ਨੂਰਪੁਰ ਬੇਦੀ, 7 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਅੱਜ ਨੂਰਪੁਰ ਬੇਦੀ ਵਿਖੇ ਪਹੁੰਚ ਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੇ ਪੁਰੀ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ | ਜ਼ਿਕਰਯੋਗ ਹੈ ਕਿ ਵਿਜੇ ਪੁਰੀ ਪਿਛਲੇ ਕੁੱਝ ਦਿਨਾਂ ਤੋਂ ਅਸਵਸਥ ਚੱਲ ਰਹੇ ਸਨ ਤੇ ਹਾਲ ਹੀ ਵਿਚ ਉਨ੍ਹਾਂ ਦਾ ਇੱਕ ਹਸਪਤਾਲ ਵਿਚ ਅਪਰੇਸ਼ਨ ਹੋਇਆ ਹੈ | ਅਪਰੇਸ਼ਨ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ | ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਵਿਜੇ ਪੁਰੀ ਨੇ ਪਾਰਟੀ ਦੀ ਮਜ਼ਬੂਤੀ ਅਤੇ ਲੋਕ ਸੇਵਾ ਲਈ ਹਮੇਸ਼ਾ ਅਹਿਮ ਯੋਗਦਾਨ ਪਾਇਆ ਹੈ | ਉਨ੍ਹਾਂ ਨੇ ਆਸ ਪ੍ਰਗਟਾਈ ਕਿ ਉਹ ਜਲਦੀ ਪੂਰੀ ਤਰ੍ਹਾਂ ਤੰਦਰੁਸਤ ਹੋ ਕੇ ਮੁੜ ਸਮਾਜਿਕ ਤੇ ਰਾਜਨੀਤਿਕ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਣਗੇ | ਇਸ ਮੌਕੇ ਭਾਜਪਾ ਆਗੂ ਚਮਨ ਲਾਲ ਵਰਮਾ, ਐਡਵੋਕੇਟ ਰਮਿਤ ਕੇਅਰ, ਕਰਨ ਪੁਰੀ, ਅਬਿਆਣਾ, ਗਵਰਧਨ ਸੋਨੀ, ਹਰਦੀਪ ਸੈਣੀ ਰੂਪਨਗਰ ਸਮੇਤ ਹੋਰ ਪਾਰਟੀ ਵਰਕਰ ਅਤੇ ਆਗੂ ਵੀ ਹਾਜ਼ਰ ਸਨ |