17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਰੂਪਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਨੇ ਕੀਤੀ ਪਾਰਟੀ ਪ੍ਰਧਾਨ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 04-06-2026
ਰੂਪਨਗਰ, 3 ਜੂਨ (ਯਸ਼ਵੰਤ ਬੱਸੀ)-ਸ਼੍ਰੋਮਣੀ ਅਕਾਲੀ ਦਲ ਦੇ ਰੂਪਨਗਰ ਤੋਂ ਚੋਣ ਜਿੱਤੇ ਤਿੰਨਾ ਉਮੀਦਵਾਰਾਂ ਨੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਦੀ ਅਗਵਾਈ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਓਹਨਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁਲਾਕਾਤ ਕੀਤੀ | ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ ਮੱਕੜ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਵਧਾਈ ਦਿੱਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਡਟ ਕੇ ਮਿਹਨਤ ਕਰਨ ਲਈ ਕਿਹਾ | ਮੱਕੜ ਨੇ ਦੱਸਿਆ ਕਿ ਉਹਨਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਮਿਸ਼ਨ 2027 ਲਈ ਹੁਣ ਤੋਂ ਹੀ ਤਿਆਰ ਹਨ | ਇਸ ਮੌਕੇ ਉਹਨਾਂ ਨਾਲ ਨਵੇਂ ਚੁਣੇ ਕੌਂਸਲਰ ਸੁਖਵਿੰਦਰ ਸਿੰਘ ਪਟਵਾਰੀ ਅਤੇ ਗੁਰਵਿੰਦਰ ਸਿੰਘ ਬਾਵਾ ਤੋਂ ਇਲਾਵਾ ਸਾਬਕਾ ਕੌਂਸਲਰ ਗੁਰਮੁਖ ਸਿੰਘ ਸੈਣੀ, ਜਸਵੰਤ ਸਿੰਘ ਸੈਣੀ, ਸੇਵਾ ਸਿੰਘ ਪ੍ਰਧਾਨ, ਹਰੀ ਨਾਰਾਇਣ ਸਿੰਘ, ਆਯੂਸ਼ ਠਾਕੁਰ, ਰਵੀ ਕੁਮਾਰ ਅਤੇ ਮਨਦੀਪ ਸਿੰਘ ਜਿੰਮੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੈਨਿਕਾਂ ਦੀ ਅਹਿਮ ਬੈਠਕ <br/> ਅਗਲੀ ਖ਼ਬਰ ਨਦੀ ਦਾ ਬੰਨ੍ਹ ਟੁੱਟਣ ਕਾਰਨ ਕਾਲੂਵਾਲ ਦੇ ਖੇਡ ਮੈਦਾਨ ਨੂੰ ਪੁੱਜਿਆ ਭਾਰੀ ਨੁਕਸਾਨ <br/>
Ad Position 24