ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਸੜਕਾਂ 'ਤੇ ਗੈਰ-ਕਾਨੂੰਨੀ ਤੇ ਅਣਫਿੱਟ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਦੇ ਹੁਕਮ ਜਾਰੀ <br/>

Ad Position 21
No active advertisement
ਅਜੀਤ ਡੈਸਕ 06-06-2026
ਰੂਪਨਗਰ, 5 ਜੂਨ (ਮਨਜੀਤ ਸਿੰਘ ਸੈਣੀ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਜਨਤਕ ਸੁਰੱਖਿਆ ਸੜਕ ਸੁਰੱਖਿਆ ਤੇ ਵਾਤਾਵਰਨ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਭਾਰਤੀ ਨਾਗਰਿਕ ਸੁਰੱਖਿਆ ਸਾਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਹੱਤਵਪੂਰਨ ਹੁਕਮ ਜਾਰੀ ਕੀਤੇ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਿਜਨਲ ਟਰਾਂਸਪੋਰਟ ਅਫ਼ਸਰ, ਰੂਪਨਗਰ ਵਲੋਂ ਧਿਆਨ 'ਚ ਲਿਆਂਦਾ ਗਿਆ ਹੈ ਕਿ ਕਈ ਅਜਿਹੇ ਵਾਹਨ ਸੜਕਾਂ 'ਤੇ ਚਲਾਏ ਜਾ ਰਹੇ ਹਨ ਜੋ ਮੋਟਰ ਵਹੀਕਲ ਐਕਟ, 1988 ਤੇ ਇਸ ਅਧੀਨ ਬਣੇ ਨਿਯਮਾਂ ਅਨੁਸਾਰ ਸੜਕਾਂ 'ਤੇ ਚੱਲਣ ਦੇ ਯੋਗ ਨਹੀਂ ਹਨ | ਅਜਿਹੇ ਵਾਹਨ ਨਾ ਸਿਰਫ਼ ਪ੍ਰਦੂਸ਼ਣ ਤੇ ਸੁਰੱਖਿਆ ਸੰਬੰਧੀ ਨਿਯਮਾਂ ਦੀ ਉਲੰਘਣਾ ਕਰਦੇ ਹਨ, ਸਗੋਂ ਕਈ ਮਾਮਲਿਆਂ 'ਚ ਗੰਭੀਰ ਸੜਕ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ ਜਿਸ ਨਾਲ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੁੰਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਨਾ ਨੂੰ ਯਕੀਨੀ ਬਣਾਉਣ ਤੇ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਕਿਸੇ ਵੀ ਅਜਿਹੇ ਵਾਹਨ ਨੂੰ ਸੜਕਾਂ, ਪ੍ਰਾਈਵੇਟ ਮਾਰਕੀਟਾਂ ਜਾਂ ਹੋਰ ਜਨਤਕ ਥਾਵਾਂ 'ਤੇ ਚਲਾਉਣ 'ਤੇ ਪਾਬੰਦੀ ਲਗਾਈ ਗਈ ਹੈ ਜੋ ਮੋਟਰ ਵਹੀਕਲ ਐਕਟ, 1988 ਅਧੀਨ ਬਣੇ ਨਿਯਮਾਂ ਅਨੁਸਾਰ ਸੜਕਾਂ 'ਤੇ ਚੱਲਣ ਲਈ ਯੋਗ ਨਹੀਂ ਹਨ | ਡਿਪਟੀ ਕਮਿਸ਼ਨਰ ਨੇ ਵਾਹਨ ਮਾਲਕਾਂ, ਪ੍ਰਬੰਧਕਾਂ, ਚਾਲਕਾਂ ਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਸਾਰੇ ਕਾਨੂੰਨੀ ਦਸਤਾਵੇਜ਼, ਫਿਟਨੈੱਸ, ਪ੍ਰਦੂਸ਼ਣ ਸਰਟੀਫਿਕੇਟ ਤੇ ਹੋਰ ਲਾਜ਼ਮੀ ਸ਼ਰਤਾਂ ਨੂੰ ਪੂਰਾ ਕਰਨ ਤੋਂ ਬਾਅਦ ਹੀ ਵਾਹਨ ਸੜਕਾਂ 'ਤੇ ਚਲਾਉਣ | ਉਨ੍ਹਾਂ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ਤ ਕੀਤਾ ਗਿਆ ਹੈ | ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਐਮ.ਬੀ. ਵਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਰੁੱਖ ਲਗਾਉਣ ਦਾ ਆਗਾਜ਼ <br/> ਅਗਲੀ ਖ਼ਬਰ ਸਿਹਤ ਵਿਭਾਗ ਨੇ ਡਰਾਈ ਡੇ ਮਨਾਇਆ <br/>
Ad Position 24
No active advertisement