22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪੰਜਾਬ ਪੈਨਸ਼ਨਰਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 09-06-2026
ਸ੍ਰੀ ਚਮਕੌਰ ਸਾਹਿਬ, 8 ਜੂਨ (ਜਗਮੋਹਣ ਸਿੰਘ ਨਾਰੰਗ)-ਪੰਜਾਬ ਰਾਜ ਪੈਨਸ਼ਨਰਜ਼ ਮਹਾ ਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਲੈਕਚਰਾਰ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ ਜਿਸ ਵਿਚ ਸੱਭ ਤੋਂ ਪਹਿਲਾਂ ਪਿਛਲੇ ਦਿਨੀਂ ਵਿਛੜੇ ਸਾਥੀਆਂ ਨੂੰ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ, ਉਪਰੰਤ ਜਿਨ੍ਹਾਂ ਸਾਥੀਆਂ ਦਾ ਇਸ ਮਹੀਨੇ ਜਨਮ ਦਿਨ ਆਉਂਦਾ ਹੈ, ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਮੀਟਿੰਗ ਦੌਰਾਨ ਪਿਛਲੇ ਦਿਨੀਂ ਸ਼ਾਂਤਮਈ ਧਰਨਾ ਦੇ ਰਹੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੰਜਾਬ ਪੁਲਿਸ ਵਲੋਂ ਕੀਤੇ ਗਏ ਅੰਨ੍ਹੇ ਤਸ਼ੱਦਦ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ | ਇਸ ਦੇ ਨਾਲ ਹੀ ਉੱਚ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਸਰਕਾਰ ਵਲੋਂ ਕੇਂਦਰ ਸਰਕਾਰ ਦੀ ਤਰਜ਼ ਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਨਾ ਕਰਨ ਕਰ ਕੇ ਪੈਨਸ਼ਨਰਾਂ ਵਲੋਂ ਰੋਸ ਜਾਹਰ ਕੀਤਾ ਗਿਆ | ਮੀਟਿੰਗ ਦੌਰਾਨ ਬੁਲਾਰਿਆਂ ਭਾਗ ਸਿੰਘ ਸਾਬਕਾ ਸਿੱਖਿਆ ਅਧਿਕਾਰੀ, ਲੈਕ: ਸੁਰਿੰਦਰ ਜੀਤ ਵਰਮਾ, ਅਮਰਜੀਤ ਸਿੰਘ ਕੰਗ, ਮਾ:ਸੁਰਿੰਦਰਪਾਲ ਸਿੰਘ, ਪ੍ਰਗਟ ਸਿੰਘ ਰੋਲੂ ਮਾਜਰਾ, ਹਰਚੰਦ ਸਿੰਘ ਜਗਤਪੁਰ, ਲੈਕ: ਕਿਵਸਨ ਲਾਲ, ਬਾਰਾ ਸਿੰਘ ਕੰਗ ਆਦਿ ਨੇ ਕਿਹਾ ਕਿ ਸਾਲ 2022 ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪਹਿਲੀਆਂ ਸਰਕਾਰਾਂ ਤੋਂ ਤੰਗ ਆ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਸ ਲਈ ਸਤਾ ਵਿਚ ਲਿਆਂਦਾ ਸੀ ਪਰ ਇਹ ਸਰਕਾਰ ਦੂਜੀਆਂ ਸਰਕਾਰਾਂ ਤੋਂ ਵੀ ਨਿਕੰਮੀ ਸਾਬਤ ਹੋਈ | ਉਨ੍ਹਾਂ ਕਿਹਾ ਕਿ ਸੂਬਾ ਪੱਧਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪਰਿਵਾਰਾਂ ਸਮੇਤ ਤਕਰੀਬਨ 30 ਲੱਖ ਵੋਟਾਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸਰਕਾਰ ਵਿਰੁੱਧ ਭੁਗਤਣ ਦਾ ਫ਼ੈਸਲਾ ਕੀਤਾ ਹੈ | ਇਸ ਮੌਕੇ ਪਵਨ ਕੁਮਾਰ ਸੁਪਰਡੈਂਟ, ਗੁਰਦਿਆਲ ਸਿੰਘ ਵਿੱਤ ਸਕੱਤਰ, ਨੌਹਰੀਆ ਸਿੰਘ, ਮਲਕੀਤ ਸਿੰਘ, ਕੈਪਟਨ ਹਰਪਾਲ ਸਿੰਘ, ਕੈਪਟਨ ਗੁਰਦੇਵ ਸਿੰਘ, ਕਮਲਜੀਤ ਸਿੰਘ, ਸੁਰਜੀਤ ਸਿੰਘ, ਰਾਮ ਸਿੰਘ, ਅਮਰ ਸਿੰਘ ਤੇ ਕਰਨੈਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਵਿਖੇ ਐਂਟੀ ਕਰੱਪਸ਼ਨ ਐਂਟੀ ਕ੍ਰਾਈਮ ਫਾਊਾਡੇਸ਼ਨ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਰਿਆਤ ਬਾਹਰਾ ਯੂਨੀਵਰਸਿਟੀ ਵਲੋਂ ਸਾਬਕਾ ਵਿਦਿਆਰਥੀ-ਮਾਪੇ ਸੰਮੇਲਨ-2026 ਦੀ ਮੇਜ਼ਬਾਨੀ <br/>
Ad Position 24