03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਡੇਰਾਬੱਸੀ ਵਿਖੇ ਜੂਨ '84 ਦੇ ਘੱਲੂਘਾਰੇ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-06-2026
ਡੇਰਾਬੱਸੀ, 6 ਜੂਨ (ਰਣਬੀਰ ਸਿੰਘ ਪੜ•ੀ)- ਜੂਨ 1984 ਦੇ ਅੱਲ•ੇ ਜ਼ਖ਼ਮਾਂ ਅਤੇ ਸਮੂਹ ਸ਼ਹੀਦਾਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਲੜੀਵਾਰ ਕੀਰਤਨ ਅਤੇ ਕਥਾ ਗੁਰਮਤਿ ਸਮਾਗਮ ਗੁਰਦੁਆਰਾ ਦਿਹਾਤੀ ਸ੍ਰੀ ਗੁਰੂ ਸਿੰਘ ਸਭਾ ਡੇਰਾਬੱਸੀ ਵਿਖੇ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਸੰਪੰਨ ਹੋਇਆ | ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡੇਰਾਬੱਸੀ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਛੇ ਰੋਜ਼ਾ ਮਹਾਨ ਗੁਰਮਤਿ ਸਮਾਗਮ 'ਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰਦਿਆਂ ਜੂਨ '84 ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | 1 ਜੂਨ ਤੋਂ ਸ਼ੁਰੂ ਹੋਏ ਇਹ ਸਮਾਗਮ ਅੱਜ 6 ਜੂਨ ਨੂੰ ਦੇਰ ਸ਼ਾਮ ਸੰਪੰਨ ਹੋਏ | ਸਮਾਗਮ ਦੌਰਾਨ ਰੋਜ਼ਾਨਾ ਸ਼ਾਮ ਦੇ 6.30 ਵਜੇ ਤੋਂ ਲੈ ਕੇ ਰਾਤ ਦੇ 9.30 ਵਜੇ ਤੱਕ ਗੁਰਬਾਣੀ ਪ੍ਰਵਾਹ ਜਾਰੀ ਰਹੇ | ਇਸ ਤੋਂ ਪਹਿਲਾਂ ਦੀਵਾਨਾਂ ਦੌਰਾਨ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਅਤੇ ਆਰਤੀ ਕੀਰਤਨ ਦੇ ਗਾਇਨ ਕੀਤੇ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਦਮਦਮੀ ਟਕਸਾਲ ਮਹਿਤਾ ਚੌਕ ਦੇ ਜਥਿਆਂ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਤੇ ਕਥਾ-ਵਿਚਾਰਾਂ ਦੁਆਰਾ ਨਿਹਾਲ ਕੀਤਾ ਗਿਆ | ਸਮਾਗਮ ਦੀ ਸਮਾਪਤੀ ਮੌਕੇ ਪ੍ਰਬੰਧਕਾਂ ਵਲੋਂ ਰਾਗੀ-ਢਾਡੀ ਜਥਿਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਰੋਜ਼ਾਨਾ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |

Ad Position 22
No active advertisement
ਪਿਛਲੀ ਖ਼ਬਰ ਐਕਸਾਈਜ਼ ਵਿਭਾਗ ਤੇ ਪੁਲਿਸ ਨੇ ਮਹਿਮਦਪੁਰ ਰੋਡ 'ਤੇ ਛਾਪੇਮਾਰੀ ਕਰਕੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ <br/> ਅਗਲੀ ਖ਼ਬਰ ਬੇਰੁਜ਼ਗਾਰਾਂ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਕਿਸਾਨ ਯੂਨੀਅਨ ਵਲੋਂ ਨਿਖੇਧੀ <br/>
Ad Position 24