18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੰਜਾਬ ਪ੍ਰਧਾਨ ਕਮਲ ਚੌਹਾਨ ਨੇ ਜਕਸ਼ ਦੇਵਤਾ ਮੰਦਰ ਰੈਂਸੜਾ ਵਿਖੇ ਭਾਗਵਤ ਕਥਾ ਦੌਰਾਨ ਕੀਤੀ ਸ਼ਿਰਕਤ <br/>

Ad Position 21
No active advertisement
ਅਜੀਤ ਡੈਸਕ 10-06-2026
ਕਾਹਨਪੁਰ ਖੂਹੀ, 9 ਜੂਨ (ਗੁਰਬੀਰ ਸਿੰਘ ਵਾਲੀਆ)-ਅਖਿਲ ਭਾਰਤੀਯ ਗੁੱਜਰ ਮਹਾਸਭਾ ਦੇ ਪੰਜਾਬ ਪ੍ਰਧਾਨ ਅਤੇ ਡਾਇਰਜ਼ ਐਸੋਸੀਏਸ਼ਨ ਦੇ ਚੇਅਰਮੈਨ ਕਮਲ ਚੌਹਾਨ ਟੇਢੇਵਾਲ ਨੇ ਪਿੰਡ ਰੈਂਸੜਾ ਸਥਿਤ ਜਕਸ਼ ਦੇਵਤਾ ਮੰਦਰ ਵਿਚ ਚੱਲ ਰਹੀ ਸ਼੍ਰੀਮਦ ਭਾਗਵਤ ਕਥਾ ਦੌਰਾਨ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਨੇ ਮੰਦਰ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਇਲਾਕੇ ਦੀ ਖੁਸ਼ਹਾਲੀ ਤੇ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਸੰਗਤ ਨੂੰ ਸੰਬੋਧਨ ਕਰਦਿਆਂ ਕਮਲ ਚੌਹਾਨ ਨੇ ਕਿਹਾ ਕਿ ਧਾਰਮਿਕ ਸਮਾਗਮ ਮਨੁੱਖ ਨੂੰ ਸੱਚ, ਸੇਵਾ ਅਤੇ ਧਰਮ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਦਿੰਦੇ ਹਨ | ਉਨ੍ਹਾਂ ਕਿਹਾ ਕਿ ਸ਼੍ਰੀਮਦ ਭਾਗਵਤ ਕਥਾ ਮਨੁੱਖਤਾ, ਭਾਈਚਾਰਕ ਸਾਂਝ, ਆਪਸੀ ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੀ ਹੈ | ਅਜਿਹੇ ਆਧਿਆਤਮਿਕ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਆਪਣੇ ਸੱਭਿਆਚਾਰਕ ਅਤੇ ਧਾਰਮਿਕ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿਚ ਏਕਤਾ ਅਤੇ ਭਰਾਤਰੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਇਸ ਮੌਕੇ ਕਮਲ ਚੌਹਾਨ ਨੇ ਮੰਦਰ ਪ੍ਰਬੰਧਕ ਕਮੇਟੀ ਨੂੰ ਆਪਣੇ ਵਲੋਂ 21 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਭੇਟ ਕੀਤੀ | ਪ੍ਰਬੰਧਕ ਕਮੇਟੀ ਨੇ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਕਾਰਜਾਂ ਪ੍ਰਤੀ ਉਨ੍ਹਾਂ ਦੀ ਸੇਵਾ ਭਾਵਨਾ ਹਮੇਸ਼ਾ ਪ੍ਰੇਰਣਾਦਾਇਕ ਰਹੀ ਹੈ | ਇਸ ਮੌਕੇ ਚਮਨ ਭਾਟੀਆ ਕਰਤਾਰਪੁਰ, ਭਜਨ ਭਾਟੀਆ, ਸ਼ਾਮ ਲਾਲ ਕਸਾਨਾ, ਨਰਿੰਦਰ ਹਕਲਾ ਰੁੜੇਵਾਲ, ਲੇਖ ਰਾਜ ਸਰਪੰਚ ਰਾਮਪੁਰ, ਬਿੰਦਰ ਭੁੰਬਲਾ, ਓਾਕਨ ਚੌਹਾਨ, ਡਿੰਪੀ ਚੌਧਰੀ, ਹਰਜੀਤ ਲੁਧਿਆਣਾ ਅਤੇ ਮੰਦਰ ਕਮੇਟੀ ਦੇ ਹਰੀ ਕਿਸ਼ਨ ਪ੍ਰਧਾਨ, ਰਾਣਾ ਮਲਕੀਤ ਸਿੰਘ, ਸੈਕਟਰੀ ਵਿਸਾਖੀ ਰਾਮ, ਕੈਸ਼ੀਅਰ ਰਾਣਾ ਕੁਲਦੀਪ ਸਿੰਘ, ਬਲਵੀਰ ਚੰਦ, ਸਾਈਾ ਦਾਸ, ਕੇਵਲ ਕਿ੍ਸ਼ਨ, ਰਾਣਾ ਕਸ਼ਮੀਰ ਸਿੰਘ, ਰਾਣਾ ਬਖਤੌਰ ਸਿੰਘ, ਅੱਛਰ ਸਿੰਘ, ਬਦਰੀ ਰਾਮ ਅਤੇ ਸ਼ਿਵ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਮੌਜੂਦਾ ਸਰਕਾਰ ਦੇ ਰਾਜ 'ਚ ਗੈਰ-ਕਾਨੂੰਨੀ ਮਾਈਨਿੰਗ ਪਹਿਲਾਂ ਨਾਲੋਂ ਵੀ ਵਧੀ-ਅਸ਼ਵਨੀ ਸ਼ਰਮਾ <br/> ਅਗਲੀ ਖ਼ਬਰ ਡਾ. ਆਹਲੂਵਾਲੀਆ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੂੰ ਦਿੱਤੀ ਵਧਾਈ <br/>
Ad Position 24