18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਮੌਜੂਦਾ ਸਰਕਾਰ ਦੇ ਰਾਜ 'ਚ ਗੈਰ-ਕਾਨੂੰਨੀ ਮਾਈਨਿੰਗ ਪਹਿਲਾਂ ਨਾਲੋਂ ਵੀ ਵਧੀ-ਅਸ਼ਵਨੀ ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 10-06-2026
ਕਾਂਗਰਸ ਵਲੋਂ ਸੰਘਰਸ਼ ਦਾ ਐਲਾਨ
ਨੂਰਪੁਰ ਬੇਦੀ, 9 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬੜਵਾ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਮਾਈਨਿੰਗ 'ਤੇ ਰੋਕ ਲਗਾ ਦਿੱਤੀ ਹੈ ਪਰ ਦੌਰੇ ਉਪਰੰਤ ਫਿਰ ਤੋਂ ਧੜੱਲੇ ਨਾਲ ਗੈਰ-ਕਾਨੂੰਨੀ ਮਾਈਨਿੰਗ ਸ਼ੁਰੂ ਹੋ ਜਾਵੇਗੀ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸੂਬੇ 'ਚ ਰੇਤ-ਬਜਰੀ ਦੀ ਮਾਈਨਿੰਗ ਤੋਂ ਸਰਕਾਰ ਨੂੰ ਰੋਜ਼ਾਨਾ ਕਰੋੜਾਂ ਰੁਪਏ ਦਾ ਮਾਲੀਆ ਮਿਲਣਾ ਚਾਹੀਦਾ ਹੈ ਪਰ ਭਿ੍ਸ਼ਟਾਚਾਰ ਅਤੇ ਗੈਰ-ਕਾਨੂੰਨੀ ਮਾਈਨਿੰਗ ਕਾਰਨ ਇਹ ਸਾਰਾ ਪੈਸਾ ਮਾਫੀਆ ਦੀਆਂ ਜੇਬਾਂ 'ਚ ਜਾ ਰਿਹਾ ਹੈ | ਸਰਕਾਰ ਨੇ ਠੇਕੇ ਆਪਣੇ ਚਹੇਤਿਆਂ ਨੂੰ ਦੇ ਕੇ ਸਾਰਾ ਸਿਸਟਮ ਖ਼ਰਾਬ ਕਰ ਦਿੱਤਾ ਹੈ | ਅਸ਼ਵਨੀ ਸ਼ਰਮਾ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਦੇ ਰਾਜ 'ਚ ਗੈਰ-ਕਾਨੂੰਨੀ ਮਾਈਨਿੰਗ ਪਹਿਲਾਂ ਨਾਲੋਂ ਵੀ ਵੱਧ ਗਈ ਹੈ | ਦਿਨ-ਦਿਹਾੜੇ ਟਿੱਪਰ, ਪੋਕਲੇਨ ਮਸ਼ੀਨਾਂ ਨਦੀਆਂ-ਨਾਲਿਆਂ 'ਚੋਂ ਰੇਤ ਚੁੱਕ ਰਹੀਆਂ ਹਨ | ਪੁਲਿਸ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀ ਅੱਖਾਂ ਬੰਦ ਕਰਕੇ ਬੈਠੇ ਹਨ | ਉਨ੍ਹਾਂ ਕਿਹਾ ਕਿ ਆਪ ਵਿਧਾਇਕ ਦੇ ਏਰੀਏ 'ਚ ਮਾਈਨਿੰਗ ਮਾਫੀਆ ਨੂੰ ਸਰਕਾਰੀ ਸਰਪ੍ਰਸਤੀ ਮਿਲਦੀ ਹੈ | ਸਾਡਾ ਇਲਾਕਾ ਉਸ ਦੀ ਸਭ ਤੋਂ ਵੱਡੀ ਮਿਸਾਲ ਹੈ | ਉਨ੍ਹਾਂ ਮੰਗ ਕੀਤੀ ਕਿ ਪੂਰੇ ਰੂਪਨਗਰ ਜ਼ਿਲ੍ਹੇ 'ਚ ਮਾਈਨਿੰਗ ਮਾਫੀਆ ਖਿਲਾਫ਼ ਸੀ. ਬੀ. ਆਈ. ਜਾਂਚ ਕਰਵਾਈ ਜਾਵੇ ਤੇ ਦੋਸ਼ੀ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ |
ਕਾਂਗਰਸ ਵਲੋਂ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਦਾ ਐਲਾਨ : ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਤੁਰੰਤ ਗੈਰ-ਕਾਨੂੰਨੀ ਮਾਈਨਿੰਗ 'ਤੇ ਰੋਕ ਨਹੀਂ ਲਗਾਈ ਗਈ ਤੇ ਪਾਰਦਰਸ਼ੀ ਢੰਗ ਨਾਲ ਮਾਈਨਿੰਗ ਨੀਤੀ ਨਹੀਂ ਲਾਗੂ ਕੀਤੀ ਗਈ ਤਾਂ ਕਾਂਗਰਸ ਪਾਰਟੀ ਆਉਣ ਵਾਲੇ ਦਿਨਾਂ ਵਿਚ ਪੂਰੇ ਰੋਪੜ ਜ਼ਿਲ੍ਹੇ 'ਚ ਵਿਸ਼ਾਲ ਰੋਸ ਪ੍ਰਦਰਸ਼ਨ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਝਾਂਡੀਆਂ ਕਲਾਂ ਵਿਖੇ ਕਿ੍ਕਟ ਟੂਰਨਾਮੈਂਟ 'ਚ ਪੰਜਾਬ ਪ੍ਰਧਾਨ ਕਮਲ ਚੌਹਾਨ ਨੇ ਬਤੌਰ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਅਗਲੀ ਖ਼ਬਰ ਪੰਜਾਬ ਪ੍ਰਧਾਨ ਕਮਲ ਚੌਹਾਨ ਨੇ ਜਕਸ਼ ਦੇਵਤਾ ਮੰਦਰ ਰੈਂਸੜਾ ਵਿਖੇ ਭਾਗਵਤ ਕਥਾ ਦੌਰਾਨ ਕੀਤੀ ਸ਼ਿਰਕਤ <br/>
Ad Position 24