04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਇਆ

Ad Position 21
repet_subhas-goyals [Copy P29]
ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਘੱਲੂਘਾਰਾ ਦਿਵਸ ਮੌਕੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਦੇ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਤੇ ਹਾਜ਼ਰ ਸੰਗਤਾਂ | ਤਸਵੀਰਾਂ : ਕਰਨੈਲ ਸਿੰਘ <br/> 07-06-2026
ਸ੍ਰੀ ਅਨੰਦਪੁਰ ਸਾਹਿਬ, 6 ਜੂਨ (ਕਰਨੈਲ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸਤਰੀ ਸਤਿਸੰਗ ਸਭਾ, ਹੋਰ ਸਭਾ ਸੁਸਾਇਟੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜੂਨ '84 ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਘੱਲੂਘਾਰਾ ਦਿਵਸ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਖ਼ਾਲਸਾ ਪੰਥ ਦੀ ਚੜ•ਦੀ ਕਲਾ ਲਈ ਅਰਦਾਸ ਕੀਤੀ ਗਈ | ਉਪਰੰਤ ਸਜਾਏ ਧਾਰਮਿਕ ਦੀਵਾਨਾ 'ਚ ਤਖ਼ਤ ਸ੍ਰੀ ਕੇਸਗੜ• ਸਾਹਿਬ ਦੇ ਹਜ਼ੂਰੀ ਕੀਰਤਨੀ ਜਥੇ ਵਲੋਂ ਗੁਰਬਾਣੀ ਸ਼ਬਦ ਕੀਰਤਨ ਕੀਤਾ ਗਿਆ ਅਤੇ ਕਥਾ ਵਾਚਕ ਭਾਈ ਸਤਵਿੰਦਰ ਸਿੰਘ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਅਤੇ ਸੰਦੀਪ ਸਿੰਘ ਕਲੋਤਾ, ਸੂਚਨਾ ਅਫ਼ਸਰ ਹਰਪ੍ਰੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਹਰਜੀਤ ਸਿੰਘ, ਗਿਆਨੀ ਅੰਮਿ੍ਤਪਾਲ ਸਿੰਘ, ਭਾਈ ਜਸਵੀਰ ਸਿੰਘ, ਅਕਾਲੀ ਆਗੂ ਜਥੇਦਾਰ ਮੋਹਨ ਸਿੰਘ ਢਾਹੇ ਅਤੇ ਹਰਦੇਵ ਸਿੰਘ ਦੇਬੀ ਬੀਕਾਪੁਰ, ਭਾਈ ਕਰਮਵੀਰ ਸਿੰਘ, ਦਵਿੰਦਰ ਸਿੰਘ ਢਿੱਲੋਂ, ਜਗਨੰਦਨ ਸਿੰਘ, ਜਸ਼ਨਪ੍ਰੀਤ ਸਿੰਘ, ਜਸਵਿੰਦਰ ਸਿੰਘ ਜੋਗਾ, ਮਹਿੰਦਰ ਸਿੰਘ, ਮਾਤਾ ਗੁਰਚਰਨ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ, ਬੀਬੀ ਸੁਰਿੰਦਰ ਪਾਲ ਕੌਰ, ਬੀਬੀ ਤਜਿੰਦਰ ਕੌਰ, ਬੀਬੀ ਦਲਜੀਤ ਕੌਰ, ਬੀਬੀ ਭੁਪਿੰਦਰ ਕੌਰ, ਬੀਬੀ ਜਸਵੰਤ ਕੌਰ, ਬੀਬੀ ਕੁਲਵਿੰਦਰ ਕੌਰ ਵਿਰਕ, ਆਦਿਕ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਇਆ ਅਗਲੀ ਖ਼ਬਰ ਟਾਂਡਾ ਵਿਖੇ ਝਾੜੂ ਖਿਲਾਰਨ ਵਿਰੁੱਧ ਨੌਜਵਾਨ 'ਤੇ ਕੀਤੇ ਪਰਚੇ ਦੇ ਵਿਰੋਧ 'ਚ ਰੋਪੜ ਕਾਂਗਰਸ ਵਲੋਂ ਵਿਧਾਇਕ ਦੇ ਘਰ ਅੱਗੇ ਰ...
Ad Position 24