04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸ੍ਰੀ ਚਮਕੌਰ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ ਯਾਦ ਨੂੰ ਸਮਰਪਿਤ ਅਖੰਡ ਪਾਠ ਦੇ ਭੋਗ ਪਾਏ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-06-2026
ਸ੍ਰੀ ਚਮਕੌਰ ਸਾਹਿਬ, 6 ਜੂਨ (ਜਗਮੋਹਣ ਸਿੰਘ ਨਾਰੰਗ)- ਸਾਕਾ ਨੀਲਾ ਤਾਰਾ ਦੀ ਯਾਦ ਵਿਚ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਘੱਲੂਘਾਰਾ ਦਿਵਸ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ, ਹਜ਼ੂਰੀ ਰਾਗੀ ਭਾਈ ਜਤਿੰਦਰ ਸਿੰਘ ਅਤੇ ਭਾਈ ਸਤਨਾਮ ਸਿੰਘ ਦੇ ਜਥਿਆਂ ਵਲੋਂ ਕੀਰਤਨ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਸਵੀਰ ਸਿੰਘ ਅਤੇ ਕਥਾ ਵਾਚਕ ਗਿਆਨੀ ਗੁਰਬਾਜ਼ ਸਿੰਘ ਨੇ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਕਿਹਾ ਕਿ ਸਾਕਾ ਨੀਲਾ ਤਾਰਾ ਸਿੱਖ ਕੌਮ ਲਈ ਨਾ ਭੁੱਲਣ ਯੋਗ ਵਰਤਾਰਾ ਹੈ ਜੋ ਸਦੀਆਂ ਤੱਕ ਕੌਮ ਦੇ ਹਿਰਦਿਆਂ ਨੂੰ ਵਲੂੰਦਰਦਾ ਰਹੇਗਾ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਮੈਨੇਜਰ ਭਾਈ ਗੁਰਮੁਖ ਸਿੰਘ ਢੋਲੇਵਾਲ, ਹੈੱਡ ਗ੍ਰੰਥੀ ਗਿਆਨੀ ਜਸਵੀਰ ਸਿੰਘ, ਭਾਈ ਨਰਿੰਦਰ ਸਿੰਘ ਸੋਲਖੀਆਂ, ਭਾਈ ਰਵਿੰਦਰ ਸਿੰਘ, ਗੁਰਨਾਮ ਸਿੰਘ, ਲਵਪ੍ਰੀਤ ਸਿੰਘ, ਕਰਮਜੀਤ ਸਿੰਘ, ਕਮਲਜੀਤ ਸਿੰਘ, ਗੁਰਬਖਸ਼ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਕਿਰਨਜੋਤ ਸਿੰਘ, ਗਿਆਨੀ ਗੁਰਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ, ਜਥੇਦਾਰ ਪ੍ਰੀਤਮ ਸਿੰਘ ਸੱਲ੍ਹੋਮਾਜਰਾ, ਜਥੇਦਾਰ ਗੁਰਮੀਤ ਸਿੰਘ ਮਕੜੋਨਾ, ਤੇਜਪਾਲ ਸਿੰਘ ਸਿੱਧੂ, ਅਮਰਜੀਤ ਸਿੰਘ ਢਿੱਲੋਂ ਨਿਰਭੈ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ <br/> ਅਗਲੀ ਖ਼ਬਰ ਗੁਰਦੀਪ ਸਿੰਘ ਕੰਗ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਮੋਰਿੰਡਾ ਦੇ ਪ੍ਰਧਾਨ ਬਣੇ <br/>
Ad Position 24