ਘਨੌਲੀ, 7 ਜੂਨ (ਜਸਵੀਰ ਸਿੰਘ ਸੈਣੀ)- ਗੁਰੂ ਨਾਨਕ ਮਾਡਲ ਸੀਨੀਅਰ ਸਕੈਂਡਰੀ ਸਕੂਲ ਲੋਦੀ ਮਾਜਰਾ ਦੇ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨ ਦੇ ਮਕਸਦ ਨਾਲ ਨੇਚਰ ਟਰੇਲ ਸਦਾਬਰਤ ਅਤੇ ਬਰਡ ਵਾਚ ਸੈਂਟਰ ਦੀ ਸੈਰ ਕਰਵਾਈ ਗਈ | ਸਕੂਲ ਕੋਆਰਡੀਨੇਟਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬੱਚਿਆਂ ਦੇ ਸਮਰ ਕੈਂਪ ਦੇ ਆਖ਼ਰੀ ਦਿਨ ਨੇਚਰ ਟਰੇਲ ਸਦਾਬਰਤ ਤੇ ਬਰਡ ਵਾਚ ਕੇਂਦਰ ਦੀ ਸੈਰ ਕਰਵਾਈ ਗਈ ਜਿੱਥੇ ਬੱਚਿਆਂ ਨੂੰ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿਚ ਛੇਵੀਂ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਦਾ ਅਲੱਗ ਅਲੱਗ ਰੁੱਖਾਂ ਦੇ ਪੱਤਿਆਂ ਨੂੰ ਇਕੱਠਾ ਕਰਕੇ ਉਨ੍ਹਾਂ ਬਾਰੇ ਜਾਣਕਾਰੀ ਇਕੱਤਰ ਕਰਨਾ ਅਤੇ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਦਾ ਨੇਚਰ ਫ਼ੋਟੋਗਰਾਫੀ ਦਾ ਮੁਕਾਬਲਾ ਕਰਵਾਇਆ ਗਿਆ | ਵਰਲਡ ਬਾਚ ਸੈਂਟਰ ਵਿਖੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਵਲੋਂ ਰੁੱਖ ਲਗਾ ਕੇ ਵਾਤਾਵਰਨ ਬਚਾਉਣ ਦੀ ਅਪੀਲ ਕੀਤੀ ਗਈ ਤੇ ਵਾਤਾਵਰਨ ਬਚਾਉਣ ਦੇ ਨਾਰੇ ਲਾਏ ਗਏ | ਡਾਇਰੈਕਟਰ ਗੁਰਬਚਨ ਸਿੰਘ ਤੇ ਪਿ੍ੰਸੀਪਲ ਹਰਦੀਪ ਸਿੰਘ ਵਲੋਂ ਸਾਰੇ ਬੱਚਿਆਂ ਨੂੰ ਕੁਦਰਤ ਨਾਲ ਜੁੜਨ ਤੇ ਆਪਣੇ ਜੀਵਨ ਵਿਚ ਇੱਕ ਇੱਕ ਰੁੱਖ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਦੀ ਅਪੀਲ ਕੀਤੀ ਗਈ |