ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਆਰ.ਐਮ.ਪੀ.ਆਈ. ਦੀ 'ਲੋਕਾਂ ਕੋਲ ਚੱਲੋ' ਮੁਹਿੰਮ ਜਾਰੀ <br/>

Ad Position 21
No active advertisement
ਅਜੀਤ ਡੈਸਕ 06-06-2026
ਨੂਰਪੁਰ ਬੇਦੀ 5 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਆਰ.ਐਮ.ਪੀ.ਆਈ. ਵਲੋਂ ਲੋਕ ਮੁੱਦਿਆਂ ਨੂੰ ਲੈ ਕੇ ਆਰੰਭੀ ਗਈ 'ਲੋਕਾਂ ਕੋਲ ਚੱਲੋ' ਮੁਹਿੰਮ ਤਹਿਤ ਅੱਜ ਨੂਰਪੁਰ ਬੇਦੀ ਖੇਤਰ ਦੇ ਵੱਖ-ਵੱਖ ਪਿੰਡਾਂ 'ਚ ਬੈਠਕਾਂ ਕੀਤੀਆਂ ਗਈਆਂ | ਇਸ ਤਹਿਤ ਪਿੰਡ ਬਾਹਮਣਮਾਜਰਾ ਵਿਖੇ ਬੈਠਕ ਦੌਰਾਨ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਤਿੱਖੀ ਆਲੋਚਨਾ ਕੀਤੀ | ਜ਼ਿਲ੍ਹਾ ਸਕੱਤਰ ਮੋਹਣ ਸਿੰਘ ਧਮਾਣਾ, ਯੋਗਰਾਜ ਧਾਦਲੀ ਨੇ ਕਿਹਾ ਕਿ ਅੱਜ ਦੇਸ਼ ਦਾ ਆਮ ਵਰਗ ਮਹਿੰਗਾਈ, ਬੇਰੁਜ਼ਗਾਰੀ ਤੇ ਭਿ੍ਸ਼ਟ ਪ੍ਰਸ਼ਾਸਨ ਕਾਰਨ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਪਰ ਸਰਕਾਰਾਂ ਲੋਕ ਮੁੱਦਿਆਂ ਤੋਂ ਧਿਆਨ ਹਟਾ ਕੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ 'ਚ ਲੱਗੀਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਦੇਸ਼ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ਨੇ ਆਮ ਲੋਕਾਂ ਦੀ ਜ਼ਿੰਦਗੀ ਮੁਸ਼ਕਿਲ ਬਣਾ ਦਿੱਤੀ ਹੈ | ਰੋਜ਼ਾਨਾ ਵਰਤੋਂ ਵਾਲੀਆਂ ਵਸਤੂਆਂ, ਬਿਜਲੀ, ਪੈਟਰੋਲ ਤੇ ਰਸੋਈ ਗੈਸ ਦੇ ਰੇਟਾਂ 'ਚ ਹੋ ਰਹੇ ਵਾਧੇ ਕਾਰਨ ਗਰੀਬ ਤੇ ਮੱਧ ਵਰਗ ਦੀ ਆਰਥਿਕ ਹਾਲਤ ਕਮਜ਼ੋਰ ਹੋ ਰਹੀ ਹੈ ਜਦਕਿ ਨੌਜਵਾਨ ਬੇਰੁਜ਼ਗਾਰੀ ਕਾਰਨ ਨਿਰਾਸ਼ਾ ਦਾ ਸ਼ਿਕਾਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ ਤੇ ਛੋਟੇ ਕਾਰੋਬਾਰੀ ਅੱਜ ਸਭ ਤੋਂ ਵੱਧ ਪਰੇਸ਼ਾਨ ਹਨ | ਖੇਤੀਬਾੜੀ ਨਾਲ ਜੁੜੀਆਂ ਵਸਤੂਆਂ ਦੀਆਂ ਕੀਮਤਾਂ 'ਚ ਵਾਧਾ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਵਾਜਬ ਮੁੱਲ ਨਹੀਂ ਮਿਲ ਰਿਹਾ | ਇਸ ਤੋਂ ਇਲਾਵਾ ਮਜ਼ਦੂਰ ਵਰਗ ਨੂੰ ਘੱਟ ਮਜ਼ਦੂਰੀ ਅਤੇ ਮਹਿੰਗਾਈ ਕਾਰਨ ਦੋਹਰੀ ਮਾਰ ਸਹਿਣੀ ਪੈ ਰਹੀ ਹੈ | ਉਨ੍ਹਾਂ ਲੋਕਾਂ ਨੂੰ ਇਕਜੁੱਟ ਹੋ ਕੇ ਆਪਣੇ ਹੱਕਾਂ ਲਈ ਸੰਘਰਸ਼ ਕਰਨ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਉਸਾਰੀ ਵਾਲੀਆਂ ਥਾਵਾਂ ਤੇ ਨਰਸਰੀਆਂ ਵਿਖੇ ਡੇਂਗੂ ਸਰਵੇ, 6 ਥਾਵਾਂ 'ਤੇ ਮਿਲਿਆ ਡੇਂਗੂ... ਅਗਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/>
Ad Position 24
No active advertisement