17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਆੜ੍ਹਤੀ ਐਸੋ: ਸ੍ਰੀ ਚਮਕੌਰ ਸਾਹਿਬ ਨੇ ਜ਼ਿਲ੍ਹਾ ਪ੍ਰਧਾਨ ਨੂੰ ਕੌਂਸਲਰ ਬਣਨ 'ਤੇ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 04-06-2026
ਸ੍ਰੀ ਚਮਕੌਰ ਸਾਹਿਬ, 3 ਜੂਨ (ਜਗਮੋਹਣ ਸਿੰਘ ਨਾਰੰਗ)-ਆੜ੍ਹਤੀ ਐਸੋ: ਸ੍ਰੀ ਚਮਕੌਰ ਸਾਹਿਬ ਨੇ ਅੱਜ ਸਥਾਨਕ ਅਨਾਜ ਮੰਡੀ ਵਿਚ ਪੁੱਜੇ ਜ਼ਿਲ੍ਹਾ ਆੜ੍ਹਤੀ ਐਸੋ:ਰੂਪਨਗਰ ਦੇ ਪ੍ਰਧਾਨ ਅਤੇ ਸੂਬਾ ਮੀਤ ਪ੍ਰਧਾਨ ਆੜ੍ਹਤੀ ਅਵਤਾਰ ਸਿੰਘ ਦੇ ਰੂਪਨਗਰ ਦੇ ਵਾਰਡ ਨੰਬਰ 17 ਤੋਂ ਕੌਂਸਲਰ ਚੁਣੇ ਜਾਣ ਤੇ ਸਨਮਾਨਿਤ ਕੀਤਾ ਗਿਆ | ਸਥਾਨਕ ਆੜ੍ਹਤੀ ਐਸੋ: ਦੇ ਪ੍ਰਧਾਨ ਨਾਇਬ ਸਿੰਘ ਓਇੰਦ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮ ਦੌਰਾਨ ਸਾਬਕਾ ਵਾਈਸ ਚੇਅਰਮੈਨ ਤਰਲੋਚਨ ਸਿੰਘ ਭੰਗੂ, ਬਲਜੀਤ ਸਿੰਘ ਮਹਿਤੋਤ, ਬਹਾਦਰ ਸਿੰਘ ਤੁੰਗ ਨੇ ਕਿਹਾ ਕਿ ਬਹਾਦਰ ਸਿੰਘ ਜਿਸ ਤਰਾਂ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਦੇ ਹਨ ਇਸੇ ਤਰਾਂ ਹੁਣ ਉਹ ਆਪਣੇ ਵਾਰਡ ਵਾਸੀਆਂ ਦੀ ਆਵਾਜ਼ ਬਣ ਕੇ ਬਹੁਪੱਖੀ ਵਿਕਾਸ ਨੂੰ ਤਰਜੀਹ ਦੇਣਗੇ | ਇਸ ਮੌਕੇ ਧੜੇ ਦੇ ਸਮੂਹ ਆੜ੍ਹਤੀ, ਪੱਲੇਦਾਰ , ਮੁਨੀਮ ਅਤੇ ਕਈ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੈਦਪੁਰ ਵਿਖੇ ਖਾਦਾਂ ਦੀ ਸੰਤੁਲਿਤ ਵਰਤੋਂ ਤੇ ਝੋਨੇ ਦੀ ਤੰਦਰੁਸਤ ਪਨੀਰੀ ਤਿਆਰ ਕਰਨ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ... ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸੰਬੰਧੀ ਉੱਚ ਪੱਧਰੀ ਮੀਟਿੰਗ ਭਲਕੇ: ਕੂਨਰ <br/>
Ad Position 24