20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਰੂਪਨਗਰ ਪ੍ਰਸ਼ਾਸਨ ਵਲੋਂ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਵੱਡੀ

Ad Position 21
No active advertisement
ਅਜੀਤ ਡੈਸਕ 02-06-2026
ਕਾਰਵਾਈ, 7 ਪੋਕਲੈਨ ਮਸ਼ੀਨਾਂ ਜ਼ਬਤ
ਰੂਪਨਗਰ, 1 ਜੂਨ (ਯਸ਼ਵੰਤ ਬੱਸੀ)- ਰੂਪਨਗਰ ਪ੍ਰਸ਼ਾਸਨ ਵਲੋਂ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਹੀ ਰਾਤ ਵਿਚ 7 ਪੋਕਲੈਨ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ | ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਅਤੇ ਐਸ.ਐਸ.ਪੀ. ਰੂਪਨਗਰ ਮਨਿੰਦਰ ਸਿੰਘ ਦੇ ਨਿਰਦੇਸ਼ਾਂ ਹੇਠ ਐਸ.ਡੀ.ਐਮ. ਨੰਗਲ ਸਚਿਨ ਪਾਠਕ, ਇੰਸਪੈਕਟਰ ਸੀ.ਆਈ.ਏ. ਮਨਦੀਪ ਸਿੰਘ ਤੇ 8 ਪੁਲਿਸ ਅਧਿਕਾਰੀਆਂ ਦੀ ਟੀਮ ਵਲੋਂ ਅੱਧੀ ਰਾਤ ਨੂੰ ਨੰਗਲ ਦੇ ਸੈਂਸੋਵਾਲ-ਸਵਾਰਾ-ਹਰਸਾ ਬੇਲਾ ਖੇਤਰ ਵਿਚ ਛਾਪੇਮਾਰੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਚਿਨ ਪਾਠਕ ਨੇ ਦੱਸਿਆ ਕਿ ਟੀਮ ਨੂੰ ਦੋ ਹਿੱਸਿਆਂ ਵਿਚ ਵੰਡਿਆ ਗਿਆ ਅਤੇ ਦਰਿਆ ਦੇ ਦੋਵਾਂ ਪਾਸਿਆਂ ਤੋਂ ਮਸ਼ੀਨਾਂ ਦਾ ਪਿੱਛਾ ਕਰਦਿਆਂ 6 ਪੋਕਲੈਨ ਮਸ਼ੀਨਾਂ ਬਰਾਮਦ ਕੀਤੀਆਂ ਗਈਆਂ, ਜੋ ਕਿ ਇੱਕ ਵਾਰ ਵਿਚ ਕੀਤੀ ਗਈ ਸਭ ਤੋਂ ਵੱਡੀ ਬਰਾਮਦਗੀ ਹੈ | ਉਨ੍ਹਾਂ ਅੱਗੇ ਦੱਸਿਆ ਕਿ ਇੱਕ ਹੋਰ ਟੀਮ, ਜਿਸ ਦੀ ਅਗਵਾਈ ਐਕਸੀਅਨ ਮਾਈਨਿੰਗ ਭਾਵੁਕ ਸ਼ਰਮਾ ਕਰ ਰਹੇ ਸਨ, ਵਲੋਂ ਸਵਾਂ ਦਰਿਆ ਵਿੱਚੋਂ ਇੱਕ ਹੋਰ ਪੋਕਲੈਨ ਮਸ਼ੀਨ ਜ਼ਬਤ ਕੀਤੀ ਗਈ | ਉਨ੍ਹਾਂ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਟੀਮਾਂ ਵਲੋਂ ਇਹ ਸਾਂਝੀ ਕਾਰਵਾਈ ਕੀਤੀ ਗਈ ਹੈ | ਸਚਿਨ ਪਾਠਕ ਨੇ ਦੱਸਿਆ ਕਿ ਇਹ ਛਾਪੇਮਾਰੀਆਂ ਗੈਰਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਮਦਦਗਾਰ ਸਾਬਤ ਹੋਣਗੀਆਂ | ਡਿਪਟੀ ਕਮਿਸ਼ਨਰ ਨੇ ਇਸ ਕਾਰਵਾਈ 'ਤੇ ਸੰਤੁਸ਼ਟੀ ਜਤਾਉਂਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਦੀ ਜਾਣਕਾਰੀ ਪ੍ਰਸ਼ਾਸਨ ਨੂੰ ਦੇਣ ਅਤੇ ਇਸ ਨੂੰ ਰੋਕਣ ਲਈ ਸਹਿਯੋਗ ਕਰਨ |

Ad Position 22
No active advertisement
ਪਿਛਲੀ ਖ਼ਬਰ ਸ਼ਿਵ ਸੈਨਾ ਆਗੂ ਸੰਜੀਵ ਘਨੌਲੀ ਅਤੇ ਸਚਿਨ ਘਨੌਲੀ ਨੂੰ ਫ਼ੋਨ ਰਾਹੀਂ ਜਾਨੋ ਮਾਰਨ ਦੀ ਮਿਲੀ ਧਮਕੀ ਅਗਲੀ ਖ਼ਬਰ ਹਿਮਾਚਲ ਐਂਟਰੀ ਟੈਕਸ ਖ਼ਿਲਾਫ਼ ਪੰਜਾਬ 'ਚ ਭੜਕਿਆ ਰੋਸ
Ad Position 24