18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸਮਾਜ ਸੇਵੀ ਜਗਤਾਰ ਸਿੰਘ ਤਾਰੀ ਦਾ ਨਮ ਅੱਖਾਂ ਨਾਲ ਸਸਕਾਰ <br/>

Ad Position 21
No active advertisement
ਅਜੀਤ ਡੈਸਕ 10-06-2026
ਢੇਰ, 9 ਜੂਨ (ਸ਼ਿਵ ਕੁਮਾਰ ਕਾਲੀਆ)-ਪਿੰਡ ਢੇਰ ਦੇ ਵਾਸੀ ਅਤੇ ਸਮਾਜ ਸੇਵੀ ਜਗਤਾਰ ਸਿੰਘ ਤਾਰੀ 50 ਦਾ ਅੱਜ ਸੇਜਲ ਅੱਖਾਂ ਨਾਲ ਸੰਸਕਾਰ ਕੀਤਾ ਗਿਆ | ਇਸ ਮੌਕੇ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਵਰਿੰਦਰ ਸਿੰਘ ਵਿੰਦਰ ਵਲੋਂ ਦਿਖਾਈ ਗਈ | ਉਹ ਆਪਣੇ ਪਿੱਛੇ ਵਿਧਵਾ ਪਤਨੀ, ਪੁੱਤਰ ਧੀਆਂ ਸਮੇਤ ਹੱਸਦਾ ਵੱਸਦਾ ਵੱਡਾ ਪਰਿਵਾਰ ਛੱਡ ਗਿਆ | ਉਨ੍ਹਾਂ ਦੀ ਮੌਤ ਨਾਲ ਪਰਿਵਾਰ ਨੂੰ ਹੀ ਘਾਟਾ ਨਹੀਂ ਪਿਆ, ਸਗੋਂ ਇਲਾਕੇ ਦੇ ਲੋਕਾਂ ਨੂੰ ਵੀ ਭਾਰੀ ਘਾਟਾ ਪਿਆ | ਦੱਸਣਯੋਗ ਹੈ ਕਿ ਸਮਾਜ ਸੇਵੀ ਜਗਤਾਰ ਸਿੰਘ ਤਾਰੀ ਜਿਸ ਨੂੰ ਇਲਾਕੇ ਵਿਚ ਤਾਰੀ ਬਾਬਾ ਦੇ ਨਾਮ ਦੇ ਨਾਮ ਨਾਲ ਜਾਣਿਆ ਜਾਂਦਾ ਸੀ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਵੱਡੇ ਜਥੇ ਸਮੇਤ ਹੇਮਕੁੰਟ ਸਾਹਿਬ ਵਿਖੇ ਦਰਸ਼ਨ ਕਰਨ ਗਏ ਸਨ | ਵਾਪਸੀ ਮੌਕੇ ਗੁਰਦੁਆਰਾ ਗੋਬਿੰਦ ਧਾਮ ਸਾਹਿਬ ਤੋਂ ਕੁੱਝ ਕੁੱਝ ਦੂਰੀ 'ਤੇ ਸਾਹ ਗਤੀ ਰੁਕ ਜਾਣ ਕਾਰਨ ਅਕਾਲ ਚਲਾਣਾ ਕਰ ਗਏ | ਅੱਜ ਸਸਕਾਰ ਮੌਕੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਮਾਤਾ ਬਲਵਿੰਦਰ ਕੌਰ ਬੈਂਸ, ਨਿਤਿਨ ਸ਼ਰਮਾ, ਕਾਮਰੇਡ ਸੁਰਜੀਤ ਸਿੰਘ ਢੇਰ, ਮਨਜਿੰਦਰ ਸਿੰਘ ਬਰਾੜ, ਭਾਜਪਾ ਦੇ ਮੰਡਲ ਪ੍ਰਧਾਨ ਮੋਹਿਤ ਸ਼ਰਮਾ,ਗੁਰਮੀਤ ਸਿੰਘ ਡੋਡ, ਪੀਟੀਆਈ ਜਸਪਾਲ ਸਿੰਘ, ਸੁਰਜੀਤ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ ਡੋਡ, ਬਰਜਿੰਦਰ ਸਿੰਘ ਡੋਡ, ਅਮਰੀਕ ਸਿੰਘ ਕਾਕੂ, ਨੰਬਰਦਾਰ ਸੁਰਿੰਦਰ ਪਾਲ ਸਿੰਘ, ਅਨਿਲ ਡੋਡ, ਕੇਸਰ ਸਿੰਘ ਅਟਵਾਲ, ਡਾਕਟਰ ਰਵਿੰਦਰ ਨਾਥ, ਜਸਵਿੰਦਰ ਸਿੰਘ ਬਡਿਆਲ, ਹਰਦਿਆਲ ਸਿੰਘ, ਪੰਮਾ ਅਟਵਾਲ, ਪ੍ਰੇਮ ਸਿੰਘ ਅਟਵਾਲ, ਗੋਗੀ ਢੇਰ, ਭਵਨ ਸਿੰਘ ਢੇਰ, ਕੁਲਵਿੰਦਰ ਸਿੰਘ ਭੰਗਲ ਸਮੇਤ ਇਲਾਕੇ ਦੇ ਲੋਕ ਵੱਡੀ ਗਿਣਤੀ ਵਿਚ ਹਾਜ਼ਰ ਹੋਏ |

Ad Position 22
No active advertisement
ਪਿਛਲੀ ਖ਼ਬਰ ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ <br/> ਅਗਲੀ ਖ਼ਬਰ ਝਾਂਡੀਆਂ ਕਲਾਂ ਵਿਖੇ ਕਿ੍ਕਟ ਟੂਰਨਾਮੈਂਟ 'ਚ ਪੰਜਾਬ ਪ੍ਰਧਾਨ ਕਮਲ ਚੌਹਾਨ ਨੇ ਬਤੌਰ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
Ad Position 24