ਮੋਰਿੰਡਾ, 5 ਜੂਨ (ਤਰਲੋਚਨ ਸਿੰਘ ਕੰਗ)-ਸਿਹਤ ਵਿਭਾਗ ਦੀ ਟੀਮ ਵਲੋਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਡੇਂਗੂ ਸਬੰਧੀ ਲਾਰਵੇ ਦੀ ਜਾਂਚ ਕੀਤੀ ਗਈ | ਬੇਅੰਤ ਸਿੰਘ ਮਲਟੀਪਰਪਜ਼ ਹੈਲਥ ਵਰਕਰ ਨੇ ਦੱਸਿਆ ਕਿ ਇਸ ਮੌਕੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ ਤੇ ਬਚਾਅ ਸਬੰਧੀ ਦੱਸਿਆ ਗਿਆ | ਉਨ੍ਹਾਂ ਦੱਸਿਆ ਕਿ ਡੇਂਗੂ ਦੇ ਮੱਛਰ ਦੇ ਲਾਰਵੇ ਨੂੰ ਪੈਦਾ ਹੋਣ ਤੋਂ ਰੋਕਣ ਲਈ ਕਿਸੇ ਵੀ ਥਾਂ ਪਾਣੀ ਨਹੀਂ ਖੜਨ ਦੇਣਾ ਚਾਹੀਦਾ, ਜੇਕਰ ਕਿਤੇ ਪਾਣੀ ਖੜ੍ਹਾ ਵੀ ਹੈ ਤਾਂ ਉੱਥੇ ਕਾਲੇ ਤੇਲ ਦਾ ਛਿੜਕਾਅ ਕੀਤਾ ਜਾਵੇ | ਸਿਹਤ ਕਰਮਚਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ਦਾ ਟੈੱਸਟ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿਚ ਮਾਈਕ੍ਰੋਬਾਇਓਲਾਜੀ ਲੈਬ ਵਿਚ ਕੀਤਾ ਜਾਂਦਾ ਹੈ ਤੇ ਡੇਂਗੂ ਦੀ ਪੁਸ਼ਟੀ ਹੋਣ 'ਤੇ ਮਰੀਜ਼ ਦਾ ਇਲਾਜ ਕੀਤਾ ਜਾਂਦਾ ਹੈ | ਇਸ ਮੌਕੇ ਸਿਹਤ ਕਰਮਚਾਰੀ ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਅਜੀਤ ਸਿੰਘ ਤੇ ਗੁਰਿੰਦਰ ਸਿੰਘ ਹਾਜ਼ਰ ਸਨ |