20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਪੀ.ਜੀ.ਆਈ. ਲਈ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਤੋਂ ਨਵੇਂ ਬਣੇ ਪੰਜਾਬ ਪ੍ਰਧਾਨ ਕਮਲ ਚੌਹਾਨ ਟੇਢੇਵਾਲ ਨੇ ਦੇਸੀ ਘਿਓ 'ਚ ਤਿਆਰ ਲੰਗਰ ਭੇਜਿਆ <br/>

Ad Position 21
No active advertisement
ਅਜੀਤ ਡੈਸਕ 02-06-2026
ਨੂਰਪੁਰ ਬੇਦੀ, 1 ਜੂਨ (ਵਿੰਦਰਪਾਲ ਝਾਂਡੀਆਂ)- ਸ੍ਰੀ ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀ ਸੰਪਰਦਇ) ਦੇ ਆਸ਼ਰਮ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਭੂਰੀ ਵਾਲੇ ਗੁਰਗੱਦੀ ਪ੍ਰੰਪਰਾ ਦੇ ਪਰਮ ਸੇਵਕ ਤੇ ਡਾਇਰਸ਼ ਐਸੋਸੀਏਸ਼ਨ ਦੇ ਡਾਇਰੈਕਟਰ ਚੌਧਰੀ ਕਮਲ ਚੌਹਾਨ ਟੇਡੇਵਾਲ ਵਲੋਂ ਉਨ੍ਹਾਂ ਨੂੰ ਅਖਿਲ ਭਾਰਤੀ ਗੁੱਜਰ ਮਹਾਂ ਸਭਾ ਪੰਜਾਬ ਦਾ ਪ੍ਰਧਾਨ ਬਣਾਏ ਦੀ ਖੁਸ਼ੀ ਵਿਚ ਤੇ ਸ਼ੁਕਰਾਨੇ ਵਜੋਂ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਸਮਾਗਮ ਦੌਰਾਨ ਪੀ.ਜੀ.ਆਈ. ਚੰਡੀਗੜ੍ਹ ਦੇ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਿਸਾ ਲਈ ਦੇਸੀ ਘਿਓ 'ਚ ਤਿਆਰ ਲੰਗਰ ਭੇਜਿਆ ਗਿਆ | ਲੰਗਰ ਵਾਹਨ ਤੇ ਵਰਤਾਉਣ ਲਈ ਸੇਵਾਦਾਰਾਂ ਨੂੰ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾਨੰਦ ਭੂਰੀ ਵਾਲਿਆਂ ਵਲੋਂ ਮੰਗਲਾਚਰਣ ਸ਼ਬਦ ਦਾ ਉਚਾਰਨ ਕਰਨ ਉਪਰੰਤ ਰਵਾਨਾ ਕੀਤਾ ਗਿਆ | ਅਖਿਲ ਭਾਰਤੀ ਗੁੱਜਰ ਮਹਾਂ ਸਭਾ ਪੰਜਾਬ ਦੇ ਨਵੇਂ ਬਣੇ ਪ੍ਰਧਾਨ ਚੌਧਰੀ ਕਮਲ ਚੌਹਾਨ ਟੇਡੇਵਾਲ ਨੇ ਕਿਹਾ ਕਿ ਸਤਿਗੁਰੂ ਕਾਸ਼ੀ ਵਾਲਿਆ ਦੇ ਅਸ਼ੀਰਵਾਦ ਸਦਕਾ ਇਹ ਲੰਗਰ ਸੇਵਾ ਦਾ ਹਿੱਸਾ ਬਣਕੇ ਦਿਲੀ ਆਤਮਿਕ ਸਕੂਨ ਮਿਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ 'ਚ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਚਤਾਮਲਾ ਦੇ ਪ੍ਰਧਾਨ ਬਣੇ ਗੁਰਿੰਦਰ ਸਿੰਘ ਧਨੋਆ <br/>
Ad Position 24