ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਦੀ ਸਮੀਖਿਆ ਕੀਤੀ <br/>

Ad Position 21
No active advertisement
ਅਜੀਤ ਡੈਸਕ 06-06-2026
ਰੂਪਨਗਰ, 5 ਜੂਨ (ਮਨਜੀਤ ਸਿੰਘ ਸੈਣੀ)-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਲ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੱਤਵਪੂਰਨ ਸਮੀਖਿਆ ਮੀਟਿੰਗ ਮੀਟਿੰਗ ਵਿਚ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ, ਪੇਂਡੂ ਵਿਕਾਸ ਯੋਜਨਾਵਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ | ਮੀਟਿੰਗ ਦੌਰਾਨ ਮਨਰੇਗਾ, ਪੰਚਾਇਤੀ ਰਾਜ ਪ੍ਰੋਜੈਕਟਾਂ, ਪੇਂਡੂ ਜਲ ਸਪਲਾਈ ਅਤੇ ਸੈਨੀਟੇਸ਼ਨ ਕਾਰਜਾਂ, ਸਮਾਜਿਕ ਸੁਰੱਖਿਆ ਸਕੀਮਾਂ, ਖੇਤੀਬਾੜੀ ਵਿਕਾਸ ਪ੍ਰੋਗਰਾਮਾਂ, ਸਹਿਕਾਰੀ ਗਤੀਵਿਧੀਆਂ ਅਤੇ ਹੋਰ ਸਰਕਾਰੀ ਯੋਜਨਾਵਾਂ ਦੀ ਮੌਜੂਦਾ ਸਥਿਤੀ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ | ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਢੰਗ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਪ੍ਰੋਜੈਕਟ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤੇ ਜਾਣ | ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਹਰ ਕੰਮ ਦੀ ਨਿਯਮਿਤ ਨਿਗਰਾਨੀ ਕੀਤੀ ਜਾਵੇ | ਮੀਟਿੰਗ ਵਿਚ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਦੇ ਵਿਸਥਾਰ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਸਮਾਜਿਕ ਸੁਰੱਖਿਆ ਪੈਨਸ਼ਨਾਂ, ਰੁਜ਼ਗਾਰ ਸਿਰਜਣ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਨਤਾ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਨੁਮਾਇੰਦਿਆਂ ਨੇ ਭਾਗ ਲਿਆ ਅਤੇ ਜ਼ਿਲ੍ਹੇ ਦੇ ਸਮੁੱਚੇ ਵਿਕਾਸ ਨੂੰ ਹੋਰ ਗਤੀ ਦੇਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ | ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵਿਕਾਸ ਅਤੇ ਲੋਕ-ਕੇਂਦਰਿਤ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ ਅਤੇ ਇਸ ਲਈ ਸਾਰੇ ਵਿਭਾਗਾਂ ਨੂੰ ਪੂਰੀ ਜ਼ਿੰਮੇਵਾਰੀ ਅਤੇ ਸਮਰਪਣ ਨਾਲ ਕੰਮ ਕਰਨਾ ਲਾਜ਼ਮੀ ਹੈ |

Ad Position 22
No active advertisement
ਪਿਛਲੀ ਖ਼ਬਰ ਸਵਰਨ ਸਿੰਘ ਭੰਗੂ ਦੇ ਮਿ੍ਤਕ ਸਰੀਰ ਨੂੰ ਅੱਜ ਪੀ. ਜੀ. ਆਈ. ਦੇ ਸਪੁਰਦ ਕੀਤਾ ਜਾਵੇਗਾ <br/> ਅਗਲੀ ਖ਼ਬਰ ਬਲਦੇਵ ਸਿੰਘ ਮਾਣੇਮਾਜਰਾ ਦੀ ਸੇਵਾ-ਮੁਕਤੀ 'ਤੇ ਕਰਵਾਇਆ ਵਿਦਾਇਗੀ ਸਮਾਰੋਹ
Ad Position 24
No active advertisement