20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਗਰ ਕੌਂਸਲ ਨੰਗਲ ਵਿਖੇ 'ਆਪ' ਦੇ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ <br/>

Ad Position 21
No active advertisement
ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨਵੇਂ ਚੁਣੇ ਗਏ ਕੌਂਸਲਰਾਂ ਸਮੇਤ ਨਗਰ ਕੌਂਸਲ ਦਫ਼ਤਰ ਵਿਖੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਤਸਵੀਰ | <br/> 02-06-2026
ਨੰਗਲ, 1 ਜੂਨ (ਪ੍ਰੀਤਮ ਸਿੰਘ ਬਰਾਰੀ)-ਸਥਾਨਿਕ ਸਰਕਾਰਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਗਰ ਕੌਂਸਲ ਨੰਗਲ ਵਿਖੇ ਆਪ ਦੇ ਚੁਣੇ ਨਵੇ ਕੌਂਸਲਰ ਅਤੇ ਸੰਬੰਧਿਤ ਅਧਿਕਾਰੀਆਂ ਨਾਲ ਪਹਿਲੀ ਵਿਸ਼ੇਸ਼ ਮੀਟਿੰਗ ਕੀਤੀ | ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਅਹਿਮ ਫੈਸਲੇ ਲਏ ਗਏ | ਬੈਂਸ ਨੇ ਇਹ ਸਪਸ਼ਟ ਕੀਤਾ ਕਿ ਚੋਣਾਂ ਤੋਂ ਪਹਿਲਾਂ ਨੰਗਲ ਸ਼ਹਿਰ ਵਾਸੀਆਂ ਨਾਲ ਜੋ ਵੀ ਵਾਅਦੇ ਕੀਤੇ ਗਏ ਸਨ, ਉਹਨਾਂ ਨੂੰ ਹੁਣ ਇੱਕ-ਇੱਕ ਕਰਕੇ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ਜਾਵੇਗਾ | ਸ਼ਹਿਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਾਰਵਾਈ ਦੀ ਨਿਰਦੇਸ਼ ਦਿੱਤੇ | ਕੌਂਸਲ ਚੋਣਾਂ ਦੋਰਾਨ ਉਨ•ਾਂ ਵਲੋਂ ਸ਼ਹਿਰ ਲਈ 7 ਗਰੰਟੀਆਂ ਦਾ ਐਲਾਨ ਕੀਤਾ ਗਿਆ ਸੀ, ਜਿਸ ਵਿਚ ਸ਼ਹਿਰ 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਕਰਨ, ਸੀਵਰੇਜ ਸਿਸਟਮ ਨੂੰ ਆਧੁਨਿਕ ਬਣਾਉਣ, ਸਟਰੀਟ ਲਾਈਟਾਂ ਦੀ ਵਿਵਸਥਾ ਸੁਧਾਰਨ, ਆਧੁਨਿਕ ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਸ਼ਹਿਰ ਦੀ ਸੁੰਦਰਤਾ ਵਧਾਉਣ ਲਈ ਚਿੱਤਰਕਾਰੀ ਕਰਵਾਉਣ, ਸ਼ਹਿਰ ਦੇ ਸਾਰੇ ਪਾਰਕਾਂ ਦਾ ਨਵੀਨੀਕਰਨ ਤੇ 4 ਨਵੀਆਂ ਲਾਇਬ੍ਰੇਰੀਆਂ ਸਥਾਪਿਤ ਕਰਨ ਵਰਗੇ ਕਾਰਜਾਂ ਨੂੰ ਸ਼ੁਰੂ ਕਰਨ ਲਈ ਨਿਰਦੇਸ਼ ਦਿੱਤੇ ਗਏ | ਹਰ ਸੋਮਵਾਰ ਨਗਰ ਕੌਂਸਲ ਨੰਗਲ ਦਫ਼ਤਰ ਵਿਖੇ ਸ਼ਹਿਰ ਵਾਸੀਆਂ ਨਾਲ ਸਿੱਧੀ ਮੁਲਾਕਾਤ ਕੀਤੀ ਜਾਵੇਗੀ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਮੌਕੇ 'ਤੇ ਹੀ ਉਨ੍ਹਾਂ ਦੇ ਹੱਲ ਲਈ ਕਾਰਵਾਈ ਯਕੀਨੀ ਬਣਾਈ ਜਾ ਸਕੇ | ਨੰਗਲ ਸ਼ਹਿਰ ਦੇ ਵਿਕਾਸ ਦਾ ਨਵਾਂ ਦੌਰ ਹੁਣ ਸ਼ੁਰੂ ਹੋ ਚੁੱਕਾ ਹੈ ਤੇ ਹੁਣ ਵਿਕਾਸ ਦੇ ਹਰ ਵਾਅਦੇ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਕੇ ਵਿਖਾਇਆ ਜਾਵੇਗਾ | ਉਨ•ਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਨੰਗਲ ਸ਼ਹਿਰ ਦੇ ਵਿਕਾਸ ਨੂੰ ਪੂਰੀ ਤਰ•ਾਂ ਅਣਡਿੱਠਾ ਕੀਤਾ ਗਿਆ | ਹੁਣ ਨਵੀਂ ਟੀਮ ਵਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਹਰ ਮਸ਼ੀਨਰੀ ਦੀ ਸਹੀ ਵਰਤੋਂ ਹੋਵੇਗੀ ਅਤੇ ਸ਼ਹਿਰ ਨੂੰ ਮੁੜ ਵਿਕਾਸ ਦੀ ਲੀਹ 'ਤੇ ਲਿਆਂਦਾ ਜਾਵੇਗਾ | ਇਸ ਮੌਕੇ ਮਨਜੋਤ ਸਿੰਘ, ਜਸਪ੍ਰੀਤ ਸਿੰਘ, ਕਮਲਾ ਦੇਵੀ, ਲਵਲੀ ਆਂਗਰਾਂ, ਕਸ਼ਿਸ ਵਰਮਾ, ਹਰਦੀਪ ਸਿੰਘ ਬੈਂਸ, ਕਿਰਨ ਬਾਲਾ, (ਸਾਰੇ ਕੋਂਸਲਰ) ਤੇ ਨਰਿੰਦਰਜੀਤ ਸਿੰਘ, ਸੁਖਚੈਨ, ਮੁਕੇਸ਼ ਵਰਮਾ, ਅਨਿਲ ਕੁਮਾਰ ਗੁਪਤਾ ਤੇ ਹੋਰ ਅਧਿਕਾਰੀ ਸਹਿਬਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਵਿਦਿਆਲਾ ਖਾਨਪੁਰ ਦੇ ਪਿ੍ੰਸੀਪਲ ਵਲੋਂ ਮੁਲਾਜ਼ਮਾਂ ਨਾਲ ਕੀਤੇ ਜਾਂਦੇ ਗ਼ਲਤ ਵਿਵਹਾਰ ਦੀ ਸਖ਼ਤ ਨਿਖੇਧੀ <br/> ਅਗਲੀ ਖ਼ਬਰ ਰੋਟਰੀ ਕਲੱਬ ਭਾਖੜਾ ਨੰਗਲ ਦਾ ਗਵਰਨਰ ਵਲੋਂ ਅਧਿਕਾਰਿਤ ਦੌਰਾ <br/>
Ad Position 24