03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਗੁਰਦੀਪ ਸਿੰਘ ਕੰਗ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਮੋਰਿੰਡਾ ਦੇ ਪ੍ਰਧਾਨ ਬਣੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-06-2026
ਮੋਰਿੰਡਾ, 6 ਜੂਨ (ਪਿ੍ਤਪਾਲ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਹਿਮ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਢੰਗਰਾਲੀ ਦੀ ਪ੍ਰਧਾਨਗੀ ਹੇਠ ਮੋਰਿੰਡਾ ਵਿਖੇ ਹੋਈ | ਮੀਟਿੰਗ ਦੌਰਾਨ 12 ਪਿੰਡਾਂ ਦੇ ਕਿਸਾਨ ਆਗੂਆਂ ਅਤੇ ਕਿਰਤੀ ਆਗੂਆਂ ਨੇ ਹਿੱਸਾ ਲਿਆ | ਮੀਟਿੰਗ ਦੌਰਾਨ ਜਥੇਬੰਦੀ ਵਲੋਂ ਬਲਾਕ ਮੋਰਿੰਡਾ (ਜ਼ੋਨ) ਦੀ ਚੋਣ ਸਰਬਸੰਮਤੀ ਨਾਲ ਹੋਈ ਜਿਸ ਵਿਚ ਪ੍ਰਧਾਨ ਗੁਰਦੀਪ ਸਿੰਘ ਕੰਗ ਬੂਰਮਾਜਰਾ, ਸਕੱਤਰ ਸਵਰਨ ਸਿੰਘ ਢੰਗਰਾਲੀ ਤੇ ਖ਼ਜ਼ਾਨਚੀ ਸਤਨਾਮ ਸਿੰਘ ਸਿੱਧੂ ਰਿਟਾਇਰਡ ਬੈਂਕ ਮੈਨੇਜਰ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਧਨੋਆ, ਮੀਤ ਪ੍ਰਧਾਨ ਅਮਰਜੀਤ ਸਿੰਘ ਨਥਮਲਪੁਰ, ਮੀਤ ਪ੍ਰਧਾਨ ਲਖਵਿੰਦਰ ਸਿੰਘ ਬਡਵਾਲੀ, ਮੀਤ ਸਕੱਤਰ ਬਲਜਿੰਦਰ ਸਿੰਘ ਦਤਾਰਪੁਰ ਤੇ ਗੁਰਿੰਦਰ ਸਿੰਘ ਧਨੋਆ, ਮੀਤ ਖ਼ਜ਼ਾਨਚੀ ਨਾਥ ਸਿੰਘ ਨਥਮਲਪੁਰ, ਜਥੇਬੰਦਕ ਸਕੱਤਰ ਅਵਤਾਰ ਸਿੰਘ ਤਾਰਾ ਬਡਵਾਲੀ ਤੇ ਜਥੇਬੰਦਕ ਮੀਤ ਸਕੱਤਰ ਧਰਮਪਾਲ ਸਿੰਘ ਬੂਰਮਾਜਰਾ, ਮੀਤ ਸਕੱਤਰ ਸੰਗਠਨ ਜਸਵਿੰਦਰ ਸਿੰਘ, ਪ੍ਰਚਾਰ ਸਕੱਤਰ ਵੀਰਦਵਿੰਦਰ ਸਿੰਘ ਢੰਗਰਾਲੀ, ਆਈ.ਟੀ. ਸੈੱਲ ਇੰਚਾਰਜ ਹਰਕੀਰਤ ਸਿੰਘ ਬੱਲ, ਬਲਜਿੰਦਰ ਸਿੰਘ ਅਕਬਰਪੁਰ ਨੂੰ ਚੁਣਿਆ ਗਿਆ ਹੈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸੂਬਾ ਆਗੂ ਸਤਨਾਮ ਸਿੰਘ ਪੰਨੂੰ ਨੇ ਐਲਾਨ ਕੀਤਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਖ਼ਿਲਾਫ਼ 8 ਜੂਨ ਨੂੰ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ ਅਤੇ ਪਿੰਡ-ਪਿੰਡ ਸਮਾਰਟ ਮੀਟਰ ਲਗਾਉਣ ਦੀਆਂ ਕੋਸ਼ਿਸ਼ਾਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਜਥੇਬੰਦੀ ਵਲੋਂ ਪਟਿਆਲਾ ਵਿਖੇ ਬਿਜਲੀ ਬੋਰਡ ਦੇ ਦਫ਼ਤਰ ਮੂਹਰੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ 2600 ਬੇਰੁਜ਼ਗਾਰ ਨੌਜਵਾਨਾਂ ਉੱਤੇ ਪੁਲਿਸ ਵਲੋਂ ਕੀਤੇ ਗਏ ਵਹਿਸ਼ੀਆਨਾ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਜਥੇਬੰਦੀ ਨੇ ਮੰਗ ਕੀਤੀ ਕਿ ਹਿਰਾਸਤ ਵਿਚ ਲਏ ਗਏ ਸਾਰੇ ਬੇਰੁਜ਼ਗਾਰ ਆਗੂਆਂ ਅਤੇ

Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ ਯਾਦ ਨੂੰ ਸਮਰਪਿਤ ਅਖੰਡ ਪਾਠ ਦੇ ਭੋਗ ਪਾਏ <br/> ਅਗਲੀ ਖ਼ਬਰ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ <br/>
Ad Position 24