ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 06-06-2026
ਰੂਪਨਗਰ, 5 ਜੂਨ (ਯਸ਼ਵੰਤ ਬੱਸੀ)- ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀ ਦੀ ਸੁਧਾਈ ਲਈ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਐਸ.ਆਈ.ਆਰ.-2026 ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਡਾ. ਅਕਸ਼ਿਤਾ ਗੁਪਤਾ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਐਸ.ਆਈ.ਆਰ-2026 ਦਾ ਸ਼ਡਿਊਲ ਸਾਂਝਾ ਕਰਦਿਆਂ ਉਨ੍ਹਾਂ ਨੂੰ ਆਪਣੀ-ਆਪਣੀ ਪਾਰਟੀ ਦੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ 7 ਜੂਨ 2026 (ਐਤਵਾਰ) ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿੱਥੇ ਉਹ ਵੋਟਰ ਜਿਨ੍ਹਾਂ ਦੀ ਹਾਲੇ ਤੱਕ ਮੈਪਿੰਗ ਨਹੀਂ ਹੋਈ, ਆਪਣੀ ਮੈਪਿੰਗ ਕਰਵਾ ਸਕਣਗੇ | ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਨਿਯੁਕਤ ਕੀਤੇ ਗਏ ਬੀ.ਐਲ.ਏ. ਅਣ-ਮੈਪਡ ਵੋਟਰਾਂ ਦੀ ਮੈਪਿੰਗ ਕਰਵਾਉਣ, ਵੋਟਰਾਂ ਦੀਆਂ ਸੂਚੀਆਂ ਦੀ ਜਾਂਚ ਕਰਨ ਤੇ ਵੋਟਰ ਸੂਚੀ ਨਾਲ ਸਬੰਧਤ ਹੋਰ ਮਹੱਤਵਪੂਰਨ ਕਾਰਜਾਂ ਵਿਚ ਬੂਥ ਲੈਵਲ ਅਫ਼ਸਰਾਂ ਨੂੰ ਪੂਰਾ ਸਹਿਯੋਗ ਦੇਣ | ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਧਿਰਾਂ ਦੇ ਸਹਿਯੋਗ ਨਾਲ ਵੋਟਰ ਸੂਚੀ ਨੂੰ ਪਾਰਦਰਸ਼ੀ, ਸ਼ੁੱਧ ਤੇ ਗਲਤੀ ਰਹਿਤ ਬਣਾਇਆ ਜਾ ਸਕਦਾ ਹੈ | ਮੀਟਿੰਗ ਵਿਚ ਆਮ ਆਦਮੀ ਪਾਰਟੀ ਤੋਂ ਸੰਦੀਪ ਜੋਸ਼ੀ, ਭਾਰਤੀ ਜਨਤਾ ਪਾਰਟੀ ਤੋਂ ਰਮਨ ਜਿੰਦਲ, ਜਗਜੀਤ ਸਿੰਘ ਤੇ ਜਰਨੈਲ ਸਿੰਘ ਭਾਊਵਾਲ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਭੁਪਿੰਦਰ ਸਿੰਘ, ਸੀ.ਪੀ.ਆਈ.(ਐਮ) ਤੋਂ ਗੁਰਦੇਵ ਸਿੰਘ ਬਾਗੀ ਤੇ ਪਵਨ ਕੁਮਾਰ, ਬਹੁਜਨ ਸਮਾਜ ਪਾਰਟੀ ਤੋਂ ਸਰਦੂਲ ਸਿੰਘ, ਸੀ.ਪੀ.ਆਈ. ਤੋਂ ਸੁਖਵੀਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਤੋਂ ਪਰਮਜੀਤ ਸਿੰਘ ਮੱਕੜ ਸਮੇਤ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਭਾਗ ਲਿਆ |

Ad Position 22
No active advertisement
ਪਿਛਲੀ ਖ਼ਬਰ ਤਰਕਸ਼ੀਲ ਸੁਸਾਇਟੀ ਨੇ ਸਵਰਨ ਸਿੰਘ ਭੰਗੂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੰਬੰਧਿਤ ਮਹਿਕਮੇ ਨੂੰ ਜ਼ਿੰਮੇਵਾਰ... ਅਗਲੀ ਖ਼ਬਰ ਵਿਸ਼ਵ ਸਾਈਕਲ ਦਿਵਸ ਮੌਕੇ ਐਨ.ਬੀ.ਸੀ. ਵਲੋਂ ਭਾਖੜਾ ਰਾਈਡ 2.0 ਨੰਗਲ 'ਚ ਕੱਲ੍ਹ-ਕਰਨ ਚੌਧਰੀ <br/>
Ad Position 24
No active advertisement