ਪੁਰਖਾਲੀ, 7 ਜੂਨ (ਅੰਮਿ੍ਤਪਾਲ ਸਿੰਘ ਬੰਟੀ)- ਆੜ੍ਹਤੀ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਅਵਤਾਰ ਸਿੰਘ ਸੈਣੀ ਨੂੰ ਨਗਰ ਕੌਂਸਲ ਦੀਆਂ ਹੋਈਆਂ ਚੋਣਾਂ ਦੌਰਾਨ ਰੂਪਨਗਰ ਤੋਂ ਐਮ. ਸੀ. ਚੁਣੇ ਜਾਣ 'ਤੇ ਆੜ੍ਹਤੀ ਐਸੋਸੀਏਸ਼ਨ ਰਾਮਪੁਰ-ਪੁਰਖਾਲੀ ਮੰਡੀ ਵਲੋਂ ਉਨ੍ਹਾਂ ਦਾ ਪੁਰਖਾਲੀ ਵਿਖੇ ਸਨਮਾਨ ਕੀਤਾ ਗਿਆ | ਇਸ ਦੌਰਾਨ ਆੜ੍ਹਤੀ ਐਸੋਸੀਏਸ਼ਨ ਰਾਮਪੁਰ-ਪੁਰਖਾਲੀ ਦੇ ਪ੍ਰਧਾਨ ਆੜ੍ਹਤੀ ਮੇਜਰ ਸਿੰਘ ਪੁਰਖਾਲੀ ਦੀ ਅਗਵਾਈ ਹੇਠ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਤੇ ਜਿੱਤ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ | ਇਸ ਦੌਰਾਨ ਅਵਤਾਰ ਸਿੰਘ ਸੈਣੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਵਾਰਡ ਦੀ ਤਰੱਕੀ ਲਈ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਚੋਣ ਲੜੀ ਸੀ ਜਿਸ 'ਚ ਉਨ੍ਹਾਂ ਵਾਰਡ ਦੇ ਲੋਕਾਂ ਦੇ ਸਹਿਯੋਗ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਉਹ ਘਾੜ ਇਲਾਕੇ ਦੇ ਪਿੰਡ ਅਕਬਰ ਪੁਰ ਦੇ ਜੰਮਪਲ ਹਨ | ਉਨ੍ਹਾਂ ਸਨਮਾਨ ਦੇਣ ਲਈ ਆੜ੍ਹਤੀ ਐਸੋਸੀਏਸ਼ਨ ਰਾਮਪੁਰ-ਪੁਰਖਾਲੀ ਦਾ ਧੰਨਵਾਦ ਕੀਤਾ | ਇਸ ਮੌਕੇ ਆੜ੍ਹਤੀ ਡਾ ਦਲਜੀਤ ਸਿੰਘ, ਗੁਰਦੇਵ ਸਿੰਘ ਕਕੌਟ, ਵਰਿੰਦਰ ਸਿੰਘ ਠੌਣਾ, ਕੁਲਵਿੰਦਰ ਸਿੰਘ ਫ਼ੌਜੀ, ਹੈਪੀ ਪੁਰਖਾਲੀ, ਤਰਲੋਚਨ ਸਿੰਘ, ਪਰਵਿੰਦਰ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |