ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸਰਕਾਰੀ ਕਾਲਜ ਰੂਪਨਗਰ 'ਚ ਬੂਟੇ ਲਗਾਏ <br/>

Ad Position 21
No active advertisement
ਅਜੀਤ ਡੈਸਕ 06-06-2026
ਰੂਪਨਗਰ, 5 ਜੂਨ (ਯਸ਼ਵੰਤ ਬੱਸੀ)- ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਐਨ.ਐਸ.ਐਸ., ਈਕੋ ਕਲੱਬ ਤੇ ਜਿਓਗ੍ਰਾਫਿਕਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਕੈਂਪਸ ਵਿਚ ਛਾਂਦਾਰ, ਫਲਦਾਰ ਤੇ ਔਸ਼ਧੀ ਗੁਣਾਂ ਵਾਲੇ ਬੂਟੇ ਲਗਾਏ ਗਏ | ਨਾਲ ਹੀ ਵਿਦਿਆਰਥੀਆਂ ਨੂੰ ਵਾਤਾਵਰਣ ਸਬੰਧੀ ਪੈਦਾ ਹੋ ਰਹੀਆਂ ਚੁਨੌਤੀਆਂ ਤੇ ਉਨ੍ਹਾਂ ਦੇ ਹੱਲਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਆਮ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਜੀਵਨ ਵਿਚ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਉਸ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ | ਈਕੋ ਕਲੱਬ ਦੀ ਕਨਵੀਨਰ ਡਾ. ਸ਼ਿਖਾ ਚੌਧਰੀ ਨੇ ਵਾਤਾਵਰਣ ਸਬੰਧੀ ਦਰਪੇਸ਼ ਚੁਨੌਤੀਆਂ ਦੇ ਹੱਲ ਲਈ ਨਾਗਰਿਕ ਜ਼ਿੰਮੇਵਾਰੀਆਂ ਅਤੇ ਸਮਾਜਿਕ ਭਾਗੀਦਾਰੀ ਦੇ ਮਹੱਤਵ ਬਾਰੇ ਵਿਚਾਰ ਸਾਂਝੇ ਕੀਤੇ | ਪ੍ਰੋ. ਡਿੰਪਲ ਧੀਰ ਨੇ ਧਰਤੀ ਦੇ ਵੱਧ ਰਹੇ ਤਾਪਮਾਨ ਅਤੇ ਇਸ ਦੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਦਕਿ ਡਾ. ਨਿਰਮਲ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਆਮ ਲੋਕਾਂ ਵਿਚ ਵਾਤਾਵਰਨ ਚੇਤਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਾਲਜ ਦੇ ਸਾਬਕਾ ਪਿ੍ੰਸੀਪਲ ਡਾ. ਸੰਤ ਸੁਰਿੰਦਰ ਪਾਲ ਸਿੰਘ, ਸਾਬਕਾ ਵਾਈਸ ਪਿ੍ੰਸੀਪਲ ਡਾ. ਹਰਜਸ ਕੌਰ, ਡਾ. ਬੀ.ਐੱਸ. ਸਤਿਆਲ, ਰਜਿਸਟਰਾਰ ਲੈਮਰਿਨ ਟੈਕ ਸਕਿਲਜ਼ ਯੂਨੀਵਰਸਿਟੀ ਪੰਜਾਬ, ਪ੍ਰੋ. ਪ੍ਰਤਿਭਾ ਸੈਣੀ, ਡਾ. ਜਸਬੀਰ ਕੌਰ ਅਤੇ ਕਾਲਜ ਦੇ ਸਮੂਹ ਪ੍ਰੋਫੈਸਰ ਸਹਿਬਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/> ਅਗਲੀ ਖ਼ਬਰ ਸੀਨੀਅਰ ਪੱਤਰਕਾਰ ਤੇ ਸਮਾਜ ਸੇਵੀ ਸਵਰਨ ਸਿੰਘ ਭੰਗੂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ <br/>
Ad Position 24
No active advertisement