20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ 'ਚ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 02-06-2026
ਸ੍ਰੀ ਚਮਕੌਰ ਸਾਹਿਬ,1 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਬ ਡਵੀਜਨਲ ਹਸਪਤਾਲ ਵਿਚ ਅੱਜ ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਲੋਕਾਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਵਲੋਂ ਲੋਕਾਂ ਨੂੰ ਤੰਬਾਕੂ ਰਹਿਤ ਜੀਵਨ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਡਾ. ਸੁਮਿਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਤੰਬਾਕੂ ਅਤੇ ਇਸ ਨਾਲ ਸੰਬੰਧਿਤ ਉਤਪਾਦਾਂ ਦੀ ਵਰਤੋਂ ਸਿਹਤ ਲਈ ਬਹੁਤ ਹਾਨੀਕਾਰਕ ਹੈ | ਉਨ੍ਹਾਂ ਦੱਸਿਆ ਕਿ ਸਿਗਰਟ, ਬੀੜੀ, ਗੁਟਖਾ, ਜਰਦਾ, ਖੈਣੀ ਅਤੇ ਹੋਰ ਤੰਬਾਕੂ ਉਤਪਾਦ ਕੈਂਸਰ, ਦਿਲ ਦੀਆਂ ਬਿਮਾਰੀਆਂ, ਫੇਫੜਿਆਂ ਦੇ ਰੋਗਾਂ ਅਤੇ ਸਟ੍ਰੋਕ ਵਰਗੀਆਂ ਗੰਭੀਰ ਬਿਮਾਰੀਆਂ ਦਾ ਕਾਰਨ ਬਣਦੇ ਹਨ | ਉਨ੍ਹਾਂ ਕਿਹਾ ਕਿ ਤੰਬਾਕੂ ਦੀ ਲਤ ਨਾ ਸਿਰਫ਼ ਵਰਤੋਂਕਾਰ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੀ ਹੈ, ਸਗੋਂ ਉਸ ਦੇ ਪਰਿਵਾਰ ਅਤੇ ਆਸ-ਪਾਸ ਦੇ ਲੋਕਾਂ ਦੀ ਸਿਹਤ ਉੱਤੇ ਵੀ ਮਾੜਾ ਪ੍ਰਭਾਵ ਪਾਉਂਦੀ ਹੈ | ਨਰੰਜਨ ਸਿੰਘ ਨੇ ਲੋਕਾਂ ਨੂੰ ਤੰਬਾਕੂ ਅਤੇ ਸਿਗਰਟ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਸਿਗਰਟ ਦੇ ਧੂੰਏਾ ਵਿਚ ਹਜ਼ਾਰਾਂ ਹਾਨੀਕਾਰਕ ਰਸਾਇਣ ਹੁੰਦੇ ਹਨ ਜੋ ਫੇਫੜਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ ਅਤੇ ਕੈਂਸਰ ਦਾ ਖਤਰਾ ਵਧਾਉਂਦੇ ਹਨ | ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਕਾਰਨ ਮੂੰਹ, ਗਲੇ ਅਤੇ ਫੇਫੜਿਆਂ ਦਾ ਕੈਂਸਰ ਹੋ ਸਕਦਾ ਹੈ | ਇਸ ਤੋਂ ਇਲਾਵਾ ਦਿਲ ਦੇ ਰੋਗ, ਸਾਹ ਲੈਣ ਵਿਚ ਤਕਲੀਫ਼ ਅਤੇ ਸਰੀਰ ਦੀ ਰੋਗ-ਪ੍ਰਤੀਰੋਧਕ ਸਮਰੱਥਾ ਵਿਚ ਕਮੀ ਆ ਸਕਦੀ ਹੈ | ਇਸ ਮੌਕੇ ਬੀ.ਈ.ਈ. ਹਰਵਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਤੇ ਆਪਣੇ ਪਰਿਵਾਰ ਦੀ ਚੰਗੀ ਸਿਹਤ ਲਈ ਤੰਬਾਕੂ ਉਤਪਾਦਾਂ ਤੋਂ ਦੂਰ ਰਹਿਣ | ਇਸ ਮੌਕੇ ਕੁਲਵੀਰ ਸਿੰਘ, ਨਾਗਰ ਸਿੰਘ, ਪਰਮਜੀਤ ਸਿੰਘ, ਗੁਰਦੀਪ ਸਿੰਘ, ਮਨਪ੍ਰੀਤ ਕੌਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਰਤਾਰ ਬਿਰਧ ਆਸ਼ਰਮ ਤੋਂ ਸ੍ਰੀ ਪਟਨਾ ਸਾਹਿਬ ਲਈ 400 ਬੋਰੀ ਕਣਕ ਤੇ 65 ਬੋਰੀ ਚਾਵਲ ਭੇਜੇ <br/> ਅਗਲੀ ਖ਼ਬਰ ਪੀ.ਜੀ.ਆਈ. ਲਈ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਤੋਂ ਨਵੇਂ ਬਣੇ ਪੰਜਾਬ ਪ੍ਰਧਾਨ ਕਮਲ ਚੌਹਾਨ ਟੇਢੇਵਾਲ ਨੇ ਦੇਸੀ ਘਿਓ 'ਚ...
Ad Position 24