04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-06-2026
ਸ੍ਰੀ ਚਮਕੌਰ ਸਾਹਿਬ, 6 ਜੂਨ (ਜਗਮੋਹਣ ਸਿੰਘ ਨਾਰੰਗ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਗੁਰੂਦਵਾਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਬਲਾਕ ਪ੍ਰਧਾਨ ਹਰਿੰਦਰ ਸਿੰਘ ਸਲੋਮਾਜਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਿਸ ਵਿਚ ਸਭ ਤੋਂ ਪਹਿਲਾ ਇਲਾਕੇ ਦੀ ਸੀਨੀਅਰ ਪੱਤਰਕਾਰ ਅਤੇ ਸਮਾਜ ਸੇਵੀ ਸਵਰਨ ਸਿੰਘ ਭੰਗੂ ਦੇ ਬੇਵਕਤੀ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਸਿੱਖਿਆ ਖੇਤਰ ਅਤੇ ਸਮਾਜ ਸੇਵਾ ਵਿਚ ਪਾਏ ਅਹਿਮ ਯੋਗਦਾਨ ਨੂੰ ਯਾਦ ਕੀਤਾ ਗਿਆ | ਉਪਰੰਤ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਮੌਜੂਦਾ ਕਿਸਾਨੀ ਮੁੱਦਿਆਂ 'ਤੇ ਬੋਲਦਿਆਂ ਕਿਹਾ ਕਿ ਝੋਨੇ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ, ਪਰ ਯੂਰੀਆ ਅਤੇ ਡੀ. ਏ. ਪੀ. ਦੀ ਘਾਟ ਨੇ ਕਿਸਾਨਾਂ ਨੂੰ ਫ਼ਿਕਰਾਂ ਵਿਚ ਪਾਇਆ ਹੋਇਆ ਹੈ | ਇਨ੍ਹਾਂ ਬੁਲਾਰਿਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਝੋਨੇ ਦੀ ਲਵਾਈ ਲਈ ਦਿਨ ਸਮੇਂ 8 ਘੰਟੇ ਲਗਾਤਾਰ ਬਿਜਲੀ ਦੀ ਸਪਲਾਈ ਦਿੱਤੀ ਜਾਵੇ ਤੇ ਡੀ. ਏ. ਪੀ. ਖਾਦ ਤੇ ਯੂਰੀਆ ਦੀ ਘਾਟ ਨੂੰ ਖ਼ਤਮ ਕਰਕੇ ਜਲਦੀ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇ | ਮੀਟਿੰਗ ਦੌਰਾਨ ਸਰਕਾਰ ਤੋਂ ਮੰਗ ਕੀਤੀ ਗਈ ਕਿ ਗੰਨਾ ਕਾਸ਼ਤਕਾਰਾਂ ਦੀ ਮੌਸਮ ਦੀ ਮਾਰ ਕਾਰਨ ਭਰੇ ਬਾਂਡ ਤੋਂ ਘੱਟ ਗੰਨਾ ਹੋਣ ਕਾਰਨ ਖੰਡ ਮਿੱਲ ਵਲੋਂ ਕੱਟੀ ਗਈ ਪਨੇਲਿਟੀ ਮੁਆਫ਼ ਕੀਤੀ ਜਾਵੇ | ਮੀਟਿੰਗ ਵਿਚ ਸੂਬਾ ਸੀਨੀਅਰ ਮੀਤ ਪ੍ਰਧਾਨ ਤਲਵਿੰਦਰ ਸਿੰਘ ਗੱਗੋਂ, ਜ਼ਿਲ੍ਹਾ ਜਨਰਲ ਸਕੱਤਰ ਇਕਬਾਲ ਸਿੰਘ ਸ੍ਰੀ ਚਮਕੌਰ ਸਾਹਿਬ, ਬਲਾਕ ਜਨਰਲ ਸਕੱਤਰ ਕੁਲਬੀਰ ਸਿੰਘ ਕੰਧੋਲਾ, ਜਸਵਿੰਦਰ ਸਿੰਘ ਸਲਾਹਪੁਰ, ਐਡਵੋਕੇਟ ਜਸਪਾਲ ਸਿੰਘ, ਹਰਿੰਦਰਜੀਤ ਸਿੰਘ, ਯਾਦਵਿੰਦਰ ਸਿੰਘ ਕੋਟਲੀ, ਜਗਦੀਪ ਸਿੰਘ ਭੁਰੜੇ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੱਜਰੀ ਸਵੇਰ ਕਲਾ ਕੇਂਦਰ ਮੋਰਿੰਡਾ ਨੇ ਕੀਤੀ ਇਕੱਤਰਤਾ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ ਯਾਦ ਨੂੰ ਸਮਰਪਿਤ ਅਖੰਡ ਪਾਠ ਦੇ ਭੋਗ ਪਾਏ <br/>
Ad Position 24