ਬੇਲਾ, 7 ਜੂਨ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਉ~ਘੇ ਸਮਾਜ ਸੇਵੀ ਸਵਰਗਵਾਸੀ ਸਵਰਨ ਸਿੰਘ ਭੰਗੂ ਦੇ ਬੇਵਕਤੀ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕਰਦਿਆਂ ਸ਼ੋਕ ਸਭਾ ਕਰਵਾਈ ਗਈ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਸ਼ੋਕ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਭੰਗੂ ਕਾਲਜ ਦੇ ਪੋਸਟ-ਗ੍ਰੈਜੂਏਟ ਹਿਊਮੈਨਟੀਜ਼ ਅਤੇ ਸੋਸ਼ਲ ਸਾਇੰਸ ਵਿਭਾਗ ਦੇ ਬੋਰਡ ਆਫ਼ ਸਟੱਡੀਜ਼ ਦੇ ਮੈਂਬਰ ਵੀ ਸਨ | ਆਪ ਪੂਰਨ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਵਿਦਿਆਰਥੀਆਂ ਦੇ ਹਿਤ ਲਈ ਨਿਭਾਉਣ ਲਈ ਮੋਹਰੀ ਸਨ | ਉਨ੍ਹਾਂ ਕਿਹਾ ਕਿ ਅਜਿਹੀ ਸਮਾਜ ਸੇਵੀ ਅਤੇ ਪਰਉਪਕਾਰ ਦੀ ਭਾਵਨਾ ਰੱਖਣ ਵਾਲੀ ਸ਼ਖ਼ਸੀਅਤ ਦਾ ਜਾਣਾ ਅਸਹਿ ਘਾਟਾ ਹੈ | ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ ਨੇ ਕਿਹਾ ਕਿ ਭੰਗੂ ਦਾ ਅਚਾਨਕ ਸਦੀਵੀਂ ਵਿਛੋੜਾ ਸਮਾਜ ਸੇਵੀ ਲਈ ਕਦੇ ਪੂਰਿਆ ਨਾ ਸਕਣ ਵਾਲਾ ਘਾਟਾ ਹੈ | ਪ੍ਰਬੰਧਕ ਕਮੇਟੀ ਦੇ ਸਕੱਤਰ ਜਗਵਿੰਦਰ ਸਿੰਘ ਪੰਮੀ ਨੇ ਭੰਗੂ ਨਮਿਤ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀ ਸਮਾਜ ਸੇਵਾ ਦੇ ਖੇਤਰ ਦੀ ਘਾਲਣਾ ਨੂੰ ਯਾਦ ਕੀਤਾ ਅਤੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕੀਤੀ | ਪ੍ਰਬੰਧਕ ਕਮੇਟੀ ਦੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਨੇ ਸ. ਭੰਗੂ ਨੂੰ ਯਾਦ ਕਰਦਿਆਂ ਕਿਹਾ ਕਿ ਭੰਗੂ ਸਮੇਂ ਤੋਂ ਅਗਾਂਹ ਸੋਚ ਰੱਖਣ ਵਾਲੇ ਸ਼ਖ਼ਸ ਸਨ ਅਤੇ ਉਨ੍ਹਾਂ ਦੀ ਦੇਣ ਨੂੰ ਦੁਨੀਆ ਸਦਾ ਯਾਦ ਰੱਖੇਗੀ | ਕਾਲਜ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਭੰਗੂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ |