18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 10-06-2026
ਸ੍ਰੀ ਚਮਕੌਰ ਸਾਹਿਬ, 9 ਜੂਨ (ਜਗਮੋਹਣ ਸਿੰਘ ਨਾਰੰਗ)-ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਸਰਦੂਲ ਸਿੰਘ ਬਾਲਸੰਢਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਅਜੀਤ ਸਿੰਘ ਭੈਣੀ ਇੰਚਾਰਜ ਬਸਪਾ ਪੰਜਾਬ ਅਤੇ ਰਾਜਿੰਦਰ ਸਿੰਘ ਨਨਹੇੜੀਆਂ ਜਨਰਲ ਸਕੱਤਰ ਬਸਪਾ ਪੰਜਾਬ ਨੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਹਲਕੇ ਅੰਦਰ ਪਾਰਟੀ ਦੀਆਂ ਸਰਗਰਮੀਆਂ ਤੇਜ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ ਦੌਰਾਨ ਸੀਨੀਅਰ ਪੱਤਰਕਾਰ ਅਤੇ ਵਿੱਦਿਅਕ ਚਿੰਤਕ ਸਵਰਨ ਸਿੰਘ ਭੰਗੂ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ | ਮੀਟਿੰਗ ਵਿਚ ਸੂਬਾ ਇੰਚਾਰਜ ਅਜੀਤ ਸਿੰਘ ਭੈਣੀ ਨੇ ਬਦਲਾਅ ਦੇ ਨਾਂ 'ਤੇ ਸੱਤਾ ਵਿਚ ਆਈ ਮੌਜੂਦਾ ਸਰਕਾਰ ਵਲੋਂ ਪਟਿਆਲਾ ਵਿਖੇ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ 2600 ਬੇਰੋਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਗਏ ਵਹਿਸ਼ੀਆਨਾ ਅਤੇ ਅੰਨ੍ਹੇਵਾਹ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਸੂਬੇ ਦੀ ਨੌਜਵਾਨੀ ਨੂੰ ਰੁਜਗਾਰ ਦੇਣ ਦੀ ਥਾਂ ਲਾਠੀਆਂ ਨਾਲ ਕੁੱਟਮਾਰ ਕਰ ਰਹੀ ਹੈ,ਜਿਸ ਕਾਰਨ ਅੱਜ ਨੌਜਵਾਨੀ ਪ੍ਰਵਾਸ ਵਲ ਹੈ | ਸ੍ਰੀ ਨਨਹੇੜੀਆਂ ਨੇ ਕਿਹਾ ਕਿ ਜਿਹੜੇ ਨੌਜਵਾਨਾਂ ਨੂੰ ਘਰ-ਘਰ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਅੱਜ ਉਨ੍ਹਾਂ ਨੂੰ ਸੜਕਾਂ 'ਤੇ ਬੇਰਹਿਮੀ ਨਾਲ ਕੁੱਟਿਆ ਜਾ ਰਿਹਾ ਹੈ ਅਤੇ ਲਹੂ-ਲੁਹਾਨ ਕੀਤਾ ਜਾ ਰਿਹਾ ਹੈ | ਅੱਗੇ ਉਨਾਂ ਸੰਗਠਨ ਦੀ ਸਮੀਖਿਆ ਕਰਦਿਆਂ ਕਿਹਾ ਕਿ ਜਿੱਥੇ ਬੰਧਕ ਢਾਂਚੇ ਨੂੰ ਹੋਰ ਮਜਬੂਤ ਕਰਕੇ ਆਉਣ ਵਾਲੇ ਸਮੇਂ ਅੰਦਰ ਸੁਤੰਤਰਤਾ ਸਮਾਨਤਾ ਤੇ ਭਾਈਚਾਰਾ ਕਾਇਮ ਕਰਨ ਲਈ ਬਸਪਾ ਦੀ ਸਰਕਾਰ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਧੱਕਾਸ਼ਾਹੀ ਤੇ ਬੇਇਨਸਾਫੀ ਵਿਰੁੱਧ 12 ਜੂਨ ਨੂੰ ਜ਼ਿਲ੍ਹਾ ਹੈਡ ਕੁਆਰਟਰ ਰੂਪਨਗਰ ਵਿਖੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਮਾਨਯੋਗ ਰਾਸ਼ਟਰਪਤੀ ਨੂੰ ਡੀ. ਸੀ. ਰੂਪਨਗਰ ਰਾਹੀਂ ਮੰਗ ਪੱਤਰ ਦਿੱਤਾ ਜਾਵੇਗਾ | ਇਸ ਸਮੇਂ ਮੀਟਿੰਗ ਵਿਚ ਜ਼ਿਲ੍ਹਾ ਇੰਚਾਰਜ ਦਰਸ਼ਨ ਸਿੰਘ ਸਮਾਣਾ, ਜ਼ਿਲ੍ਹਾ ਸਕੱਤਰ ਮਨਜੀਤ ਸਿੰਘ ਕਕਰਾਲੀ, ਹਲਕਾ ਪ੍ਰਧਾਨ ਗੁਰਨਾਮ ਸਿੰਘ ਪਿੱਪਲ ਮਾਜਰਾ, ਹਰਮੇਸ਼ ਸਿੰਘ ਫਤਿਹਪੁਰ, ਸੂਬੇਦਾਰ ਬਲਵੀਰ ਸਿੰਘ, ਪਰਮਜੀਤ ਸਿੰਘ ਸੋਲਖੀਆਂ, ਸੋਹਣ ਸਿੰਘ ਲੋਹਾਰੀ, ਕਰਨੈਲ ਸਿੰਘ ਕਾਈਨੌਰ, ਸੁਖਵਿੰਦਰ ਸਿੰਘ ਸਮਾਣਾ, ਮੱਲ ਸਿੰਘ ਭੂਰੜੇ, ਦਰਬਾਰਾ ਸਿੰਘ ਮੋਰਿੰਡਾ, ਮਨਜਿੰਦਰ ਸਿੰਘ ਪਪਰਾਲੀ ਆਦਿ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਖ਼ੁਰਦ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ ਪੁਲੀ ਦਾ ਕੰਮ ਅੰਤਿਮ ਪੜਾਅ 'ਚ ਅਗਲੀ ਖ਼ਬਰ ਸਮਾਜ ਸੇਵੀ ਜਗਤਾਰ ਸਿੰਘ ਤਾਰੀ ਦਾ ਨਮ ਅੱਖਾਂ ਨਾਲ ਸਸਕਾਰ <br/>
Ad Position 24