04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਮੋਟਰ ਤੋਂ ਕਰੰਟ ਲੱਗਣ ਕਾਰਨ 16 ਸਾਲਾ ਲੜਕੀ ਦੀ ਮੌਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-06-2026
ਰੂਪਨਗਰ, 6 ਜੂਨ (ਮਨਜੀਤ ਸਿੰਘ ਸੈਣੀ)- ਸਥਾਨਕ ਰੇਲਵੇ ਸਟੇਸ਼ਨ ਦੇ ਸਾਹਮਣੇ ਸਦਾ ਵਰਤ ਮੁਹੱਲੇ ਵਿਚ ਅੱਜ ਸਵੇਰੇ ਇੱਕ ਬੇਹੱਦ ਦਰਦਨਾਕ ਹਾਦਸਾ ਵਾਪਰਿਆ | ਜਾਣਕਾਰੀ ਅਨੁਸਾਰ ਘਰ ਵਿਚ ਪਾਣੀ ਭਰਦੇ ਸਮੇਂ ਪਾਣੀ ਵਾਲੀ ਮੋਟਰ ਦੀ ਤਾਰ ਦੀ ਲਪੇਟ ਵਿਚ ਆਉਣ ਕਾਰਨ 16 ਸਾਲਾ ਨਾਬਾਲਗ ਲੜਕੀ ਕਾਜਲ ਦੀ ਮੌਤ ਹੋ ਗਈ | ਹਾਦਸੇ ਦੇ ਸਮੇਂ ਫ਼ਰਸ਼ 'ਤੇ ਪਾਣੀ ਡਿੱਗਿਆ ਹੋਇਆ ਸੀ ਤੇ ਲੜਕੀ ਦੇ ਪੈਰ ਗਿੱਲੇ ਹੋਣ ਕਾਰਨ ਕਰੰਟ ਦਾ ਜ਼ੋਰਦਾਰ ਝਟਕਾ ਲੱਗਾ | ਪਰਿਵਾਰਕ ਮੈਂਬਰਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਤੁਰੰਤ ਬਿਜਲੀ ਦੀ ਤਾਰ ਨੂੰ ਹਟਾਇਆ ਬੇਹੋਸ਼ੀ ਦੀ ਹਾਲਤ ਵਿਚ ਕਾਜਲ ਨੂੰ ਸਿਵਲ ਹਸਪਤਾਲ ਰੋਪੜ ਲਿਆਂਦਾ ਗਿਆ, ਜਿੱਥੇ ਕਿ ਇਲਾਜ ਦੌਰਾਨ ਲੜਕੀ ਦੀ ਮੌਤ ਹੋ ਗਈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਂਝਲਾ ਦੇ ਵਸਨੀਕਾਂ ਨੂੰ ਪਿਛਲੇ 6 ਮਹੀਨਿਆਂ ਤੋਂ ਨਹੀਂ ਮਿਲ ਰਿਹਾ ਪੀਣ ਵਾਲਾ ਪਾਣੀ <br/> ਅਗਲੀ ਖ਼ਬਰ ਸੱਜਰੀ ਸਵੇਰ ਕਲਾ ਕੇਂਦਰ ਮੋਰਿੰਡਾ ਨੇ ਕੀਤੀ ਇਕੱਤਰਤਾ
Ad Position 24