ਸ੍ਰੀ ਅਨੰਦਪੁਰ ਸਾਹਿਬ, 8 ਜੂਨ (ਕਰਨੈਲ ਸਿੰਘ)- ਇੱਥੋਂ ਦੇ ਕੋਟਲਾ ਨਾਲ ਸਬੰਧਿਤ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਲੜ ਚੁੱਕੀ ਬੀਬੀ ਹਰਪ੍ਰੀਤ ਕੌਰ ਕੋਟਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਠਿੰਡਾ ਤੋਂ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਤੇ ਇਸਤਰੀ ਅਕਾਲੀ ਦਲ ਦੀ ਸੂਬਾ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਦੀ ਹਾਜ਼ਰੀ ਵਿਚ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਬੀਬੀ ਕੋਟਲਾ ਸ਼੍ਰੋਮਣੀ ਅਕਾਲੀ ਦਲ ਵਿਚ ਲੰਬੇ ਸਮੇਂ ਤੋਂ ਸਰਗਰਮ ਹਨ ਤੇ ਜਿਲ੍ਹਾ ਪ੍ਰੀਸ਼ਦ ਚੋਣ ਵੀ ਲੜ ਚੁੱਕੇ ਹਨ | ਬੀਬੀ ਕੋਟਲਾ ਨੇ ਆਪਣੀ ਨਿਯੁਕਤੀ ਲਈ ਲਈ ਪਾਰਟੀ ਪ੍ਰਧਾਨ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਹ ਇਸਤਰੀ ਅਕਾਲੀ ਦਲ ਦੀ ਮਜਬੂਤੀ ਲਈ ਹਰ ਸੰਭਵ ਯਤਨ ਕਰਨਗੇ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਮੋਹਨ ਸਿੰਘ ਢਾਹੇ, ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੌਰ, ਐਸ.ਸੀ. ਵਿੰਗ ਦੇ ਜਿਲ੍ਹਾ ਪ੍ਰਧਾਨ ਨਿਰਮਲ ਸਿੰਘ ਹਰੀਵਾਲ, ਰਾਮ ਆਸਰਾ ਸਿੰਘ, ਬਲਦੇਵ ਸਿੰਘ, ਮੇਹਰ ਸਿੰਘ, ਗੁਰਨਾਮ ਸਿੰਘ ਫੋਰਮੈਨ, ਪਿਆਰਾ ਸਿੰਘ ਬਲੋਲੀ, ਹਰਪਾਲ ਸਿੰਘ ਗੱਜਪੁਰ, ਜ਼ੋਗਾ ਸਿੰਘ ਚੰਦਪੁਰ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਚਰਨਜੀਤ ਕੌਰ ਮਲਿਕਪੁਰ, ਰਾਣੀ ਕੌਰ ਆਦਿ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ |