23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਤਾਰਾਪੁਰ ਵਿਖੇ ਮੇਲੇ 'ਤੇ ਜਾਣ ਵਾਲੀਆਂ ਸੰਗਤਾਂ ਲਈ ਲੰਗਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 05-06-2026
ਪੁਰਖਾਲੀ, 4 ਜੂਨ (ਅੰਮਿ੍ਤਪਾਲ ਸਿੰਘ ਬੰਟੀ)- ਜੇਠ ਮਹੀਨੇ ਦੇ ਵੀਰਵਾਰ ਦੇ ਸਬੰਧ ਵਿਚ ਤਾਰਾਪੁਰ ਵਿਖੇ ਸਥਿਤ ਇਤਿਹਾਸਕ ਲੱਖ ਦਾਤਾ ਪੀਰ ਦੀ ਦਰਗਾਹ 'ਤੇ ਸਲਾਨਾ ਜੋੜ ਮੇਲਾ ਬੜੀ ਸਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਦਰਗਾਹ 'ਤੇ ਨਤਮਸਤਕ ਹੋਣ ਲਈ ਇਲਾਕੇ ਤੇ ਦੂਰ-ਦੁਰਾਡੇ ਤੋਂ ਭਾਰੀ ਗਿਣਤੀ 'ਚ ਸੰਗਤਾਂ ਪਹੁੰਚਦੀਆਂ ਹਨ | ਮੇਲੇ ਜਾਣ ਵਾਲੀਆਂ ਸੰਗਤਾਂ ਲਈ ਹਰੀਪੁਰ ਦੀਆਂ ਸੰਗਤਾਂ ਵਲੋਂ ਪੂਰੀ ਸ਼ਰਧਾ ਭਾਵਨਾ ਨਾਲ ਵਿਸ਼ੇਸ਼ ਤੌਰ 'ਤੇ ਲੰਗਰ ਲਗਾਇਆ ਗਿਆ ਜਿੱਥੇ ਆਈਆਂ ਹੋਈਆਂ ਸੰਗਤਾਂ ਨੂੰ ਅਟੁੱਟ ਲੰਗਰ ਛਕਾਇਆ ਗਿਆ ਉੱਥੇ ਹੀ ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਸੰਗਤਾਂ ਲਈ ਠੰਢੇ-ਮਿੱਠੇ ਜਲ (ਛਬੀਲ) ਦੀ ਸੇਵਾ ਵੀ ਨਿਰੰਤਰ ਚਲਾਈ ਗਈ | ਇਸ ਮੌਕੇ ਕਰਨੈਲ ਸਿੰਘ, ਬਹਾਦਰ ਸਿੰਘ, ਨਰਿੰਦਰ ਸਿੰਘ ਨਿੰਦਰ, ਚਰਨਜੀਤ ਸਿੰਘ ਢਿੱਲੂ, ਧਰਮਿੰਦਰ ਸਿੰਘ, ਗੁਰਮੇਲ ਸਿੰਘ, ਅਰਵਿੰਦਰ ਸਿੰਘ, ਬਲਦੇਵ ਸਿੰਘ ਮੁੰਡੀ, ਨਿਰਮਲ ਸਿੰਘ, ਤਾਰਾ ਸਿੰਘ, ਅਵਤਾਰ ਸਿੰਘ, ਕੇਸਰ ਸਿੰਘ, ਮੋਹਨ ਸਿੰਘ, ਹਰਬੰਸ ਸਿੰਘ, ਭਗਤ ਸਿੰਘ, ਨੋਹਣਾ ਸਿੰਘ, ਅਨਮੋਲ ਸਿੰਘ, ਸਹਿਜਪ੍ਰੀਤ ਸਿੰਘ ਤੇ ਸਿਕੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਹੀਰਪੁਰ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ <br/> ਅਗਲੀ ਖ਼ਬਰ ਮਾਮਲਾ 5 ਮਹੀਨੇ ਤੋਂ ਤਨਖ਼ਾਹਾਂ ਨਾ ਮਿਲਣ ਦਾ ਨੂਰਪੁਰ ਬੇਦੀ ਵਿਖੇ ਦੂਜੇ ਦਿਨ ਵੀ ਕਲਮ ਛੋੜ ਹੜਤਾਲ ਜਾਰੀ ਰੱਖ ਕੇ ਧਰਨੇ...
Ad Position 24