03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਨੂਰਪੁਰ ਬੇਦੀ ਇਲਾਕੇ 'ਚ ਐਸ. ਆਈ. ਆਰ. ਤਹਿਤ ਵੋਟਰ ਮੈਪਿੰਗ ਸੰਬੰਧੀ ਵਿਸ਼ੇਸ਼ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 08-06-2026
ਨੂਰਪੁਰ ਬੇਦੀ, 7 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 25 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਵੋਟਰਾਂ ਦੀ ਮੈਪਿੰਗ ਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਨੂਰਪੁਰ ਬੇਦੀ ਖੇਤਰ ਦੇ ਵੱਖ-ਵੱਖ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ | ਇਨ੍ਹਾਂ ਕੈਂਪਾਂ ਦੌਰਾਨ ਯੋਗ ਵੋਟਰਾਂ ਨੂੰ ਆਪਣੇ ਵੇਰਵਿਆਂ ਦੀ ਜਾਂਚ, ਸੋਧ ਤੇ ਅੱਪਡੇਟ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ ਗਈ | ਕੈਂਪਾਂ ਵਿਚ ਵੋਟਰਾਂ ਨੂੰ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਬਾਰੇ ਵੀ ਜਾਗਰੂਕ ਕੀਤਾ ਗਿਆ | ਇਸ ਮੌਕੇ ਬੂਥ ਪੱਧਰ 'ਤੇ ਲਗਾਏ ਗਏ ਕੈਂਪਾਂ ਵਿਚ ਬੀ.ਐਲ.ਓ. ਮੁਕੇਸ਼ ਭੰਡਾਰੀ, ਅਮਰਜੀਤ ਜੱਟਪੁਰ, ਗੁਰਪ੍ਰਤਾਪ, ਦਵਿੰਦਰ ਕੁਮਾਰ, ਰਵਿੰਦਰ ਸਿੰਘ, ਰਾਜੀਵ ਲੂੰਬਾ (ਨੂਰਪੁਰ ਬੇਦੀ), ਮਹਿੰਦਰ ਸਿੰਘ, ਅਮਰਜੀਤ ਸੈਣੀ (ਸੈਣੀਮਾਜਰਾ) ਤੇ ਸੁਖਵਿੰਦਰ ਸਿੰਘ (ਸਿੰਬਲ ਮਾਜਰਾ) ਹਾਜ਼ਰ ਰਹੇ ਅਤੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ | ਅਧਿਕਾਰੀਆਂ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ 25 ਜੂਨ ਤੋਂ ਸ਼ੁਰੂ ਕੀਤੀ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਤਹਿਤ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਦਰਜ ਹੋਣਾ ਤੇ ਸੂਚੀਆਂ ਨੂੰ ਅੱਪਡੇਟ ਰੱਖਣਾ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕੀ ਪੋਲਿੰਗ ਸਟੇਸ਼ਨਾਂ 'ਤੇ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ |

Ad Position 22
No active advertisement
ਪਿਛਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਸੈਣੀ ਦਾ ਕੌਂਸਲਰ ਬਣਨ 'ਤੇ ਕੀਤਾ ਸਨਮਾਨ <br/> ਅਗਲੀ ਖ਼ਬਰ ਸੰਤੋਖ ਸਿੰਘ ਸਰਾਂ ਦੀ ਪੰਜਵੀਂ ਬਰਸੀ ਮਨਾਈ
Ad Position 24
No active advertisement