮੀਤ ਪ੍ਰਧਾਨ, ਮਨਜੀਤ ਸਿੰਘ ਤੇ ਬਹਾਦਰ ਸਿੰਘ ਸਕੱਤਰ, ਇੰਦਰਜੀਤ ਸਿੰਘ ਉਪ ਸਕੱਤਰ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ ਹੈ | ਇਸ ਮੌਕੇ ਹਾਜ਼ਰ ਮੈਂਬਰਾਂ ਵਲੋਂ ਕੇਂਦਰ ਸਰਕਾਰ ਵਲੋਂ ਬਾਰ-ਬਾਰ ਵਧਾਈਆਂ ਜਾ ਰਹੀਆਂ ਡੀਜ਼ਲ ਪੈਟਰੋਲ ਤੇ ਗੈਸ ਦੀਆਂ ਕੀਮਤਾਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਲੋਕ ਵਿਰੋਧੀ ਹੋਣ ਦਾ ਸਬੂਤ ਹੈ ਜਿਸ ਨਾਲ ਕਿਸਾਨ ਮਜ਼ਦੂਰ ਤੇ ਸਮਾਜ ਦੇ ਹਰ ਵਰਗ ਦਾ ਲੱਕ ਟੁੱਟ ਜਾਵੇਗਾ | ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਢੰਗਰਾਲੀ ਨੇ ਕਿਹਾ ਕਿ ਬਿਜਲੀ ਸੋਧ ਬਿਲ 2025 ਮਨਰੇਗਾ ਨੂੰ ਖਤਮ ਕਰਕੇ ਲਿਆਂਦਾ ਜੀ ਰਾਮ ਜੀ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ | ਇਸ ਮੌਕੇ ਪਰਮਜੀਤ ਸਿੰਘ, ਗੁਰਨੂਰ ਸਿੰਘ, ਜਸਕਰਨ ਸਿੰਘ, ਕਰਮ ਸਿੰਘ, ਪਰਮਵੀਰ ਸਿੰਘ, ਮਨਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ ਬਾਠ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ.ਜੀ.ਆਈ. ਲਈ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਤੋਂ ਨਵੇਂ ਬਣੇ ਪੰਜਾਬ ਪ੍ਰਧਾਨ ਕਮਲ ਚੌਹਾਨ ਟੇਢੇਵਾਲ ਨੇ ਦੇਸੀ ਘਿਓ 'ਚ... ਅਗਲੀ ਖ਼ਬਰ ਕੈਪੀਟਲ ਸਮਾਲ ਫਾਈਨੈਂਸ ਬੈਂਕ ਨੇ ਆਜਮਪੁਰ ਵਿਖੇ ਖੋਲ੍ਹੀਆਂ ਨਵੀਆਂ ਬ੍ਰਾਂਚਾਂ <br/>
Ad Position 24