17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਨੂਰਪੁਰ ਬੇਦੀ ਵਿਖੇ ਸਕੈਨ ਸੈਂਟਰ 'ਤੇ ਹੋਈ ਫਾਇਰਿੰਗ ਦੇ ਮਾਮਲੇ 'ਚ 4 ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਨੂੰ ਨਹੀਂ ਮਿਲਿਆ ਕੋਈ ਸੁਰਾਗ <br/>

Ad Position 21
No active advertisement
ਅਜੀਤ ਡੈਸਕ 04-06-2026
ਨੂਰਪੁਰ ਬੇਦੀ, 3 ਜੂਨ (ਵਿੰਦਰਪਾਲ ਝਾਂਡੀਆਂ)- ਕਰੀਬ 4 ਦਿਨ ਪਹਿਲਾਂ ਨੂਰਪੁਰ ਬੇਦੀ ਵਿਖੇ ਇੱਕ ਬੰਦ ਪਏ ਸਕੈਨ ਸੈਂਟਰ 'ਤੇ ਹੋਈ ਫਾਇਰਿੰਗ ਦੇ ਮਾਮਲੇ ਵਿਚ ਪੁਲਿਸ ਨੂੰ ਕੋਈ ਵੀ ਸੁਰਾਗ ਨਾ ਮਿਲਣ ਕਰਕੇ ਪੁਲਿਸ ਦੇ ਹੱਥ ਖ਼ਾਲੀ ਹਨ ਜਿਸ ਕਰਕੇ ਇਸ ਮਾਮਲੇ ਨੂੰ ਸੁਲਝਾਉਣ 'ਚ ਪੁਲਸ ਨੂੰ ਅਜੇ ਤੱਕ ਕੋਈ ਸਫਲਤਾ ਨਹੀਂ ਮਿਲੀ | ਇੱਥੇ ਕਿ 31 ਮਈ ਦੀ ਰਾਤ ਨੂੰ ਕਰੀਬ 3 ਵਜੇ ਨੂਰਪੁਰਬੇਦੀ-ਗੜਸ਼ੰਕਰ ਮੁੱਖ ਮਾਰਗ 'ਤੇ ਬੰਦ ਪਏ ਇੱਕ ਸਕੈਨ ਸੈਂਟਰ ਤੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਵਲੋਂ ਇੱਕ ਦਰਜਨ ਤੋਂ ਵੀ ਵੱਧ ਫਾਇਰ ਕੀਤੇ ਗਏ ਸਨ | ਇਸ ਦੌਰਾਨ ਰਾਤ ਦਾ ਸਮਾਂ ਹੋਣ ਕਰਕੇ ਭਾਵੇਂ ਕੋਈ ਜਾਨੀ ਮਾਲੀ ਨੁਕਸਾਨ ਤਾਂ ਨਹੀਂ ਹੋਇਆ ਸੀ ਪਰ ਬੰਦ ਪਏ ਸਕੈਨ ਸੈਂਟਰ ਦੇ ਸ਼ਟਰਾਂ 'ਤੇ ਗੋਲੀਆਂ ਚਲਾਉਣ ਦੀ ਵਾਰਦਾਤ ਨੇ ਲੋਕਾਂ ਵਿਚ ਡਰ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਕੇ ਰੱਖ ਦਿੱਤਾ ਸੀ ਤੇ ਲੋਕ ਖੌਫ਼ਜ਼ਦਾ ਹਨ | ਉਕਤ ਵਾਰਦਾਤ ਤੋਂ ਬਾਅਦ ਪੁਲਸ ਨੇ ਮੌਕੇ ਤੋਂ ਇੱਕ ਪਿਸਟਲ ਰਾਹੀਂ 12 ਚੱਲੇ ਹੋਏ ਕਾਰਤੂਸ ਬਰਾਮਦ ਕਰਨ ਉਪਰੰਤ ਤੇਜ਼ੀ ਨਾਲ ਜਾਂਚ ਆਰੰਭ ਕਰਨ ਦਾ ਦਾਅਵਾ ਕਰਦਿਆਂ ਇਸ ਮਾਮਲੇ 'ਚ ਕੁੱਝ ਅਣਪਛਾਤੇ ਵਿਅਕਤੀਆਂ ਨੂੰ ਵੀ ਅਸਲ੍ਹਾ ਐਕਟ ਤੇ ਹੋਰਨਾਂ ਧਾਰਾਵਾਂ ਤਹਿਤ ਨਾਮਜ਼ਦ ਕੀਤਾ ਸੀ ਪਰ ਚਾਰ ਦਿਨ ਦਾ ਸਮਾਂ ਬੀਤ ਜਾਣ 'ਤੇ ਵੀ ਮੁਲਜ਼ਮਾਂ ਦੇ ਗਿ੍ਫ਼ਤ 'ਚ ਨਾ ਆਉਣ 'ਤੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜੇ ਕਰਦਾ ਹੈ |
ਕੀ ਕਹਿਣਾ ਐੱਸ.ਐੱਚ.ਓ. ਨੂਰਪੁਰ ਬੇਦੀ ਦਾ
ਇਸ ਸਬੰਧੀ ਸੰਪਰਕ ਕਰਨ 'ਤੇ ਐੱਸ.ਐੱਚ.ਓ ਨੂਰਪੁਰ ਬੇਦੀ ਗੁਰਮੁਖ ਸਿੰਘ ਨੇ ਕਿਹਾ ਕਿ ਦੋਸ਼ੀਆਂ ਦੀ ਮੁਸਤੈਦੀ ਨਾਲ ਭਾਲ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਜਲਦ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਹੜਤਾਲ ਦੇ 5ਵੇਂ ਦਿਨ ਸੇਵਾ ਕੇਂਦਰ ਮੁਲਾਜ਼ਮਾਂ ਦਾ ਫੁੱਟਿਆ ਗੁੱਸਾ, ਸਰਕਾਰ ਵਿਰੁੱਧ ਰੋਸ ਮਾਰਚ <br/> ਅਗਲੀ ਖ਼ਬਰ ਖੇਤ ਬਚਾਓ ਮੁਹਿੰਮ ਤਹਿਤ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਤੇ ਸੁਚੱਜੀ ਵਰਤੋਂ ਲਈ ਕੀਤਾ ਜਾਗਰੂਕ <br/>
Ad Position 24