ਦਿੱਲੀ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ-ਤਰਨਜੀਤ ਸਿੰਘ ਸੰਧੂ
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੂੰ ਸ. ਤੇਜਾ ਸਿੰਘ ਸਮੁੰਦਰੀ ਨਾਲ ਸੰਬੰਧਿਤ ਪੁਸਤਕਾਂ ਭੇਟ ਕਰਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਹੋਰ |
<br/>
06-06-2026
ਉਨ੍ਹਾਂ ਕਿਹਾ ਕਿ ਇਸ ਲਹਿਰ ਨੇ ਔਰਤਾਂ ਦੀ ਭਾਗੀਦਾਰੀ ਅਤੇ ਸਮਾਜਿਕ ਬਰਾਬਰੀ ਦੇ ਵਿਚਾਰਾਂ ਨੂੰ ਵੀ ਮਜ਼ਬੂਤ ਕੀਤਾ | ਸੰਧੂ ਨੇ ਸ. ਤੇਜਾ ਸਿੰਘ ਸਮੁੰਦਰੀ ਵੱਲੋਂ ਸਿੱਖਿਆ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਸੁਧਾਰਾਂ ਲਈ ਪਾਏ ਯੋਗਦਾਨ ਦੀ ਸ਼ਲਾਘਾ ਵੀ ਕੀਤੀ | ਇਸੇ ਮਕਸਦ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸ. ਤੇਜਾ ਸਿੰਘ ਸਮੁੰਦਰੀ ਨਾਲ ਸਬੰਧਿਤ ਪੁਸਤਕ ਦੇ ਅੰਗਰੇਜ਼ੀ ਅਨੁਵਾਦ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਇਸ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨਗੇ ਤਾਂ ਜੋ ਦਿੱਲੀ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚਕਾਰ ਧਾਰਮਿਕ ਤੇ ਸਭਿਆਚਾਰਕ ਸੰਪਰਕ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਦਾ ਸਨਮਾਨ ਕੀਤਾ ਗਿਆ | ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਹੈਪੀ, ਸੂਚਨਾ ਅਧਿਕਾਰੀ ਹਰਪ੍ਰੀਤ ਸਿੰਘ, ਸਾਬਕਾ ਨਗਰ ਕੌਂਸਲ ਪ੍ਰਧਾਨ ਜਥੇਦਾਰ ਰਾਮ ਸਿੰਘ, ਅਕਾਲੀ ਆਗੂ ਹਰਦੇਵ ਸਿੰਘ ਦੇਬੀ ਤੇ ਹੋਰ ਪਤਵੰਤੇ ਹਾਜ਼ਰ ਸਨ |