ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸੀਨੀਅਰ ਪੱਤਰਕਾਰ ਤੇ ਸਮਾਜ ਸੇਵੀ ਸਵਰਨ ਸਿੰਘ ਭੰਗੂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 06-06-2026
ਮੋਰਿੰਡਾ, 5 ਜੂਨ (ਤਰਲੋਚਨ ਸਿੰਘ ਕੰਗ)- 3 ਜੂਨ 2026 ਨੂੰ ਇਲਾਕੇ ਦੇ ਸੀਨੀਅਰ ਪੱਤਰਕਾਰ ਅਤੇ ਸਮਾਜ ਸੇਵੀ ਸਵਰਨ ਸਿੰਘ ਭੰਗੂ ਦੀ ਇਕ ਹਾਦਸੇ ਦੌਰਾਨ ਮੌਤ ਹੋ ਗਈ ਸੀ | ਸਵ. ਸਵਰਨ ਸਿੰਘ ਭੰਗੂ ਦੀ ਹੋਈ ਬੇਵਕਤੀ ਮੌਤ 'ਤੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪੱਤਰਕਾਰ ਭਾਈਚਾਰੇ, ਸਮਾਜ ਸੇਵੀ ਸੰਸਥਾਵਾਂ, ਵਿੱਦਿਅਕ ਸੰਸਥਾਵਾਂ ਤੇ ਕਲਾਕਾਰ ਭਾਈਚਾਰੇ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ | ਸਵਰਨ ਸਿੰਘ ਭੰਗੂ ਇੱਕ ਵਿਲੱਖਣ ਸ਼ਖ਼ਸੀਅਤ ਦੇ ਮਾਲਕ ਸਨ ਤੇ ਉਨ੍ਹਾਂ ਨੇ ਸਾਰੀ ਜ਼ਿੰਦਗੀ ਸਮਾਜ ਸੇਵਾ ਦੇ ਕੰਮਾਂ 'ਚ ਗੁਜ਼ਾਰ ਦਿੱਤੀ | ਮੌਤ ਵਾਲੇ ਦਿਨ ਵੀ ਉਹ ਸਮਾਜ ਸੇਵਾ ਦਾ ਕੰਮ ਕਰਕੇ ਵਾਪਸ ਘਰ ਪਰਤ ਰਹੇ ਸਨ | ਸਵਰਨ ਸਿੰਘ ਭੰਗੂ ਦੇ ਮਿ੍ਤਕ ਸਰੀਰ ਨੂੰ ਮਿਤੀ 6 ਜੂਨ 2026 ਨੂੰ ਸਵੇਰੇ 8 ਵਜੇ ਤੋਂ 10 ਵਜੇ ਤੱਕ ਆਖ਼ਰੀ ਵਿਦਾਇਗੀ ਲਈ ਉਨ੍ਹਾਂ ਵਲੋਂ ਚਲਾਏ ਜਾ ਰਹੇ ਬਸੀ ਗੁੱਜਰਾਂ ਵਿਖੇ ਚੈਰੀਟੇਬਲ ਸਕੂਲ 'ਚ ਰੱਖਿਆ ਜਾਵੇਗਾ | ਉਪਰੰਤ ਉਨ੍ਹਾਂ ਦੀ ਇੱਛਾ ਮੁਤਾਬਿਕ ਉਨ੍ਹਾਂ ਦੀ ਮਿ੍ਤਕ ਦੇਹ ਪੀ.ਜੀ.ਆਈ. ਚੰਡੀਗੜ੍ਹ ਨੂੰ ਦਾਨ ਕਰ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਰੂਪਨਗਰ 'ਚ ਬੂਟੇ ਲਗਾਏ <br/> ਅਗਲੀ ਖ਼ਬਰ ਸਮਾਜ ਤੇ ਧਰਮ ਪ੍ਰਤੀ ਸੇਵਾਵਾਂ ਲਈ ਹੇਮੰਤ ਸੈਣੀ ਦਾ ਸਨਮਾਨ <br/>
Ad Position 24
No active advertisement